Mansa News: ਦੋ ਮਹੀਨੇ ਪਹਿਲਾਂ ਕੈਨੇਡਾ ਭੇਜੀ ਧੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ; ਆਖਰੀ ਵਾਰ ਮੂੰਹ ਵੇਖਣ ਲਈ ਸਰਕਾਰ ਨੂੰ ਕੀਤੀ ਅਪੀਲ
Mansa News: ਮਾਨਸਾ ਜ਼ਿਲ੍ਹੇ ਦੇ ਕਿਸਾਨ ਨੇ ਜ਼ਮੀਨ ਵੇਚ ਕੇ ਦੋ ਮਹੀਨੇ ਪਹਿਲਾਂ ਕੈਨੇਡਾ ਭੇਜੀ ਧੀ ਮੌਤ ਦੀ ਖਬਰ ਆਉਣ ਕਾਰਨ ਪਰਿਵਾਰ ਸਦਮੇ ਵਿੱਚ ਹੈ।
Mansa News: ਮਾਨਸਾ ਜ਼ਿਲ੍ਹੇ ਦੇ ਇੱਕ ਗਰੀਬ ਕਿਸਾਨ ਵੱਲੋਂ ਜ਼ਮੀਨ ਵੇਚ ਕੇ ਦੋ ਮਹੀਨੇ ਪਹਿਲਾਂ ਕੈਨੇਡਾ ਭੇਜੀ ਧੀ ਦੀ ਲਾਸ਼ ਭਾਰਤ ਲਿਆਉਣ ਦੇ ਲਈ ਸਰਕਾਰ ਨੂੰ ਅਪੀਲ ਕਰ ਰਿਹਾ ਕਿਉਂਕਿ ਦੋ ਮਹੀਨੇ ਪਹਿਲਾਂ ਕੈਨੇਡਾ ਗਈ ਧੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ।
ਪਰਿਵਾਰ ਨੇ ਕਿਹਾ ਹੈ ਕਿ ਉਨ੍ਹਾਂ ਕੋਲ ਇੰਨਾ ਪੈਸਾ ਨਹੀਂ ਕਿ ਉਹ ਆਪਣੀ ਧੀ ਦਾ ਆਖਰੀ ਵਾਰ ਮੂੰਹ ਦੇਖ ਸਕਣ। ਉਨ੍ਹਾਂ ਨੇ ਬਠਿੰਡਾ ਤੋਂ ਸੰਸਦ ਹਰਸਿਮਰਤ ਕੌਰ ਬਾਦਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਧੀ ਦੀ ਲਾਸ਼ ਨੂੰ ਪੰਜਾਬ ਲਿਆਂਦਾ ਜਾਵੇ।
ਮਾਨਸਾ ਜ਼ਿਲ੍ਹੇ ਦੇ ਪਿੰਡ ਵਰੇ ਦੇ ਦੋ ਏਕੜ ਜ਼ਮੀਨ ਦੇ ਮਾਲਕ ਗਰੀਬ ਕਿਸਾਨ ਮਿੱਠੂ ਸਿੰਘ ਨੇ ਆਪਣੀ ਇੱਕ ਏਕੜ ਜ਼ਮੀਨ ਵੇਚ ਕੇ ਆਪਣੀ ਧੀ ਨੂੰ 26 ਲੱਖ ਰੁਪਏ ਲਗਾ ਕੇ ਦੋ ਮਹੀਨੇ ਪਹਿਲਾਂ ਕੈਨੇਡਾ ਭੇਜਿਆ ਸੀ। ਹੁਣ ਪਰਿਵਾਰ ਨੂੰ ਕੈਨੇਡਾ ਤੋਂ ਮੰਦਭਾਗੀ ਖਬਰ ਆਈ ਹੈ ਕਿ ਧੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ।
ਉਸ ਦੀ ਲਾਸ਼ ਨੂੰ ਪੰਜਾਬ ਲਿਆਉਣ ਲਈ 35 ਲੱਖ ਰੁਪਏ ਦੇ ਕਰੀਬ ਖਰਚਾ ਆਵੇਗਾ ਜੋ ਕਿ ਉਨ੍ਹਾਂ ਕੋਲ ਇਨਾ ਪੈਸਾ ਨਾ ਹੋਣ ਦੇ ਕਾਰਨ ਘਰ ਦੇ ਵਿੱਚ ਪਰਿਵਾਰ ਮਾਯੂਸ ਬੈਠਾ ਹੈ। ਪੀੜਤ ਪਿਤਾ ਮਿੱਠੂ ਸਿੰਘ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੀ ਧੀ ਬੇਅੰਤ ਕੌਰ (25) ਨੂੰ 31 ਮਾਰਚ 2024 ਨੂੰ ਆਪਣੀ ਇੱਕ ਏਕੜ ਜ਼ਮੀਨ ਵੇਚ ਕੇ 26 ਲੱਖ ਰੁਪਏ ਖਰਚ ਕਰਕੇ ਕੈਨੇਡਾ ਭੇਜਿਆ ਸੀ ਤਾਂ ਕਿ ਉਨ੍ਹਾਂ ਦੀਆਂ ਦੋ ਧੀਆਂ ਤੇ ਇੱਕ ਪੁੱਤਰ ਦੇ ਨਾਲ ਘਰ ਦੇ ਹਾਲਾਤ ਸੁਧਰ ਸਕਣ ਪਰ ਹੁਣ ਉਨ੍ਹਾਂ ਨੂੰ ਕੈਨੇਡਾ ਤੋਂ ਫੋਨ ਆਇਆ ਹੈ ਕਿ ਉਨ੍ਹਾਂ ਦੀ ਧੀ ਬੇਅੰਤ ਕੌਰ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ।
ਉਨ੍ਹਾਂ ਨੇ ਕਿਹਾ ਕਿ ਭਾਰਤ ਧੀ ਦੀ ਲਾਸ਼ ਲਿਆਉਣ ਲਈ 35 ਲੱਖ ਰੁਪਏ ਦੇ ਕਰੀਬ ਖ਼ਰਚਾ ਆਵੇਗਾ ਜੋ ਕਿ ਉਨ੍ਹਾਂ ਕੋਲ ਇੰਨਾ ਪੈਸਾ ਨਹੀਂ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਹੁਣ ਤੱਕ ਕਈ ਸਿਆਸੀ ਆਗੂਆਂ ਕੋਲ ਪਹੁੰਚ ਕੀਤੀ ਹੈ ਪਰ ਕਿਸੇ ਨੇ ਉਨ੍ਹਾਂ ਦੀ ਬਾਂਹ ਨਹੀਂ ਫੜੀ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਤੇ ਬਠਿੰਡਾ ਤੋਂ ਸੰਸਦ ਹਰਸਿਮਰਤ ਕੌਰ ਬਾਦਲ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਧੀ ਦੀ ਭਾਰਤ ਲਾਸ਼ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ ਤਾਂ ਕਿ ਉਹ ਆਪਣੀ ਧੀ ਦਾ ਆਖਰੀ ਵਾਰ ਮੂੰਹ ਦੇਖ ਸਕਣ ਉਥੇ ਹੀ ਮ੍ਰਿਤਕ ਬੇਅੰਤ ਕੌਰ ਦੀ ਮਾਤਾ ਜਸਵਿੰਦਰ ਕੌਰ ਨੇ ਵੀ ਭਾਵੁਕ ਹੁੰਦਿਆਂ ਕਿਹਾ ਕਿ ਜਿਸ ਧੀ ਨੂੰ ਡੋਲੀ ਵਿੱਚ ਚਾਈ ਚਾਈ ਬਿਠਾਉਣਾ ਸੀ।
ਉਸ ਧੀ ਨੇ ਸਾਡੇ ਘਰ ਦੇ ਹਾਲਾਤ ਬਦਲਣ ਦੇ ਸੁਪਨੇ ਦਿਖਾਏ ਸੀ ਪਰ ਅੱਜ ਉਹ ਸੁਪਨੇ ਚਕਨਾਚੂਰ ਹੋ ਗਏ ਹਨ। ਹੁਣ ਧੀ ਦੀ ਲਾਸ਼ ਨੂੰ ਘਰ ਲਿਆਉਣ ਲਈ ਉਨ੍ਹਾਂ ਕੋਲ ਪੈਸਾ ਨਹੀਂ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਤੁਰੰਤ ਉਨ੍ਹਾਂ ਦੀ ਧੀ ਨੂੰ ਭਾਰਤ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ ਤਾਂ ਕਿ ਉਹ ਆਖਰੀ ਵਾਰ ਆਪਣੀ ਧੀ ਦਾ ਮੂੰਹ ਦੇਖ ਸਕਣ।
ਇਹ ਵੀ ਪੜ੍ਹੋ : Chandigarh News: ਆਈਟੀ ਮਹਿਲਾ ਕਾਂਸਟੇਬਲ ਦਾ ਫਿਜ਼ੀਕਲ ਟੈਸਟ ਅੱਜ ਚੰਡੀਗੜ੍ਹ ਵਿੱਚ ਹੋਵੇਗਾ,ਡੋਪ ਟੈਸਟ ਜ਼ਰੂਰੀ