COVID19 ਹੁਣ ਪੰਜਾਬ ‘ਚ ਜਨਤਕ ਥਾਵਾਂ ‘ਤੇ ਮਾਸਕ ਪਾਉਣਾ ਹੋਇਆ ਲਾਜ਼ਮੀ, ਸਰਕਾਰ ਨੇ ਜਾਰੀ ਕੀਤੀ ਨਵੀਂ ਅਡਵਾਇਜ਼ਰੀ
ਪੰਜਾਬ 'ਚ ਵੱਧ ਰਹੇ ਕਰੋਨਾ ਦੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਨਵੀਂ ਅਡਵਾਇਜ਼ਰੀ ਜਾਰੀ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਜਨਤਕ ਥਾਵਾਂ 'ਤੇ ਮਾਸਕ ਲਾਜ਼ਮੀ ਕਰ ਦਿੱਤਾ ਹੈ, ਇਸਦੇ ਨਾਲ ਹੀ ਲੋਕਾਂ ਨੂੰੰ ਭੀੜ ਵਾਲੀਆਂ ਥਾਵਾਂ 'ਤੇ ਦੂਰੀ ਬਣਾ ਕੇ ਰੱਖਣ ਦੀ ਗੱਲ ਕਹੀ ਹੈ।
Trending Photos

ਚੰਡੀਗੜ੍ਹ- ਕਰੋਨਾ ਨੂੰ ਲੈ ਕੇ ਦੇਸ਼ ਭਰ ‘ਚ ਇੱਕ ਵਾਰ ਫਿਰ ਤੋਂ ਮਾਮਲੇ ਵੱਧਦੇ ਜਾ ਰਹੇ ਹਨ। ਕੁਝ ਦਿਨ ਪਹਿਲਾ ਹੀ ਦਿੱਲੀ ‘ਚ ਕਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਮਾਸਕ ਲਾਜ਼ਮੀ ਕੀਤਾ ਗਿਆ ਸੀ। ਪੰਜਾਬ ਵਿੱਚ ਵੀ ਕਰੋਨਾ ਪੈਰ ਪਸਾਰਦਾ ਜਾ ਰਿਹਾ ਹੈ। ਜਿਸਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਨਵੀਂ ਅਡਵਾਈਜ਼ਰੀ ਜਾਰੀ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਜਨਤਕ ਥਾਵਾਂ ‘ਤੇ ਮਾਸਕ ਦੀ ਵਰਤੋਂ ਲਾਜ਼ਮੀ ਕਰ ਦਿੱਤੀ ਹੈ, ਇਸਦੇ ਨਾਲ ਹੀ ਸਰਕਾਰ ਨੇ ਭੀੜ ਵਾਲੀਆਂ ਥਾਵਾਂ ਤੇ ਦੂਰੀ ਬਣਾ ਕੇ ਰੱਖਣ ਦੀ ਗੱਲ ਆਖੀ ਹੈ। ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਦੇ ਲੱਛਣ ਆਉਣ ‘ਤੇ ਟੈਸਟ ਕਰਵਾਉਣ ਦੀ ਅਪੀਲ ਵੀ ਕੀਤੀ ਗਈ ਹੈ।
ਮਾਸਕ ਹੋਇਆ ਲਾਜ਼ਮੀ
ਪੰਜਾਬ ਸਰਕਾਰ ਵੱਲੋਂ ਕਰੋਨਾ ਦੇ ਮਾਮਲਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਨਤਕ ਥਾਵਾਂ ‘ਤੇ ਮਾਸਕ ਪਾਉਣਾ ਲਾਜ਼ਮੀ ਕੀਤਾ ਹੈ। ਕਰੋਨਾ ਤੋਂ ਬਚਣ ਲਈ ਸਰਕਾਰੀ, ਪ੍ਰਾਈਵੇਟ ਦਫ਼ਤਰਾਂ ‘ਚ ਵੀ ਮਾਸਕ ਪਹਿਣਨਾ ਜ਼ਰੂਰੀ ਕੀਤਾ ਗਿਆ ਹੈ। ਇਸਤੋਂ ਪਹਿਲਾ ਦਿੱਲੀ ਸਰਕਾਰ ਵੱਲੋਂ ਵੀ ਕਰੋਨਾ ਦੇ ਕੇਸਾਂ ਨੂੰ ਦੇਖਦੇ ਹੋਏ ਜਨਤਕ ਥਾਵਾਂ ‘ਤੇ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਸੀ।
ਕਰੋਨਾ ਟੈਸਟਿੰਗ ਅਤੇ ਵੈਕਸੀਨ
ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਅਡਵਾਈਜ਼ਰੀ ‘ਚ ਕਰੋਨਾ ਵੈਕਸੀਨ ਲਗਵਾਉਣ ਨੂੰ ਜ਼ਰੂਰੀ ਕੀਤਾ ਗਿਆ ਹੈ। ਸਾਰੇ ਸਿਹਤ ਕੇਂਦਰਾਂ ਵਿਚ ਕਰੋਨਾ ਦੀ ਵੈਕਸੀਨ ਮੌਜੂਦ ਨੂੰ ਯਕੀਨੀ ਬਣਾਇਆ ਜਾਵੇ। ਇਸਦੇ ਨਾਲ ਹੀ ਕਰੋਨਾ ਤੋਂ ਬਚਣ ਲਈ ਟੈਸਟਿੰਗ ਪ੍ਰਕਿਰਿਆ ਵਿੱਚ ਵਾਧਾ ਕਰਨ ਦੀ ਗੱਲ ਕਹੀ ਗਈ ਹੈ।
ਕਰੋਨਾ ਦੇ ਲੱਛਣ
ਕਰੋਨਾ ਦੇ ਲੱਛਣ ਜਿਵੇਂ ਬੁਖਾਰ, ਖਾਂਸੀ, ਸਾਹ ਲੈਣ'ਚ ਵਿੱਚ ਤਕਲੀਫ ਆਦਿ ਪਾਏ ਜਾਣ ਤੇ ਘਰ ਵਿੱਚ ਹੀ ਆਈਸੋਲੇਟ ਅਤੇ ਨੇੜੇ ਦੇ ਸਿਹਤ ਕੇਂਦਰ ਵਿੱਚ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਬਿਮਾਰੀ ਦਾ ਪਤਾ ਲੱਗਣ ‘ਤੇ ਸਮੇਂ ਸਿਰ ਇਲਾਜ ਕੀਤਾ ਜਾ ਸਕੇ। ਇਸਦੇ ਨਾਲ ਹੀ ਸਕੂਲਾਂ'ਚ ਪੜ ਰਹੇ ਬੱਚਿਆਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਜੇਕਰ ਕਿਸੇ ਵੀ ਬੱਚੇ ਨੂੰ ਬੁਖਾਰ, ਗਲਾ ਖਰਾਬ, ਖਾਂਸੀ ਜਾਂ ਸਰੀਰਕ ਦਰਦਾਂ ਵਰਗੇ ਲਛੱਣ ਹੋਣ ਤਾਂ ਬੱਚੇ ਨੂੰ ਸਕੂਲ਼ ਨਾ ਭੇਜਿਆ ਜਾਵੇ।
WATCH LIVE TV
More Stories