DC Employees Strike: ਡੀਸੀ ਦਫ਼ਤਰ ਮੁਲਾਜ਼ਮਾਂ ਦੀ ਹੜਤਾਲ 31ਵੇਂ ਦਿਨ `ਚ ਦਾਖ਼ਲ; ਕੰਮਕਾਜ ਠੱਪ ਹੋਣ ਕਾਰਨ ਲੋਕ ਪਰੇਸ਼ਾਨ
DC Employees Strike: ਪੰਜਾਬ ਵਿੱਚ ਡਿਪਟੀ ਕਮਿਸ਼ਨਰ ਦਫਤਰ ਦੇ ਮੁਲਾਜ਼ਮਾਂ ਵੱਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਹੜਤਾਲ ਜਾਰੀ ਹੈ। ਸ਼ੁੱਕਰਵਾਰ ਨੂੰ ਇਨ੍ਹਾਂ ਮੁਲਾਜ਼ਮਾਂ ਦੇ ਹੜਤਾਲ 31ਵੇਂ ਦਿਨ ਵਿੱਚ ਦਾਖ਼ਲ ਹੋ ਗਈ ਹੈ।
DC Employees Strike: ਪੰਜਾਬ ਵਿੱਚ ਡਿਪਟੀ ਕਮਿਸ਼ਨਰ ਦਫਤਰ ਦੇ ਮੁਲਾਜ਼ਮਾਂ ਵੱਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਹੜਤਾਲ ਜਾਰੀ ਹੈ। ਸ਼ੁੱਕਰਵਾਰ ਨੂੰ ਇਨ੍ਹਾਂ ਮੁਲਾਜ਼ਮਾਂ ਦੇ ਹੜਤਾਲ 31ਵੇਂ ਦਿਨ ਵਿੱਚ ਦਾਖ਼ਲ ਹੋ ਗਈ ਹੈ। ਮੁਲਾਜ਼ਮਾਂ ਦੀ ਹੜਤਾਲ ਕਾਰਨ ਕੰਮਕਾਜ ਪੂਰੀ ਤਰ੍ਹਾਂ ਠੱਪ ਪਏ ਹਨ। ਹੜਤਾਲ ਕਾਰਨ ਲੋਕਾਂ ਦੀ ਰਜਿਸਟਰੀਆਂ ਤੇ ਹੋਰ ਕੰਮ ਨਹੀਂ ਹੋ ਰਹੇ ਹਨ।
ਇਸ ਕਾਰਨ ਲੋਕ ਕਾਫੀ ਪਰੇਸ਼ਾਨ ਚੱਲ ਰਹੇ ਹਨ। ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ (ਪੀਐਸਐਮਐਸਯੂ) ਦੇ ਮੈਂਬਰ ਪੁਰਾਣੀ ਪੈਨਸ਼ਨ ਸਕੀਮ (ਓਪੀਐਸ) ਨੂੰ ਲਾਗੂ ਕਰਨ, ਤਿੰਨ ਬਕਾਇਆ ਮਹਿੰਗਾਈ ਭੱਤੇ (ਡੀਏ) ਜਾਰੀ ਕਰਨ ਅਤੇ ਠੇਕੇ ਉਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ 8 ਨਵੰਬਰ ਤੋਂ ਕਲਮ ਛੋੜ ਹੜਤਾਲ ਉਤੇ ਹਨ। ਖਜ਼ਾਨਾ ਵਿਭਾਗ ਸਮੇਤ ਕਰੀਬ 50 ਵਿਭਾਗਾਂ ਦੇ ਕਰਮਚਾਰੀ ਹੜਤਾਲ 'ਤੇ ਹਨ।
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਅੱਜ ਸੂਬਾ ਪ੍ਰਧਾਨ ਮੀਟਿੰਗ ਹੋ ਰਹੀ ਹੈ। ਜੇਕਰ ਮੀਟਿੰਗ ਵਿੱਚ ਕੋਈ ਹੱਲ ਨਾ ਨਿਕਲਿਆ ਤਾਂ ਤਗੜਾ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ ਹੈ। ਦੱਸ ਦਈਏ ਕਿ ਪਿਛਲੇ 31 ਦਿਨਾਂ ਤੋਂ ਹੜਤਾਲ ਉਤੇ ਚੱਲ ਰਹੇ ਹਨ। ਡੀਸੀ ਦਫਤਰ ਦੇ ਕਰਮਚਾਰੀ ਨੇ 11 ਦਸੰਬਰ ਤੱਕ ਹੜਤਾਲ ਦਾ ਐਲਾਨ ਕੀਤਾ ਹੋਇਆ ਹੈ। ਆਗੂ ਨੇ ਕਿਹਾ ਕਿ ਸਰਕਾਰ ਵੱਲੋਂ ਅੱਜ ਚੱਲ ਰਹੀ ਵੀਸੀ ਵਿੱਚ ਸਰਕਾਰ ਨੇ ਬਿੱਲਾਂ ਦੀ ਸੋਫਟ ਕਾਪੀ ਮੰਗ ਕੇ ਉਸ ਨੂੰ ਪਾਸ ਕਰਨ ਲਈ ਕਿਹਾ ਹੈ ਪਰ ਇਸਦਾ ਵੀ ਅਸੀਂ ਵਿਰੋਧ ਕਰਦੇ ਹਾਂ ਕਿਸੇ ਵੀ ਤਰ੍ਹਾਂ ਦੇ ਬਿੱਲ ਪਾਸ ਕਰਕੇ ਨਹੀਂ ਦਿੱਤੇ ਜਾਣਗੇ।
ਸਰਕਾਰ ਵੱਲੋਂ ਮੰਗਾਂ ਨਾ ਮੰਨਣ ਕਾਰਨ ਜ਼ਿਲ੍ਹਾ ਮੋਗਾ ਦੇ ਕਰਮਚਾਰੀਆਂ ਤੇ ਹੋਰ ਭਰਾਤਰੀ ਜੱਥੇਬੰਦੀਆਂ ਨਾਲ ਇਕੱਠੇ ਹੋ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਤੋਂ ਰੋਸ ਮਾਰਚ 1:00 ਵਜੇ ਤੋਂ ਸ਼ੁਰੂ ਕਰ ਐੱਮ.ਐੱਲ.ਏ. ਮੋਗਾ ਦੀ ਰਿਹਾਇਸ਼ ਦਾ ਸ਼ਾਂਤੀਪੂਰਵਕ ਤਰੀਕੇ ਨਾਲ ਘਿਰਾਓ ਕੀਤਾ ਗਿਆ ਹੈ।
ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਮਿਤੀ: 15.01.2015 ਦਾ ਨੋਟੀਫਿਕੇਸ਼ਨ ਰੱਦ ਕਰੋ, ਪ੍ਰਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ, ਮਿਤੀ 17.07.2020 ਦਾ ਪੱਤਰ ਰੱਦ ਕਰਕੇ ਪੰਜਾਬ ਦੇ ਮੁਲਾਜ਼ਮਾਂ ਤੇ ਪੰਜਾਬ ਦਾ ਪੇ-ਕਮਿਸ਼ਨ ਲਾਗੂ ਕਰੇ, ਵਿਕਾਸ ਟੈਕਸ ਵਾਪਸ ਲੈਣ, ਏ.ਸੀ.ਪੀ ਸਕੀਮ ਮੁੜ ਬਹਾਲ ਕਰਨ, 20 ਸਾਲ ਦੀ ਸਰਵਿਸ ਤੇ ਪੂਰੇ ਸੇਵਾ ਲਾਭ ਦੇਣ, ਬੰਦ ਕੀਤੇ ਭੱਤਿਆਂ ਨੂੰ ਮੁੜ ਬਹਾਲ ਕਰਨ, ਰੀਸਟਰਕਚਰਿੰਗ ਰਾਹੀਂ ਖਤਮ ਕੀਤੀਆਂ ਪੋਸਟਾਂ ਮੁੜ ਸਰਜੀਤ, ਅਣਸੁਖਾਵੀ ਘਟਨਾ ਸਮੇਂ ਐਕਸਗ੍ਰੇਸ਼ੀਆਂ ਗਰਾਂਟ 50 ਲੱਖ ਕਰਨ, ਡੀ.ਏ ਦੀਆਂ ਬਕਾਇਆ ਕਿਸਤਾਂ ਜਾਰੀ ਕਰਨ ਅਤੇ ਡੀ.ਏ ਦਾ ਬਕਾਇਆ ਦੇਣ ਸਬੰਧੀ, ਪੇ-ਕਮਿਸ਼ਨ ਦਾ ਬਕਾਇਆ ਜਾਰੀ ਕਰੋ, ਕੰਚੇ ਅਤੇ ਆਉਟ ਸੋਰਸ ਮੁਲਾਜ਼ਮਾਂ ਨੂੰ ਪੱਕਾ ਕਰੋ ਅਤੇ ਵਿਭਾਗੀ ਮੰਗਾਂ ਅਤੇ ਹੋਰ ਰਹਿੰਦੀਆਂ ਮੰਗਾਂ ਤੇ ਪੈਨਲ ਮੀਟਿੰਗ ਦੇ ਕੇ ਮੰਗਾਂ ਦਾ ਨਿਪਟਾਰਾ ਕਰੋ।
ਇਹ ਵੀ ਪੜ੍ਹੋ : Modi Cabinet Reshuffle: ਮੋਦੀ ਕੈਬਨਿਟ 'ਚ ਵੱਡਾ ਫੇਰਬਦਲ; ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦਿੱਤਾ ਅਸਤੀਫ਼ਾ
ਮੋਗਾ ਤੋਂ ਨਵਦੀਪ ਸਿੰਘ ਦੀ ਰਿਪੋਰਟ