Anandpur Sahib (Bimal Sharma) : ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਨੇ ਤਿਆਰੀਆਂ ਕੱਸ ਲਈ ਹੈ। ਪੰਜਾਬ ਵਿੱਚ ਸਿਰਫ ਆਮ ਆਮਦੀ ਪਾਰਟੀ ਨੇ 8 ਸੀਟਾਂ ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਦੋਂ ਕਿ ਬਾਕੀ ਪਾਰਟੀਆਂ ਨੇ ਹਾਲੇ ਤੱਕ ਆਪਣੇ ਪੱਤੇ ਨਹੀਂ ਖੋਲ੍ਹੇ।


COMMERCIAL BREAK
SCROLL TO CONTINUE READING

ਟਿਕਟ ਲਈ ਕੀਤੀ ਮੰਗ


ਸ੍ਰੀ ਅਨੰਦਪੁਰ ਸਾਹਿਬ ਪਹੁੰਚੇ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ  22 ਮਾਰਚ ਨੂੰ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਵਿਖੇ ਬਾਹਰ ਦੁਪਹਿਰ ਹੋਵੇਗੀ। ਇਸ ਮੌਕੇ ਉਹਨਾਂ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਉਹ ਪਹਿਲਾਂ ਵੀ ਚੋਣ ਲੜ ਚੁੱਕੇ ਹਨ ਅਤੇ ਇਸ ਵਾਰ ਤੋਂ ਵੀ ਉਹ ਪਾਰਟੀ ਕੋਲੋਂ ਟਿਕਟ ਦੀ ਮੰਗ ਕਰਨਗੇ। ਜੇਕਰ ਪਾਰਟੀ ਮੈਨੂੰ ਇੱਥੋ ਟਿਕਟ ਦਿੰਦੀ ਹੈ ਤਾਂ ਇਸ ਸੀਟ ਨੂੰ ਜਿੱਤਣ ਲਈ ਪੂਰਾ ਜ਼ੋਰ ਲਗਾਵਾਂਗੇ।


'ਆਪ' ਨੂੰ ਨਹੀਂ ਮਿਲਿਆ ਕੋਈ 'ਆਮ ਉਮੀਦਵਾਰ'


ਚੀਮਾ ਨੇ ਕਿਹਾ ਕਿ ਆਮ ਲੋਕਾਂ ਦੀ ਪਾਰਟੀ ਕਹਾਉਣ ਵਾਲੀ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਚੋਣਾਂ 'ਚ ਉਤਾਰਨ ਲਈ ਕੋਈ ਆਮ ਘਰ ਦਾ ਉਮੀਦਵਾਰ ਨਹੀਂ ਲੱਭਿਆ। ਇਸੇ ਲਈ ਮੰਤਰੀਆਂ, ਸਾਬਕਾ ਵਿਧਾਇਕਾਂ ਤੇ ਇੱਕ ਕਲਾਕਾਰ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ। ਚੀਮਾ ਨੇ ਕਿਹਾ ਆਮ ਆਦਮੀ ਪਾਰਟੀ ਵੱਲੋ ਪੰਜ ਮੰਤਰੀਆਂ ਨੂੰ ਲੋਕ ਸਭਾ ਚੋਣਾਂ ਵਿੱਚ ਉਤਾਰਨ ਨਾਲ ਮੰਤਰੀਆਂ ਦੇ ਵਿਭਾਗਾਂ ਦਾ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। ਇਸ ਲਈ ਚੋਣ ਲੜਨ ਤੋਂ ਪਹਿਲਾਂ ਇਹਨਾਂ ਮੰਤਰੀਆਂ ਨੂੰ ਅਸਤੀਫਾ ਦੇਣਾ ਚਾਹੀਦਾ ਹੈ।


ਆਪ ਤੇ ਕਾਂਗਰਸ ਦੋਵੇਂ ਇੱਕਠੇ


ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਕਾਰ ਸਮਝੌਤੇ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਚੀਮਾ ਨੇ ਕਿਹਾ ਕਿ ਦੋਵੇਂ ਪਾਰਟੀਆਂ ਕੇਂਦਰੀ ਪੱਧਰ 'ਤੇ ਇਕੱਠੀਆਂ ਹਨ। ਇਸ ਲਈ ਸੰਭਵ ਹੀ ਨਹੀਂ ਕਿ ਪੰਜਾਬ ਵਿੱਚ ਉਹ ਅਲੱਗ-ਅਲੱਗ ਚੋਣ ਲੜਨ। ਉਹਨਾਂ ਕਿਹਾ ਖੁੱਲੇ ਰੂਪ ਵਿੱਚ ਨਹੀਂ ਸਗੋਂ ਲੁਕਵੇਂ ਰੂਪ ਦੇ ਵਿੱਚ ਦੋਵੇਂ ਪਾਰਟੀਆਂ ਇਕੱਠੇ ਹੋ ਕੇ ਚੋਣ ਲੜ ਰਹੀਆਂ ਹਨ। ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਭਾਜਪਾ ਨਾਲ ਚੋਣ ਸਮਝੌਤੇ ਬਾਰੇ ਸਥਿਤੀ ਆਉਣ ਵਾਲੇ ਦਿਨਾਂ ਵਿੱਚ ਸਾਫ ਹੋ ਜਾਵੇਗੀ। 


ਡਾਕਟਰ ਚੀਮਾ ਨੇ ਚੰਡੀਗੜ੍ਹ ਵਿਖੇ ਹੋਣ ਵਾਲੀ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੋਰ ਕਮੇਟੀ ਦੀ ਮੀਟਿੰਗ ਦੇ ਵਿੱਚ ਸ਼੍ਰੋਮਣੀ ਵੱਲੋਂ ਲੋਕ ਸਭਾ ਚੋਣਾਂ ਦੇ ਸਬੰਧੀ ਤੇ ਸੂਬੇ ਦੇ ਰਾਜਨੀਤਿਕ ਹਾਲਾਤਾਂ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਰਾਜ ਹੇਠ ਸੂਬਾ ਬੇਹੱਦ ਮਾੜੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਇਸਨੂੰ ਲੈ ਕੇ ਰਣਨੀਤੀ ਦੇ ਤਹਿਤ ਕੰਮ ਕੀਤਾ ਜਾਵੇ। ਇਹ ਵਿਚਾਰਾਂ ਵੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਵਿਚਾਰੀਆਂ ਜਾਣਗੀਆਂ