Loksabha Election 2024: ਭਲਕੇ ਹੋਵੇਗੀ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਕਮਿਸ਼ਨ ਨੇ 3 ਵਜੇ ਬੁਲਾਈ ਪ੍ਰੈੱਸ ਕਾਨਫਰੰਸ
Loksabha Election 2024: ਅੱਜ ਸਵੇਰੇ ਦੋਵੇਂ ਨਵੇਂ ਚੋਣ ਕਮਿਸ਼ਨਰ ਸੁਖਬੀਰ ਸੰਧੂ ਅਤੇ ਗਿਆਨੇਸ਼ ਕੁਮਾਰ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਬਾਅਦ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਮੁੱਖ ਚੋਣ ਕਮਿਸ਼ਨਰ ਨਾਲ ਦੋ ਨਵੇਂ ਚੋਣ ਕਮਿਸ਼ਨਰਾਂ ਦੀ ਮੀਟਿੰਗ ਹੋਈ।
Loksabha Election 2024: ਚੋਣ ਕਮਿਸ਼ਨ ਭਲਕੇ 16 ਮਾਰਚ ਨੂੰ ਦੁਪਹਿਰ 3 ਵਜੇ 2024 ਦੀਆਂ ਆਮ ਚੋਣਾਂ ਅਤੇ ਕੁਝ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰੇਗਾ। ਅੱਜ ਚੋਣ ਕਮਿਸ਼ਨ ਨੇ ਮੁੱਖ ਚੋਣ ਕਮਿਸ਼ਨਰ ਅਤੇ ਦੋ ਨਵੇਂ ਕਮਿਸ਼ਨਰਾਂ ਨਾਲ ਤਸਵੀਰ ਸਾਂਝੀ ਕਰਦੇ ਹੋਏ ਕਿਹਾ ਕਿ ਭਲਕੇ ਬਾਅਦ ਦੁਪਹਿਰ 3 ਵਜੇ ਪ੍ਰੈੱਸ ਕਾਨਫਰੰਸ ਬੁਲਾਈ ਗਈ ਹੈ।
ਅੱਜ ਸਵੇਰੇ ਦੋਵੇਂ ਨਵੇਂ ਚੋਣ ਕਮਿਸ਼ਨਰ ਸੁਖਬੀਰ ਸੰਧੂ ਅਤੇ ਗਿਆਨੇਸ਼ ਕੁਮਾਰ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਬਾਅਦ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਮੁੱਖ ਚੋਣ ਕਮਿਸ਼ਨਰ ਨਾਲ ਦੋ ਨਵੇਂ ਚੋਣ ਕਮਿਸ਼ਨਰਾਂ ਦੀ ਮੀਟਿੰਗ ਹੋਈ। ਸਵੇਰੇ 11 ਵਜੇ ਸ਼ੁਰੂ ਹੋਈ ਇਹ ਮੀਟਿੰਗ ਕਰੀਬ ਇੱਕ ਘੰਟੇ ਤੱਕ ਚੱਲੀ। ਇਸ ਮੀਟਿੰਗ ਵਿੱਚ ਨਵੇਂ ਚੋਣ ਕਮਿਸ਼ਨਰਾਂ ਨੂੰ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵੋਟਿੰਗ ਦੀਆਂ ਤਰੀਕਾਂ ਬਾਰੇ ਵੀ ਚਰਚਾ ਹੋਈ। ਇਸ ਤੋਂ ਥੋੜ੍ਹੀ ਦੇਰ ਬਾਅਦ, ਈਸੀਆਈ ਨੇ ਸੋਸ਼ਲ ਮੀਡੀਆ 'ਤੇ ਕੱਲ ਦੁਪਹਿਰ 3 ਵਜੇ ਪ੍ਰੈਸ ਕਾਨਫਰੰਸ ਬਾਰੇ ਜਾਣਕਾਰੀ ਦਿੱਤੀ।