Muktsar Sahib News: ਪਿੰਡ ਮਰਾੜ 'ਚ ਇੱਕੋ ਸਮੇਂ ਬਲੀਆਂ ਪੰਜ ਚਿਖਾਵਾਂ; ਭੁੱਬਾਂ ਮਾਰ ਰੋਏ ਰਿਸ਼ਤੇਦਾਰ ਤੇ ਪਰਿਵਾਰਕ ਜੀਅ
Advertisement
Article Detail0/zeephh/zeephh2192255

Muktsar Sahib News: ਪਿੰਡ ਮਰਾੜ 'ਚ ਇੱਕੋ ਸਮੇਂ ਬਲੀਆਂ ਪੰਜ ਚਿਖਾਵਾਂ; ਭੁੱਬਾਂ ਮਾਰ ਰੋਏ ਰਿਸ਼ਤੇਦਾਰ ਤੇ ਪਰਿਵਾਰਕ ਜੀਅ

Muktsar Sahib News:  ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਮਰਾੜ ਵਿੱਚ ਇੱਕੋ ਸਮੇਂ ਪੰਜ ਚਿਖਾਵਾਂ ਬਲੀਆ। ਪਿੰਡ ਦੇ ਪੰਜ ਵਿਅਕਤੀਆਂ ਦੀ ਕੋਟਕਪੂਰਾ ਨੇੜੇ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ।

Muktsar Sahib News: ਪਿੰਡ ਮਰਾੜ 'ਚ ਇੱਕੋ ਸਮੇਂ ਬਲੀਆਂ ਪੰਜ ਚਿਖਾਵਾਂ; ਭੁੱਬਾਂ ਮਾਰ ਰੋਏ ਰਿਸ਼ਤੇਦਾਰ ਤੇ ਪਰਿਵਾਰਕ ਜੀਅ

Muktsar Sahib News (ਅਨਮੋਲ ਸਿੰਘ ਵੜਿੰਗ): ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਮਰਾੜ ਵਿੱਚ ਇੱਕੋ ਸਮੇਂ ਪੰਜ ਚਿਖਾਵਾਂ ਬਲੀਆ। ਪਿੰਡ ਦੇ ਪੰਜ ਵਿਅਕਤੀਆਂ ਦੀ ਕੋਟਕਪੂਰਾ ਨੇੜੇ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ।

ਬੀਤੇ ਕੱਲ੍ਹ ਕੋਟਕਪੂਰਾ ਦੇ ਨਜ਼ਦੀਕੀ ਪਿੰਡ ਪੰਜਗਰਾਈਂ ਖੁਰਦ ਨੇੜੇ ਟਾਟਾ ਏਸ ਤੇ ਟਰਾਲੇ ਵਿਚਕਾਰ ਹੋਈ ਭਿਆਨਕ ਟੱਕਰ 'ਚ ਦੋ ਔਰਤਾਂ ਸਮੇਤ 5 ਲੋਕਾਂ ਦੀ ਮੌਤ ਹੋ ਗਈ। ਜਦਕਿ 8 ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਕੋਟਕਪੂਰਾ ਦੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਸੀ।

ਇਹ ਸਾਰੇ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਮਰਾੜ ਕਲਾਂ ਦੇ ਵਸਨੀਕ ਹਨ, ਜੋ ਕਿ ਬਾਘਾਪੁਰਾਣਾ ਦੇ ਪਿੰਡ ਨਿਗਾਹਾ ਵਿਖੇ ਇੱਕ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਤੋਂ ਬਾਅਦ ਟਾਟਾ ਏਸ ਗੱਡੀ ਵਿੱਚ ਸਵਾਰ ਹੋ ਕੇ ਵਾਪਸ ਆ ਰਹੇ ਸਨ।

ਪੰਜਗਰਾਈਂ ਖੁਰਦ ਨੇੜੇ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ । ਮ੍ਰਿਤਕਾਂ ਦੀ ਪਛਾਣ ਸੁਖਦੇਵ ਰਾਜ (38), ਲਵਪ੍ਰੀਤ (22), ਕਰਮਜੀਤ ਕੌਰ ਪਤਨੀ ਸੁਰੇਸ਼ ਕੁਮਾਰ (36), ਕਰਮਜੀਤ ਕੌਰ ਪਤਨੀ ਸੁਖਚੈਨ ਸਿੰਘ (35), ਦੀਪਕ ਕੁਮਾਰ (27) ਸ਼ਾਮਲ ਹਨ।

ਇਹ ਵੀ ਪੜ੍ਹੋ : Khemkaran News: ਮਹਿਲਾ ਕਮਿਸ਼ਨ ਨੇ ਵਲਟੋਹਾ ਮਾਮਲੇ 'ਤੇ ਲਿਆ ਸਖ਼ਤ ਨੋਟਿਸ, SSP ਤੇ DC ਤੋਂ ਮੰਗੀ ਰਿਪੋਰਟ

ਸਾਰੇ ਮ੍ਰਿਤਕ ਮੁਕਤਸਰ ਦੇ ਪਿੰਡ ਮਰਾੜ ਕਲਾਂ ਦੇ ਰਹਿਣ ਵਾਲੇ ਸਨ। ਪਿੰਡ ਵਿੱਚ ਇਕੋ ਸਮੇਂ ਪੰਜ ਦੀ ਮੌਤ ਨਾਲ ਪਿੰਡ ਵਿਚ ਸੋਗ ਦੀ ਲਹਿਰ ਹੈ। ਅੱਜ ਬਾਅਦ ਦੁਪਹਿਰ ਪਿੰਡ ਦੇ ਸਮਸ਼ਾਨਘਾਟ ਵਿੱਚ ਇਕੋ ਸਮੇਂ ਪੰਜ ਚਿਖਾਵਾਂ ਨੂੰ ਅਗਨ ਭੇਟ ਕੀਤਾ ਗਿਆ।

ਇਸ ਮੌਕੇ ਰਾਜਸੀ, ਸਮਾਜਿਕ ਅਤੇ ਧਾਰਮਿਕ ਸਖਸ਼ੀਅਤਾਂ ਹਾਜ਼ਰ ਸਨ । ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਇਹਨਾਂ ਪਰਿਵਾਰਾਂ ਨੂੰ ਇੱਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ।

ਇਹ ਵੀ ਪੜ੍ਹੋ : Surinder Kamboj Join BSP: ਜਲਾਲਾਬਾਦ ਤੋਂ 'ਆਪ' ਵਿਧਾਇਕ ਦੇ ਪਿਤਾ ਸੁਰਿੰਦਰ ਕੰਬੋਜ ਬਸਪਾ 'ਚ ਸ਼ਾਮਿਲ

Trending news