Punjab Employess Strike:  ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਮਿਤੀ 27-07-2024 ਨੂੰ ਜ਼ਿਲ੍ਹਾ ਮੋਗਾ ਵਿੱਚ ਕੀਤੀ ਗਈ ਸੂਬਾ ਪੱਧਰੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਲਏ ਫ਼ੈਸਲੇ ਅਨੁਸਾਰ ਸਰਕਾਰ ਨੂੰ ਨੋਟਿਸ ਭੇਜ ਕੇ 16-08-2024 ਤੱਕ ਮੰਗਾਂ ਦੀ ਪੂਰਤੀ ਕਰਨ ਲਈ ਲਿਖਿਆ ਗਿਆ ਸੀ ਪਰ ਸਰਕਾਰ ਵੱਲੋਂ ਨਾ ਤਾਂ ਜੱਥੇਬੰਦੀ ਨੂੰ ਮੀਟਿੰਗ ਲਈ ਸੱਦਿਆ ਗਿਆ ਤੇ ਨਾ ਹੀ ਮੰਗਾਂ ਦੀ ਪੂਰਤੀ ਕੀਤੀ ਗਈ। ਜਿਸ ਦੇ ਰੋਸ ਵਜੋਂ ਅਤੇ ਮੰਗਾਂ ਦੀ ਪੂਰਤੀ ਕਰਵਾਉਣ ਲਈ ਜੱਥੇਬੰਦੀ ਦੀ ਸੀਨੀਅਰ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਇਹ ਫ਼ੈਸਲਾ ਲਿਆ ਗਿਆ ਹੈ ਕਿ ਸਰਕਾਰ ਨੂੰ ਮਿਤੀ 04-09-2024 ਤੱਕ ਦਾ ਸਮਾਂ ਦਿੰਦੇ ਹੋਏ ਇੱਕ ਹੋਰ ਨੋਟਿਸ ਭੇਜਿਆ ਜਾਵੇਗਾ।


COMMERCIAL BREAK
SCROLL TO CONTINUE READING

ਇਸ ਸਾਰੇ ਸਮੇਂ ਦੌਰਾਨ ਮਿਤੀ 23-08-2024 ਨੂੰ ਸਮੁੱਚੇ ਪੰਜਾਬ ਦੇ ਡੀਸੀ ਦਫ਼ਤਰਾਂ ਦੇ ਕਰਮਚਾਰੀ ਸੂਬੇ ਭਰ ਵਿੱਚ ਡੀਸੀ ਦਫ਼ਤਰਾਂ ਦੇ ਮੇਨ ਗੇਟਾਂ ਤੇ ਗੇਟ ਰੈਲੀਆਂ ਕਰਨਗੇ। ਮਿਤੀ 26 ਅਤੇ 30 ਅਗਸਤ 2024 ਨੂੰ ਪੂਰੇ ਸੂਬੇ ਅੰਦਰ ਦੁਪਹਿਰ 12 ਵਜੇ ਤੋਂ 1:30 ਵਜੇ ਤੱਕ ਦਫ਼ਤਰਾਂ ਅੰਦਰ ਸੰਕੇਤਕ ਧਰਨੇ ਪ੍ਰਦਰਸ਼ਨ ਕਰਨਗੇ।


ਜੇ ਉਕਤ ਸਮੇਂ ਤੱਕ ਮੰਗਾਂ ਉਤੇ ਕੋਈ ਕਾਰਵਾਈ ਨਾ ਹੋਈ ਤਾਂ ਮਿਤੀ 05-09-2024 ਤੋਂ 10-09-2024 ਤੱਕ ਸੂਬੇ ਦੇ ਸਮੂਹ ਡੀਸੀ ਦਫ਼ਤਰਾਂ, ਸਮੂਹ ਐੱਸਡੀਐਮ ਦਫ਼ਤਰਾਂ, ਸਮੂਹ ਤਹਿਸੀਲ ਤੇ ਉਪ ਤਹਿਸੀਲ ਦਫ਼ਤਰਾਂ ਦੇ ਸਾਰੇ ਕਰਮਚਾਰੀ ਦਫ਼ਤਰੀ ਕੰਮ ਬੰਦ ਰੱਖਣਗੇ।


ਇਹ ਵੀ ਪੜ੍ਹੋ : Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਪੈਰਿਸ ਓਲੰਪਿਕ 'ਚ ਹਿੱਸਾ ਲੈ ਕੇ ਪਰਤੇ ਖਿਡਾਰੀਆਂ ਦਾ ਕੀਤਾ ਸਨਮਾਨ


ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ 30 ਸਾਲ ਪਹਿਲਾਂ ਬਣਾਈਆਂ ਸਬ ਡਵੀਜ਼ਨਾਂ, ਤਹਿਸੀਲਾਂ ਤੇ ਉਪ ਤਹਿਸੀਲਾਂ ਵਿੱਚ ਨੌਰਮਜ਼ ਅਨੁਸਾਰ ਅਸਾਮੀਆਂ ਦੀ ਰਚਨਾ ਨਹੀਂ ਕੀਤੀ ਜਾ ਰਹੀ, ਜਦੋਂ ਤੱਕ ਅਸਾਮੀਆਂ ਦੀ ਰਚਨਾ ਨਹੀਂ ਹੋਵੇਗੀ, ਉਦੋਂ ਤੱਕ ਸੂਬੇ ਦੇ ਪੜ੍ਹੇ-ਲਿਖੇ ਬੇਰੁਜ਼ਗਾਰ ਬੱਚਿਆਂ ਨੂੰ ਸਰਕਾਰੀ ਨੌਕਰੀ ਕਿਵੇਂ ਮਿਲੇਗੀ।


ਸਰਕਾਰ ਉਨ੍ਹਾਂ ਅਸਾਮੀਆਂ ਦੀ ਰਚਨਾ ਕਰੇ ਅਤੇ ਜਿੱਥੇ ਅਸਾਮੀਆਂ ਦੀ ਰਚਨਾ ਹੋ ਕੇ ਸਰਕਾਰ ਨੂੰ ਨਵੇਂ ਕਲਰਕ ਭਰਤੀ ਕਰਨ ਦੀ ਡਿਮਾਂਡ ਗਈ ਹੈ, ਉਥੇ ਭਰਤੀ ਦਾ ਇਸ਼ਤਿਹਾਰ ਜਾਰੀ ਕਰਕੇ ਨਵੀਂ ਭਰਤੀ ਜਲਦੀ ਕੀਤੀ ਜਾਵੇ।


ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