Dasuha News: ਦਸੂਹਾ ਪੁਲਿਸ ਨੇ ਦਿੱਲੀ ਪੁਲਿਸ ਦੇ ਮੁਲਾਜ਼ਮ ਕੀਤੇ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
Advertisement
Article Detail0/zeephh/zeephh2069150

Dasuha News: ਦਸੂਹਾ ਪੁਲਿਸ ਨੇ ਦਿੱਲੀ ਪੁਲਿਸ ਦੇ ਮੁਲਾਜ਼ਮ ਕੀਤੇ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

Dasuha News: ਦਸੂਹਾ ਪੁਲਿਸ ਨੇ ਗੱਡੀ ਨੂੰ ਪਿੰਡ ਕਾਲਾ ਨੇੜੇ ਰੋਕਿਆ ਤਾਂ ਤਿੰਨ ਵਿਅਕਤੀ ਫਰਾਰ ਹੋ ਗਏ ਜਦੋਂਕਿ ਦੋ ਵਿਅਕਤੀ ਐਚ.ਸੀ. ਮਨੋਜ ਕੁਮਾਰ ਅਤੇ ਐਚ.ਸੀ. ਪੁਲਿਸ ਨੇ ਰਾਜਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Dasuha News: ਦਸੂਹਾ ਪੁਲਿਸ ਨੇ ਦਿੱਲੀ ਪੁਲਿਸ ਦੇ ਮੁਲਾਜ਼ਮ ਕੀਤੇ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

Dasuha News (RAMAN KHOSLA): ਦਸੂਹਾ ਪੁਲਿਸ ਨੇ ਲੋਕਾਂ ਨੂੰ ਡਰਾ ਧਮਕਾ ਕੇ ਪੈਸੇ ਵਸੂਲਣ ਦੇ ਇਲਜ਼ਾਮਾਂ ਹੇਠ ਦਿੱਲੀ ਪੁਲਿਸ ਦੇ 5 ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਅਤੇ ਦੋ ਮੁਲਾਜ਼ਮਾਂ ਨੂੰ ਸਕਾਰਪੀਓ ਗੱਡੀ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸਕਾਰਪੀਓ 'ਚ ਸਵਾਰ ਪੰਜ ਅਣਪਛਾਤੇ ਵਿਅਕਤੀ ਮੁਕੇਰੀਆਂ ਇਲਾਕੇ ਤੋਂ ਇੱਕ ਵਿਅਕਤੀ ਨੂੰ ਅਗਵਾ ਕਰਕੇ ਹਾਈਵੇ 'ਤੇ ਦਸੂਹਾ ਵੱਲ ਜਾ ਰਹੇ ਹਨ | ਜਿਸ ਤੋਂ ਬਾਅਦ ਦਸੂਹਾ ਪੁਲਿਸ ਨੇ ਗੱਡੀ ਨੂੰ ਪਿੰਡ ਕਾਲਾ ਨੇੜੇ ਰੋਕਿਆ ਤਾਂ ਤਿੰਨ ਵਿਅਕਤੀ ਫਰਾਰ ਹੋ ਗਏ ਜਦੋਂਕਿ ਦੋ ਵਿਅਕਤੀ ਐਚ.ਸੀ. ਮਨੋਜ ਕੁਮਾਰ ਅਤੇ ਐਚ.ਸੀ. ਪੁਲਿਸ ਨੇ ਰਾਜਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਥਾਣਾ ਮੁਖੀ ਦਸੂਹਾ ਐਸ.ਆਈ. ਹਰਪ੍ਰੇਮ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਿਸ ਪਾਰਟੀ ਸਮੇਤ ਗਸ਼ਤ 'ਤੇ ਸਨ ਤਾਂ ਉਨ੍ਹਾਂ ਨੂੰ ਫ਼ੋਨ 'ਤੇ ਪਤਾ ਲੱਗਾ ਕਿ ਇੱਕ ਨੰਬਰੀ ਸਕਾਰਪੀਓ 'ਚ ਸਵਾਰ ਪੰਜ ਅਣਪਛਾਤੇ ਵਿਅਕਤੀ ਮੁਕੇਰੀਆਂ ਇਲਾਕੇ ਤੋਂ ਇੱਕ ਵਿਅਕਤੀ ਨੂੰ ਅਗਵਾ ਕਰਕੇ ਹਾਈਵੇ 'ਤੇ ਦਸੂਹਾ ਵੱਲ ਜਾ ਰਹੇ ਹਨ | ਜਿਸ ਨੂੰ ਲੈ ਕੇ ਸਾਡੇ ਵੱਲੋਂ ਨਾਕਾਬੰਦੀ ਕੀਤੀ ਗਈ ਅਤੇ ਜਦੋਂ ਦਸੂਹਾ ਪੁਲਿਸ ਨੇ ਇਨ੍ਹਾਂ ਨੂੰ ਰਸਤੇ 'ਚ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਗੱਡੀ 'ਚੋਂ ਤਿੰਨ ਵਿਅਕਤੀ ਫਰਾਰ ਹੋ ਗਏ ਅਤੇ ਦੋ ਨੂੰ ਕਾਬੂ ਕਰ ਲਿਆ ਗਿਆ ਹੈ। ਪੁੱਛਗਿੱਛ ਕੀਤੀ ਗਈ ਤਾਂ ਪਤਾ ਲੱਗਾ ਕਿ ਇਹ ਦਿੱਲੀ ਪੁਲਿਸ ਦੇ ਮਨੋਜ ਅਤੇ ਰਾਜਨ ਸਿੰਘ ਸਨ ਅਤੇ ਉਹ ਦਿੱਲੀ ਤੋਂ ਪੀ.ਓ ਹੋਏ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਮੁਕੇਰੀਆ ਆਏ ਸਨ। 

