Pathankot News: ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਆਪਣੇ ਉਮੀਦਵਾਰ ਦਲਜੀਤ ਸਿੰਘ ਚੀਮਾ ਨੂੰ ਚੋਣ ਮੈਦਾਨ ਦੇ ਵਿੱਚ ਉਤਾਰਿਆ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਚੋਣ ਪ੍ਰਚਾਰ ਦੀ ਸ਼ੁਰੂ ਪਠਾਨਕੋਟ ਤੋਂ ਕੀਤੀ ਹੈ। ਜਿੱਥੇ ਉਨ੍ਹਾਂ ਦਾ ਪਠਾਨਕੋਰਟ ਪੁੱਜਣ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਮਿੰਟੂ ਅਤੇ ਪਾਰਟੀ ਵਰਕਰਾਂ ਨੇ ਨਿੱਘਾ ਸਵਾਗਤ ਕੀਤਾ।


COMMERCIAL BREAK
SCROLL TO CONTINUE READING

ਇਸ ਮੌਕੇ ਤੇ ਦਲਜੀਤ ਸਿੰਘ ਚੀਮਾ ਨੇ ਪਠਾਨਕੋਟ ਦੇ ਵੱਖ-ਵੱਖ ਜਗ੍ਹਾ ਥਾਵਾਂ 'ਤੇ ਜਾਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੇ ਨਾਲ ਲੋਕ ਸਭਾ ਚੋਣਾਂ ਨੂੰ ਲੈ ਕੇ ਚਰਚਾ ਕੀਤੀ। ਇਸ ਮੌਕੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਉਨ੍ਹਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਲਿਆ ਕਰੜੇ ਹੱਥੀ।
ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਵਾਰ ਅਕਾਲੀ ਦਲ ਪੂਰੇ ਜ਼ੋਰ-ਸ਼ੋਰ ਨਾਲ ਚੋਣਾਂ ਲੜ ਰਹੀ ਹੈ।


ਉਹਨਾਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਨਾਲ ਵਿਤਕਰਾ ਕੀਤਾ ਗਿਆ ਹੈ ਅਤੇ ਪਹਿਲੀਆਂ ਸਰਕਾਰਾਂ ਨੇ ਵੀ ਪੰਜਾਬ ਦੇ ਨਾਲ ਵਿਤਕਰਾ ਕੀਤਾ ਹੈ। ਇਹੀ ਨਹੀਂ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਤਾਂ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ। ਪਰ ਪੰਜਾਬ ਦੇ ਵਿੱਚ ਉਨ੍ਹਾਂ ਦੇ ਦਾਵੇ ਖੋਖਲੇ ਨਜ਼ਰ ਆਏ।


ਇਹ ਵੀ ਪੜ੍ਹੋ: Firozpur News: ਨਸ਼ਾ ਤਸਕਰਾਂ ਨੇ ਆਪਣੇ ਸਾਥੀ ਦੀ ਘਰਵਾਲੀ 'ਤੇ ਜਾਨਲੇਵਾ ਹਮਲਾ ਕੀਤਾ


ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਇੰਡਸਟਰੀ ਬੰਦ ਹੋਣ ਦੀ ਕਗਾਰ 'ਤੇ ਹੈ। ਕੇਂਦਰ ਸਰਕਾਰ ਵੱਲੋਂ ਹਿਮਾਚਲ ਅਤੇ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਪੈਕਜ ਦਿੱਤੇ ਜਾਂਦੇ ਹਨ, ਪਰ ਪੰਜਾਬ ਦੇ ਨਾਲ ਮਤਰੇਈ ਮਾਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਕਦੇ ਪੰਜਾਬ ਦਾ ਫੰਡ ਰੋਕ ਲਿਆ ਜਾਂਦਾ ਹੈ। ਕਦੇ ਪੰਜਾਬ ਨੂੰ ਵਿਸ਼ੇਸ਼ ਸਕੀਮਾਂ ਵਿੱਚੋਂ ਬਾਹਰ ਰੱਖਿਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨਾਲ ਕਿਸੇ ਵੀ ਨੈਸ਼ਨਲ ਪਾਰਟੀ ਹਮਦਰਦੀ ਨਹੀਂ ਹੈ, ਇਹ ਸਾਰੀਆਂ ਪਾਰਟੀਆਂ ਸਿਰਫ ਵੋਟਾਂ ਲਈ ਪੰਜਾਬ ਵਿੱਚ ਆਉਦੀਆਂ ਹਨ। ਪੰਜਾਬ ਦੀ ਆਪਣੀ ਪਾਰਟੀ ਸਿਰਫ ਸ਼੍ਰੋਮਣੀ ਅਕਾਲੀ ਦਲ ਹੈ ਜਿਸ ਨੂੰ ਪੰਜਾਬ ਦੀ ਫਿਕਰ ਹੈ।


ਇਹ ਵੀ ਪੜ੍ਹੋ: Manish Sisodia: ਸ਼ਰਾਬ ਘੁਟਾਲੇ 'ਚ ਮਨੀਸ਼ ਸਿਸੋਦੀਆ ਨੂੰ ਝਟਕਾ, ਕੋਰਟ ਨੇ ਨਿਆਂਇਕ ਹਿਰਾਸਤ 26 ਅਪ੍ਰੈਲ ਤੱਕ ਵਾਧਾ ਕੀਤਾ