Nangal News: ਬੀਤੇ ਦਿਨੀਂ ਡਰੱਗ ਤਸਕਰ ਜਗਦੀਸ਼ ਭੋਲਾ ਦੀ ਈਡੀ ਦੁਆਰਾ ਜ਼ਬਤ ਕੀਤੀ ਗਈ ਨੰਗਲ ਦੇ ਨਾਲ ਲੱਗਦੇ ਪਿੰਡ ਨਾਨਗਰਾ ਦੀ ਛੇ ਏਕੜ ਜ਼ਮੀਨ ਉਤੇ ਗੈਰ ਕਾਨੂੰਨੀ ਮਾਈਨਿੰਗ ਮਾਮਲੇ ਵਿੱਚ ਸ੍ਰੀ ਰਾਮ ਨਾਮ ਦੇ ਕਰੈਸ਼ਰ ਮਾਲਕ ਨਸੀਬ ਚੰਦ ਨੂੰ ਬੀਤੇ ਦਿਨੀਂ ਪੁਲਿਸ ਵੱਲੋਂ ਗ੍ਰਿਫਤਾਰ ਕਰ ਗਿਆ ਸੀ।


COMMERCIAL BREAK
SCROLL TO CONTINUE READING

ਇਸ ਨੂੰ ਕੋਰਟ ਵੱਲੋਂ ਇੱਕ ਦਿਨ ਦੇ ਪੁਲਿਸ ਰਿਮਾਂਡ ਉਤੇ ਭੇਜਿਆ ਗਿਆ ਸੀ। ਅੱਜ ਦੇਰ ਸ਼ਾਮ ਮੁਲਜ਼ਮ ਨਸੀਬ ਚੰਦ ਤੇ ਦੋ ਹੋਰ ਵਿਅਕਤੀਆਂ ਨੂੰ ਕੋਰਟ ਵਿੱਚ ਪੇਸ਼ ਕੀਤਾ ਗਿਆ ਜਿਸ ਵਿੱਚ ਕੋਰਟ ਵੱਲੋਂ ਇਨ੍ਹਾਂ ਤਿੰਨਾਂ ਨੂੰ ਜੁਡੀਸ਼ੀਅਲ ਰਿਮਾਂਡ ਉਤੇ ਭੇਜ ਦਿੱਤਾ ਗਿਆ। ਜਦੋਂ ਪੱਤਰਕਾਰਾਂ ਵੱਲੋਂ ਨਸੀਬ ਚੰਦ ਨਾਲ ਗੱਲਬਾਤ ਕੀਤੀ ਗਈ ਤਾਂ ਉਸ ਨੇ ਕਿਹਾ ਕਿ ਜੋ ਅਸਲੀ ਮੁਲਜ਼ਮ ਹਨ ਉਹ ਫੜੇ ਨਹੀਂ ਗਏ।


ਬਾਕੀ ਜੋ ਅਦਾਲਤ ਦਾ ਫੈਸਲਾ ਹੋਵੇਗਾ ਉਸ ਨੂੰ ਮਨਜ਼ੂਰ ਹੋਵੇਗਾ। ਉਧਰ ਨੰਗਲ ਪੁਲਿਸ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਨੇ ਉਸ ਦਾ ਪੁਲਿਸ ਰਿਮਾਂਡ ਮੰਗਿਆ ਸੀ ਪਰ ਅਦਾਲਤ ਵੱਲੋਂ ਰਿਮਾਂਡ ਨਹੀਂ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਜਿਸ ਦਾ ਵੀ ਨਾਮ ਸਾਹਮਣੇ ਆਵੇਗਾ ਉਸ ਉਤੇ ਕਾਰਵਾਈ ਹੋਵੇਗੀ।


ਇਸ ਬਾਰੇ ਨੰਗਲ ਦੇ ਤਹਿਸੀਲਦਾਰ ਸੰਦੀਪ ਕੁਮਾਰ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਈਡੀ ਦੀ ਜ਼ਮੀਨ ਉਤੇ ਮਾਈਨਿੰਗ ਬਾਰੇ ਜਾਣਕਾਰੀ ਮਿਲੀ ਸੀ। ਉਨ੍ਹਾਂ ਵੱਲੋਂ ਉਸੇ ਸਮੇਂ ਹੀ ਮਾਮਲਾ ਦਰਜ ਕਰ ਦਿੱਤਾ ਗਿਆ ਸੀ। ਇਸ ਦੀ ਰਿਪੋਰਟ ਮਾਈਨਿੰਗ ਵਿਭਾਗ ਨੂੰ ਦੇ ਦਿੱਤੀ ਗਈ ਸੀ। ਤਕਰੀਬਨ ਸਾਰੀ ਕਾਰਵਾਈ ਮਾਈਨਿੰਗ ਵਿਭਾਗ ਨੇ ਕਰਨੀ ਹੁੰਦੀ ਹੈ ਅਤੇ ਪਿਛਲੇ ਦਿਨੀਂ ਉਨ੍ਹਾਂ ਵੱਲੋਂ ਕੁਝ ਕਰੈਸ਼ਰ ਵੀ ਸੀਲ ਕੀਤੇ ਗਏ ਹਨ ਤੇ ਮਸ਼ੀਨਰੀ ਵੀ ਜ਼ਬਤ ਕੀਤੀ ਗਈ ਹੈ।


ਇਹ ਵੀ ਪੜ੍ਹੋ : Assembly Session: ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ 'ਚ ਕਈ ਮੁੱਦਿਆਂ 'ਤੇ ਹੋਈ ਤਲਖੀ, ਚਾਰ ਬਿੱਲ ਪਾਸ


ਪਿਛਲੇ ਦਿਨ ਈਡੀ ਵੱਲੋਂ ਵੀ ਇੱਕ ਟੀਮ ਨੇ ਮੌਕੇ ਦਾ ਜਾਇਜ਼ਾ ਲਿਆ ਸੀ। ਮਾਈਨਿੰਗ ਦੇ ਸਬੰਧ ਵਿੱਚ ਗੱਲਬਾਤ ਕਰਦੇ ਹੋਏ ਨੰਗਲ ਦੇ ਡੀਐਸਪੀ ਸਤੀਸ਼ ਕੁਮਾਰ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਗੈਰ ਕਾਨੂੰਨੀ ਮਾਈਨਿੰਗ ਵਿੱਚ ਕਿਸੇ ਨੂੰ ਵੀ ਨਹੀਂ ਬਖਸ਼ਿਆ ਜਾਵੇਗਾ।


ਇਹ ਵੀ ਪੜ੍ਹੋ : Chandigarh News: ਚੰਡੀਗੜ੍ਹ 'ਚ ਪੀਜੀ 'ਚ ਲੜਕੀ ਕੈਮਰਾ ਲਗਾ ਕੇ ਦੂਜੀਆਂ ਕੁੜੀਆਂ ਦੀ ਬਣਾਉਂਦੀ ਸੀ ਅਸ਼ਲੀਲ ਵੀਡੀਓ; ਪ੍ਰੇਮੀ ਸਮੇਤ ਕਾਬੂ


ਨੰਗਲ ਤੋਂ ਬਿਮਲ ਸ਼ਰਮਾ ਦੀ ਰਿਪੋਰਟ