Crime News: ਅਜਨਾਲਾ ਕਾਂਡ ਦੇ ਮਾਮਲੇ ਵਿੱਚ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਗ੍ਰਿਫ਼ਤਾਰ ਕੀਤਾ ਹੈ। ਜਿਸਨੂੰ ਪੁਲਿਸ ਨੇ ਕੋਰਟ ਵਿੱਚ ਪੇਸ਼ ਕਰਕੇ ਚਾਰ ਦਿਨ ਦਾ ਰਿਮਾਂਡ ਹਾਸਿਲ ਕੀਤਾ ਹੈ।
Trending Photos
Crime News: ਫਰਵਰੀ ਮਹੀਨੇ ਹੋਏ ਅਜਨਾਲਾ ਕਾਂਡ ਦੇ ਮਾਮਲੇ ਵਿੱਚ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਦੀ ਪਛਾਣ ਕੁਲਵੰਤ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਕੋਰਟ ਵਿੱਚ ਪੇਸ਼ ਕਰਕੇ ਚਾਰ ਦਿਨ ਦਾ ਰਿਮਾਂਡ ਹਾਸਿਲ ਕੀਤਾ ਹੈ। ਕੁਲਵੰਤ ਸਿੰਘ ਦੀ ਪੁਲਿਸ ਨੂੰ ਪਿਛਲੇ 10 ਮਹੀਨਿਆਂ ਤੋਂ ਭਾਲ ਸੀ।
ਇਹ ਵੀ ਪੜ੍ਹੋ :Education News: ਭਲਕੇ ਪੰਜਾਬ ਦੇ ਸਕੂਲਾਂ ਵਿੱਚ ਹੋਵੇਗੀ Parents Teacher Meeting
ਦੱਸਦਈਏ ਕਿ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਤੂਫਾਨ ਦੇ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਸੀ, ਜਿਸ ਦਾ ਉਹ ਵਿਰੋਧ ਕਰ ਰਹੇ ਸਨ। 23 ਫਰਵਰੀ ਨੂੰ ਅੰਮ੍ਰਿਤਪਾਲ ਸਿੰਘ ਆਪਣੇ ਹਜ਼ਾਰਾਂ ਸਮਰਥਕਾਂ ਨਾਲ ਥਾਣਾ ਅਜਨਾਲਾ ਪਹੁੰਚ ਗਏ। ਇਸ ਦੌਰਾਨ ਅੰਮ੍ਰਿਤਪਾਲ ਨੇ ਆਪਣੇ ਸਮਰਥਕਾਂ ਸਮੇਤ ਅਜਨਾਲਾ ਥਾਣੇ ਉਤੇ ਧਾਵਾ ਬੋਲ ਦਿੱਤਾ ਗਿਆ ਸੀ। ਇਸ ਧਾਵੇ ਦੌਰਾਨ ਪੰਜਾਬ ਪੁਲਿਸ ਦੇ ਕਈ ਕਰਮਚਾਰੀਆਂ ਨੂੰ ਸੱਟ ਵੀ ਲੱਗੀਆਂ ਸਨ । ਜਿਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਐਨਐਸਏ ਲਗਾ ਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਸੀ। ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਦੇ 9 ਹੋਰ ਸਾਥੀ ਵੀ ਡਿਬਰੂਗੜ੍ਹ ਵਿੱਚ ਬੰਦ ਹਨ।