ਇਹ ਵੀ ਪੜ੍ਹੋ:  Gurdaspur News: ਸ਼ਿਵ ਸੈਨਾ ਆਗੂ ਦੇ ਭਰਾ ਦਾ ਕਤਲ ਕਰਨ ਵਾਲਾ ਮਾਸਟਰ ਮਾਈਡ ਸਾਥੀਆਂ ਸਮੇਤ ਕਾਬੂ

ਦੋਵਾਂ ਤੋਂ ਪੁੱਛਗਿੱਛ ਵਿੱਚ ਇਹ ਵੀ ਸਹਾਮਣੇ ਆਇਆ ਹੈ ਕਿ ਦਿੱਲੀ ਪੁਲਿਸ ਦੇ ਤਿੰਨ ਹੋਰ ਮੁਲਾਜ਼ਮ ਦਲਬੀਰ ਸਿੰਘ, ਜੋਗਿੰਦਰ ਅਤੇ ਸ੍ਰੀ ਪਾਲ ਸਿੰਘ ਜੋ ਪੀ.ਓ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਪਰਿਵਾਰਾਂ ਤੋਂ ਛੁਡਵਾਉਣ ਦੇ ਨਾਂਅ 'ਤੇ ਪੈਸੇ ਇਕੱਠੇ ਕਰਦੇ ਸਨ। ਜਿਨ੍ਹਾਂ ਦੇ ਖ਼ਿਲਾਫ਼ ਦਸੂਹਾ ਪੁਲਿਸ ਨੇ ਧਾਰਾ 384, 34 ਆਈ.ਪੀ.ਸੀ. ਤਹਿਤ ਮਾਮਲਾ ਦਰਜ ਕਰ ਲਿਆ ਹੈ ਜਦੋਂ ਕਿ ਗ੍ਰਿਫ਼ਤਾਰ ਕੀਤੇ ਗਏ ਮਨੋਜ ਅਤੇ ਰਾਜਾ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ: Punjab News: ਸਾਂਸਦ ਰਵਨੀਤ ਬਿੱਟੂ ਦੇ ਗੰਨਮੈਨ ਨੇ ਖੁੱਦ ਨੂੰ ਮਾਰੀ ਗੋਲੀ, ਮੌਕੇ 'ਤੇ ਹੋਈ ਮੌਤ

 

Trending news