Dalvir Singh Goldy resigned:  ਕਾਂਗਰਸ ਵੱਲੋਂ ਸੰਗਰੂਰ ਲੋਕ ਸਭਾ ਸੀਟ ਉਪਰ ਸੁਖਪਾਲ ਸਿੰਘ ਖਹਿਰਾ ਦੇ ਐਲਾਨ ਤੋਂ ਬਾਅਦ ਨਾਰਾਜ਼ ਚੱਲ ਰਹੇ ਦਲਬੀਰ ਸਿੰਘ ਗੋਲਡੀ ਖੰਗੂੜਾ ਨੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।  ਉਨ੍ਹਾਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਤਿੰਨ ਲਾਈਨਾਂ ਵਾਲਾ ਅਸਤੀਫਾ ਪੱਤਰ ਭੇਜ ਕੇ ਲਿਖਿਆ ਕਿ ਪੰਜਾਬ ਦੀ ਕਾਂਗਰਸ ਲੀਡਰਸ਼ਿਪ ਤੋਂ ਨਾਰਾਜ਼ ਹੋ ਕੇ ਮੈਂ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਿਹਾ ਹਾਂ।


COMMERCIAL BREAK
SCROLL TO CONTINUE READING

ਗੋਲਡੀ ਨੇ ਸੋਸ਼ਲ ਮੀਡੀਆ 'ਤੇ ਲਿਖਿਆ- ਮੈਂ ਇਹ ਫੈਸਲਾ ਪੂਰੇ ਦਿਲ ਨਾਲ ਲੈ ਰਿਹਾ ਹਾਂ। ਮੇਰਾ ਪਰਿਵਾਰ, ਰਿਸ਼ਤੇਦਾਰ ਅਤੇ ਜੋ ਮੈਨੂੰ ਨਿੱਜੀ ਤੌਰ 'ਤੇ ਜਾਣਦੇ ਹਨ, ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਇਹ ਫੈਸਲਾ ਮੇਰੇ ਲਈ ਕਿੰਨਾ ਔਖਾ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਦੀ ਨਾਰਾਜ਼ਗੀ ਨੂੰ ਲੈ ਕੇ ਸਵਾਲ ਉਠਾਏ ਗਏ ਸਨ, ਉਦੋਂ ਉਮੀਦਵਾਰ ਸੁਖਪਾਲ ਖਹਿਰਾ ਉਨ੍ਹਾਂ ਨੂੰ ਮਨਾਉਣ ਲਈ ਉਨ੍ਹਾਂ ਦੇ ਘਰ ਪਹੁੰਚੇ ਸਨ ਪਰ ਫਿਰ ਵੀ ਗੋਲਡੀ ਨੇ ਪਾਰਟੀ ਛੱਡ ਦਿੱਤੀ ਸੀ।


ਸੁਖਪਾਲ ਸਿੰਘ ਖਹਿਰਾ ਸਣੇ ਕਈ ਸੀਨੀਅਰ ਆਗੂ ਉਨ੍ਹਾਂ ਮਨਾਉਣ ਵੀ ਗਏ ਸਨ ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਅੱਜ ਆਪਣਾ ਅਸਤੀਫਾ ਦੇ ਦਿੱਤਾ ਹੈ।


ਬੀਤੇ ਦਿਨ ਗੋਲਡੀ ਨੇ ਆਪਣੇ ਫੇਸਬੁੱਕ ਪੇਜ ਉਪਰ ਇੱਕ ਕਵਿਤਾ ਲਿਖ ਕੇ ਪਾਰਟੀ ਛੱਡਣ ਦਾ ਇਸ਼ਾਰਾ ਕੀਤਾ ਹੈ। ਉਨ੍ਹਾਂ ਨੇ ਫੇਸਬੁੱਕ ਪੇਜ਼ ਉਤੇ ਲਿਖਿਆ ਹੈ ਕਿ ‘ਸੋਚਦੇ ਹਾਂ ਕਿ ਇਕ ਨਵਾਂ ਕੋਈ ਰਾਹ ਬਣਾ ਲਈਏ, ਕਿੰਨਾ ਚਿਰ ਉਹ ਰਾਹ ਪੁਰਾਣੇ ਲੱਭਦੇ ਰਹਾਂਗੇ, ਹਨੇਰਿਆਂ ਦੀ ਰਾਤ ਵਿਚ ਚਾਨਣ ਦੀ ਲੋੜ ਹੈ, ਦੀਵੇ ਨਹੀ ਜੁਗਨੂੰ ਸਹੀ ਪਰ ਜਗਦੇ ਰਹਾਂਗੇ।’


ਇਹ ਵੀ ਪੜ੍ਹੋ : Punjab Board Class 12th Result 2024 Live: ਪੰਜਾਬ ਬੋਰਡ ਵੱਲੋਂ 8ਵੀਂ ਤੇ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਮੁੰਡਿਆਂ ਨੇ ਮਾਰੀ ਬਾਜ਼ੀ


ਸਾਬਕਾ ਵਿਧਾਇਕ ਦੀ ਇਸ ਕਵਿਤਾ ਨੂੰ ਪੜ੍ਹਨ ਮਗਰੋਂ ਸਿਆਸੀ ਗਲਿਆਰਿਆਂ ਵਿੱਚ ਉਨ੍ਹਾਂ ਵੱਲੋਂ ਕਾਂਗਰਸ ਦਾ ਹੱਥ ਛੱਡਣ ਦੀਆਂ ਚਰਚਾਵਾਂ ਨੇ ਜ਼ੋਰ ਫੜ ਲਿਆ ਹੈ। ਗੋਲਡੀ ਸੰਗਰੂਰ ਲੋਕ ਸਭਾ ਹਲਕੇ ਤੋਂ ਟਿਕਟ ਦੇ ਦਾਅਵੇਦਾਰ ਸਨ।


ਕਾਬਿਲੇਗੌਰ ਹੈ ਕਿ ਗੋਲਡੀ ਦੀ ਨਾਰਾਜ਼ਗੀ ਨੂੰ ਦੇਖਦੇ ਹੋਏ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਸੁਖਪਾਲ ਸਿੰਘ ਖਹਿਰਾ ਉਨ੍ਹਾਂ ਦੇ ਘਰ ਪੁੱਜੇ ਸਨ। ਗੋਲਡੀ ਪਾਰਟੀ ਦੇ ਪ੍ਰਚਾਰ ਵਿੱਚ ਜੁਟ ਵੀ ਗਏ ਸਨ।


ਇਹ ਵੀ ਪੜ੍ਹੋ : Congress Delhi President: ਪੰਜਾਬ ਇੰਚਾਰਜ ਦੇਵੇਂਦਰ ਯਾਦਵ ਨੂੰ ਮਿਲੀ ਵੱਡੀ ਜਿੰਮੇਵਾਰੀ, ਕਾਂਗਰਸ ਨੇ ਦਿੱਲੀ ਦਾ ਪ੍ਰਧਾਨ ਨਿਯੁਕਤ ਕੀਤਾ