ਚੰਡੀਗੜ: ਪੰਜਾਬ ਪੁਲਿਸ ਨੇ ਨਸ਼ੇ ਖ਼ਿਲਾਫ਼ ਵੱਡੀ ਮੁਹਿੰਮ ਵਿੱਢੀ ਹੋਈ ਹੈ। ਕਿਧਰੇ ਨਸ਼ੇ ਖ਼ਿਲਾਫ਼ ਸਰਚ ਆਪ੍ਰੇਸ਼ਨ ਚੱਲ ਰਿਹਾ ਹੈ ਅਤੇ ਕਿਧਰੇ ਨਾਕੇਬੰਦੀ ਦੌਰਾਨ ਵੱਡੀ ਨਸ਼ੇ ਦੀ ਖੇਪ ਫੜੀ ਗਈ ਹੈ। ਪੰਜਾਬ ਦੇ ਨਵੇਂ ਡੀ. ਜੀ. ਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਮੁਖੀ ਦੀ ਕਮਾਨ ਸੰਭਾਲਦਿਆਂ ਹੀ ਨਸ਼ਾ ਤਸਕਰਾਂ ਨੂੰ ਵੱਡੀ ਚੇਤਾਵਨੀ ਦਿੱਤੀ ਸੀ ਅਤੇ ਉਸਤੋ ਬਾਅਦ ਹੀ ਨਸ਼ਿਆ ਖ਼ਿਲਾਫ਼ ਵੱਡੀ ਕਾਰਵਾਈ ਕਰ ਦਿੱਤੀ ਗਈ। ਇਹੀ ਕਾਰਨ ਹੈ ਕਿ ਪਿਛਲੇ ਹਫ਼ਤੇ ਰਾਜ ਭਰ ਵਿੱਚੋਂ 7.93 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ, ਕੈਪਸੂਲ ਜਾਂ ਫਾਰਮਾ ਓਪੀਔਡਜ਼ ਦੇ ਟੀਕੇ ਜ਼ਬਤ ਕੀਤੇ ਗਏ ਹਨ। ਇਨ੍ਹਾਂ ਵਿੱਚ 7.93 ਲੱਖ ਫਾਰਮਾ ਓਪੀਔਡਜ਼ ਵਿੱਚ 6.82 ਲੱਖ ਨਸ਼ੀਲੀਆਂ ਗੋਲੀਆਂ, 17169 ਨਸ਼ੀਲੇ ਟੀਕੇ, 85442 ਨਸ਼ੀਲੇ ਕੈਪਸੂਲ ਅਤੇ 8648 ਨਸ਼ੀਲੇ ਪਦਾਰਥਾਂ ਦੀਆਂ ਸ਼ੀਸ਼ੀਆਂ ਸ਼ਾਮਲ ਹਨ।


COMMERCIAL BREAK
SCROLL TO CONTINUE READING

 


ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ


ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਫ਼ਤਹਿਗੜ ਸਾਹਿਬ ਪੁਲਿਸ ਨੇ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ ਵਿਚ ਇਕ ਗੈਰ-ਕਾਨੂੰਨੀ ਸਟੋਰੇਜ ਗੋਦਾਮ 'ਤੇ ਛਾਪੇਮਾਰੀ ਦੌਰਾਨ 7 ਲੱਖ ਤੋਂ ਵੱਧ ਫਾਰਮਾ ਓਪੀਔਡਜ਼ ਦੀਆਂ ਗੋਲੀਆਂ ਜ਼ਬਤ ਕਰਕੇ ਇਕ ਫਾਰਮਾਸਿਊਟੀਕਲ ਡਰੱਗ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਆਈ. ਜੀ. ਨੇ ਦੱਸਿਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ ਸੀ ਜਿਸ ਵਿਚ ਪੁਲਿਸ ਨੇ ਬੁਪ੍ਰੇਨੋਰਫਾਈਨ ਦੇ 175 ਟੀਕੇ ਅਤੇ ਐਵੀਲ ਦੀਆਂ 175 ਸ਼ੀਸ਼ੀਆਂ ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਜਿਸ ਨੇ ਫਤਹਿਗੜ ਸਾਹਿਬ ਪੁਲਿਸ ਨੂੰ ਮੁੱਖ ਸਪਲਾਇਰ ਨੂੰ ਫੜਨ ਵਿਚ ਮਦਦ ਕੀਤੀ ਸੀ।


 


1 ਹਫ਼ਤੇ ਵਿਚ 389 ਕੇਸ ਦਰਜ


ਇਕ ਹਫ਼ਤੇ ਵਿਚ ਦਰਜ 389 ਐਫ. ਆਈ. ਆਰ. ਆਈ. ਜੀ. ਸੁਖਚੈਨ ਸਿੰਘ ਨੇ ਦੱਸਿਆ ਕਿ ਪੰਜਾਬ ਪੁਲੀਸ ਨੇ ਪਿਛਲੇ ਇਕ ਹਫ਼ਤੇ ਦੌਰਾਨ ਸੂਬੇ ਭਰ ਵਿਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ ਐਕਟ (NDPS ACT) ਤਹਿਤ 389 ਕੇਸ ਦਰਜ ਕੀਤੇ ਹਨ। ਜਿਨ੍ਹਾਂ ਵਿੱਚੋਂ 40 ਵਪਾਰਕ ਨਸ਼ਾ ਤਸਕਰੀ ਨਾਲ ਸਬੰਧਤ ਹਨ ਇਸ ਤੋਂ ਇਲਾਵਾ 508 ਨਸ਼ਾ ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚ 63 ਵੱਡੇ ਤਸਕਰ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਪੁਲਿਸ ਨੇ ਪਿਛਲੇ ਹਫ਼ਤੇ ਐਨਡੀਪੀਐਸ ਕੇਸਾਂ ਵਿੱਚ ਲੋੜੀਂਦੇ 31 ਭਗੌੜਿਆਂ ਅਤੇ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।


 


ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਦੇ ਨਿਰਦੇਸ਼


ਜ਼ਿਕਰਯੋਗ ਹੈ ਕਿ ਡੀ. ਜੀ. ਪੀ. ਨੇ ਸਾਰੇ ਸੀ.ਪੀ., ਐਸ.ਐਸ.ਪੀਜ਼ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਣ ਅਤੇ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਣ ਲਈ ਆਪਣੇ ਅਧਿਕਾਰ ਖੇਤਰ 'ਚ ਪੈਂਦੇ ਨਸ਼ਾ ਤਸਕਰੀ ਦੀਆਂ ਸੰਵੇਦਨਸ਼ੀਲ ਥਾਵਾਂ ਦੀ ਸ਼ਨਾਖਤ ਕਰਨ ਅਤੇ ਅਜਿਹੇ ਸਾਰੇ ਵਿਅਕਤੀਆਂ ਨੂੰ ਕਾਬੂ ਕਰਨ। ਨਸ਼ਾ ਵੇਚਣ, ਨਸ਼ਾ ਤਸਕਰੀ ਕਰਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਦੇ ਸਖ਼ਤ ਹੁਕਮ ਦਿੱਤੇ ਗਏ ਹਨ ਉਨ੍ਹਾਂ ਨੇ ਥਾਣਾ ਮੁਖੀਆਂ ਨੂੰ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਉਨ੍ਹਾਂ ਕੋਲੋਂ ਗੈਰ-ਕਾਨੂੰਨੀ ਢੰਗ ਨਾਲ ਕਮਾਏ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।