Bathinda Clash News: ਜ਼ਿਲ੍ਹਾ ਬਠਿੰਡਾ ਦੇ ਪਿੰਡ ਰਾਏ ਕੇ ਕਲਾਂ ਵਿੱਚ ਪੁਲਿਸ ਅਤੇ ਕਿਸਾਨਾਂ ਵਿੱਚ ਹੋਏ ਵਿਵਾਦ ਤੋਂ ਬਾਅਦ ਡਿਪਟੀ ਕਮਿਸ਼ਨਰ ਬਠਿੰਡਾ ਦਾ ਵੱਡਾ ਬਿਆਨ ਆਇਆ ਸਾਹਮਣੇ।
Trending Photos
Bathinda Clash News: ਜ਼ਿਲ੍ਹਾ ਬਠਿੰਡਾ ਦੇ ਪਿੰਡ ਰਾਏ ਕੇ ਕਲਾਂ ਵਿੱਚ ਪੁਲਿਸ ਅਤੇ ਕਿਸਾਨਾਂ ਵਿੱਚ ਹੋਏ ਵਿਵਾਦ ਤੋਂ ਬਾਅਦ ਡਿਪਟੀ ਕਮਿਸ਼ਨਰ ਬਠਿੰਡਾ ਦਾ ਵੱਡਾ ਬਿਆਨ ਆਇਆ ਸਾਹਮਣੇ। ਡਿਪਟੀ ਕਮਿਸ਼ਨਰ ਬਠਿੰਡਾ ਨੇ ਕਿਹਾ ਕਿ ਪਿਛਲੇ ਦਿਨੀਂ ਕਿਸਾਨਾਂ ਨੇ ਉਨ੍ਹਾਂ ਦਾ ਦਫਤਰ ਅਤੇ ਘਰ ਘੇਰ ਕੇ ਉਨ੍ਹਾਂ ਨਾਲ ਮੀਟਿੰਗ ਕੀਤੀ ਸੀ।
ਇਸ ਦੌਰਾਨ ਕਿਸਾਨਾਂ ਨੂੰ ਸਾਰੀਆਂ ਮੰਡੀਆਂ ਵਿੱਚੋਂ ਝੋਨਾ ਚੁੱਕਣ ਦਾ ਭਰੋਸਾ ਦਿੱਤਾ ਗਿਆ ਸੀ ਅਤੇ ਕਿਸਾਨਾਂ ਨੂੰ ਵੱਖ-ਵੱਖ ਮੰਡੀਆਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਸੀ ਕਿ ਕਿਸ ਮੰਡੀ ਵਿੱਚ ਕਿੰਨਾ ਝੋਨਾ ਹੁਣ ਤੱਕ ਚੁੱਕਿਆ ਜਾ ਚੁੱਕਿਆ ਤੇ ਕਿੰਨਾ ਰਹਿੰਦਾ ਹੈ। ਡਿਪਟੀ ਕਮਿਸ਼ਨਰ ਨੇ ਮੰਨਿਆ ਕਿ ਇੱਕ ਦੋ ਮੰਡੀਆਂ ਨੂੰ ਛੱਡ ਕੇ ਬਾਕੀ ਮੰਡੀਆਂ ਵਿੱਚ ਨਿਰਵਿਘਨ ਕੰਮ ਚੱਲ ਰਿਹਾ ਹੈ ਅਤੇ ਹਰ ਮੰਡੀ ਵਿੱਚ ਲਿਫਟਿੰਗ ਦੇ ਨਾਲ-ਨਾਲ ਝੋਨੇ ਦੀ ਖਰੀਦ ਵੀ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨ ਯੂਨੀਅਨ ਮੰਡੀਆਂ ਵਿੱਚ ਧੱਕੇ ਨਾਲ ਜ਼ਿਆਦਾ ਨਮੀ ਵਾਲਾ ਝੋਨਾ ਜਬਰਨ ਚੁਕਾਉਣਾ ਚਾਹੁੰਦਾ ਹਨ ਜਿਸ ਨੂੰ ਲੈ ਕੇ ਹੀ ਪ੍ਰਸ਼ਾਸਨ ਨਾਲ ਵਿਵਾਦ ਹੋ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਏ ਕੇ ਕਲਾਂ ਦੀ ਮੰਡੀ ਵਿੱਚ 4750 ਟਨ ਝੋਨਾ ਆਇਆ ਸੀ, ਉਸ ਵਿੱਚੋਂ 44 00 ਟਨ ਝੋਨਾ ਖ਼ਰੀਦ ਲਿਆ ਗਿਆ ਹੈ।
3200 ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਸੀ ਅਤੇ 350 ਟਨ ਝੋਨਾ ਮੰਡੀ ਵਿੱਚ ਪਿਆ ਹੈ ਜਿਸ ਦੀ ਨਮੀ ਜ਼ਿਆਦਾ ਹੋਣ ਕਾਰਨ ਅਗਲੇ ਦਿਨ ਖ਼ਰੀਦ ਕਰਨ ਦਾ ਵਾਅਦਾ ਕੀਤਾ ਸੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨ ਜ਼ਿਆਦਾ ਨਮੀ ਵਾਲਾ ਝੋਨਾ ਜਬਰੀ ਬੋਲੀ ਲਗਵਾਉਣਾ ਚਾਹੁੰਦੇ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨ ਯੂਨੀਅਨ ਵਿੱਚ ਧਰਨੇ ਲਗਾਉਣ ਨੂੰ ਲੈ ਕੇ ਮੁਕਾਬਲਾ ਚੱਲ ਰਿਹਾ ਹੈ ਜਿਸ ਕਰਕੇ ਆਮ ਲੋਕ ਪਰੇਸ਼ਾਨ ਹੋ ਰਹੇ ਹਨ। ਉਧਰੋਂ ਬਠਿੰਡਾ ਪੁਲਿਸ ਨੇ ਬੀਤੀ ਰਾਤ ਪੁਲਿਸ ਉਤੇ ਹੋਏ ਹਮਲੇ ਤੇ ਖ਼ਰੀਦ ਅਧਿਕਾਰੀਆਂ ਨੂੰ ਬੰਧਕ ਬਣਾਉਣ ਦੇ ਮਾਮਲੇ ਵਿੱਚ ਕਿਸਾਨਾਂ ਖਿਲਾਫ਼ ਦੋ ਵੱਖ-ਵੱਖ ਐਫਆਈਆਰ ਦਰਜ ਕਰ ਲਈਆਂ ਗਈਆਂ ਹਨ।
ਐਸਪੀ ਸਿਟੀ ਨੇ ਦੱਸਿਆ ਕਿ ਕਿਸਾਨ ਯੂਨੀਅਨ ਨਾਲ ਕਈ ਵਾਰ ਮੀਟਿੰਗ ਕਰਨ ਤੋਂ ਬਾਅਦ ਵੀ ਅਧਿਕਾਰੀਆਂ ਨੂੰ ਬੰਧਕ ਬਣਾ ਕੇ ਰੱਖਿਆ ਗਿਆ, ਜਦੋਂ ਪੁਲਿਸ ਨੇ ਅਧਿਕਾਰੀਆਂ ਨੂੰ ਕਿਸਾਨਾਂ ਤੋਂ ਛੁਡਵਾਉਣ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨਾਂ ਵੱਲੋਂ ਪੁਲਿਸ ਪਾਰਟੀ ਉਤੇ ਹਮਲਾ ਕਰ ਦਿੱਤਾ, ਜਿਸ ਦੌਰਾਨ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਵੀ ਹੋਏ ਹਨ। ਉਨ੍ਹਾਂ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।