ਸੋਰਠਿ ਮ: ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥


COMMERCIAL BREAK
SCROLL TO CONTINUE READING

ਹੇ ਭਾਈ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਆਤਮਕ ਜੀਵਨ ਦੀ ਸਮਝ ਹਾਸਲ ਕਰ ਲੈਂਦਾ ਹੈ, ਮਨੁੱਖ ਦੀ ਸੁਰਤਿ ਵਿਕਾਰਾਂ ਵਲੋਂ ਪਰਤ ਪੈਂਦੀ ਹੈ, ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਨੁੱਖ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਦੀ ਆਤਮਾ ਨੂੰ ਗੁਰੂ ਪਰਮਾਤਮਾ ਵਿਚ ਮਿਲਾ ਦੇਂਦਾ ਹੈ, ਉਹ (ਅਸਲ) ਸਿੱਖ ਬਣ ਜਾਂਦਾ ਹੈ।੧। ਹੇ ਮਨ! ਸਦਾ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ। ਹੇ ਮਨ! ਮੁੜ ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ (ਥਾਂ) ਲੱਭ ਲੈਂਦਾ ਹੈ।ਰਹਾਉ।