Jalandhar News:ਜਲੰਧਰ 'ਚ ਨਹਿਰ ਕੋਲੋਂ ਡੀਐਸਪੀ ਦੀ ਲਾਸ਼ ਬਰਾਮਦ, ਕੁਝ ਦਿਨ ਪਹਿਲਾਂ ਚਲਾਈਆਂ ਸਨ ਗੋਲੀਆਂ
Advertisement
Article Detail0/zeephh/zeephh2038716

Jalandhar News:ਜਲੰਧਰ 'ਚ ਨਹਿਰ ਕੋਲੋਂ ਡੀਐਸਪੀ ਦੀ ਲਾਸ਼ ਬਰਾਮਦ, ਕੁਝ ਦਿਨ ਪਹਿਲਾਂ ਚਲਾਈਆਂ ਸਨ ਗੋਲੀਆਂ

Jalandhar News: ਡੀਐਸਪੀ ਦੀ ਜਲੰਧਰ ਦੀ ਇੱਕ ਨਹਿਰ ਕੋਲੋਂ ਲਾਸ਼ ਬਰਾਮਦ ਹੋਣ ਨਾਲ ਸਨਸਨੀ ਫੈਲ ਗਈ। ਇਸ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ।

Jalandhar News:ਜਲੰਧਰ 'ਚ ਨਹਿਰ ਕੋਲੋਂ ਡੀਐਸਪੀ ਦੀ ਲਾਸ਼ ਬਰਾਮਦ, ਕੁਝ ਦਿਨ ਪਹਿਲਾਂ ਚਲਾਈਆਂ ਸਨ ਗੋਲੀਆਂ

Jalandhar News: ਪੀਏਪੀ ਵਿੱਚ ਤਾਇਨਾਤ ਡੀਐਸਪੀ ਦੀ ਜਲੰਧਰ ਦੀ ਇੱਕ ਨਹਿਰ ਕੋਲੋਂ ਲਾਸ਼ ਬਰਾਮਦ ਹੋਣ ਨਾਲ ਸਨਸਨੀ ਫੈਲ ਗਈ। ਇਸ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਲਾਸ਼ ਕੋਲੋਂ ਇੱਕ ਪਛਾਣ ਪੱਤਰ ਬਰਾਮਦ ਹੋਇਆ ਹੈ। ਮ੍ਰਿਤਕ ਦੀ ਪਛਾਣ ਦਲਬੀਰ ਸਿੰਘ ਦਿਓਲ ਵਜੋਂ ਹੋਈ ਹੈ।

ਦਲਬੀਰ ਸੰਗਰੂਰ ਦੇ ਪਿੰਡ ਲੱਧਾ ਕੋਠੀ ਦਾ ਰਹਿਣ ਵਾਲਾ ਸੀ। ਦਲਬੀਰ ਪੀਏਪੀ ਸਿਖਲਾਈ ਕੇਂਦਰ ਵਿੱਚ ਤਾਇਨਾਤ ਸੀ। ਦਲਬੀਰ ਸਿੰਘ ਨੇ ਕੁਝ ਦਿਨ ਪਹਿਲਾਂ ਇਲਾਕੇ 'ਚ ਗੋਲੀਆਂ ਚਲਾਈਆਂ ਸਨ, ਜਿਸ ਦੀ ਵੀਡੀਓ ਵਾਇਰਲ ਹੋਈ ਸੀ। ਇਹ ਉਹੀ ਡੀਐਸਪੀ ਹੈ ਜਿਸ ਨੇ ਪਿੰਡ ਮੰਡ ਵਿੱਚ ਗੋਲੀਆਂ ਚਲਾਈਆਂ ਸਨ। ਫਿਰ ਉਸ ਨੇ ਪਿੰਡ ਵਾਸੀਆਂ ਨਾਲ ਰਾਜੀਨਾਮਾ ਹੋ ਗਿਆ ਸੀ।

ਸੰਗਰੂਰ ਦੇ ਪਿੰਡ ਲੱਧਾ ਕੋਠੀ ਦਾ ਰਹਿਣ ਵਾਲਾ ਦਲਬੀਰ ਸਿੰਘ ਦਿਓਲ ਪੀਏਪੀ ਸਿਖਲਾਈ ਕੇਂਦਰ ਵਿੱਚ ਤਾਇਨਾਤ ਸੀ। ਦਿਓਲ ਨੂੰ ਅਰਜੁਨ ਐਵਾਰਡ ਵੀ ਮਿਲਿਆ ਸੀ। ਡੀਐਸਪੀ ਦੀ ਲਾਸ਼ ਬਸਤੀ ਬਾਵਾ ਖੇਲ ਨਹਿਰ ਕੋਲ ਪਈ ਸੀ। ਰਾਹਗੀਰਾਂ ਨੇ ਇਸ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ। ਜਿਸ ਤੋਂ ਬਾਅਦ ਥਾਣਾ-2 ਦੀ ਪੁਲਿਸ ਜਾਂਚ ਲਈ ਮੌਕੇ 'ਤੇ ਪਹੁੰਚੀ।

ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਵਾਰਦਾਤ ਵਾਲੀ ਥਾਂ ਤੋਂ ਮਿਲੇ ਪਰਸ ਤੋਂ ਉਸ ਦੀ ਪਛਾਣ ਹੋਈ। ਮਾਮਲੇ ਦੀ ਜਾਣਕਾਰੀ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਦੇ ਦਿੱਤੀ ਗਈ ਹੈ। ਮੌਕੇ ਤੋਂ ਮਿਲੇ ਪਰਸ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ। ਜੇਸੀਪੀ ਸੰਦੀਪ ਸ਼ਰਮਾ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਮਾਮਲਾ ਹਾਦਸਾ ਜਾਪਦਾ ਹੈ।

ਡੀਐਸਪੀ ਦਲਬੀਰ ਸਿੰਘ ਰਾਤ ਨੂੰ ਪੈਦਲ ਕਿਤੇ ਜਾ ਰਹੇ ਸਨ। ਇਸ ਦੌਰਾਨ ਉਸ ਨੂੰ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦੇ ਸਿਰ ਵਿੱਚ ਕੋਈ ਚੀਜ਼ ਵੱਜੀ। ਇਸ ਕਾਰਨ ਉਸ ਦੀ ਮੌਤ ਹੋ ਗਈ। ਸੰਦੀਪ ਸ਼ਰਮਾ ਨੇ ਦੱਸਿਆ ਕਿ ਇਲਾਕੇ ਦੇ ਸੀ.ਸੀ.ਟੀ.ਵੀ. ਖੰਗਾਲੇ ਜਾ ਰਹੇ ਹਨ ਤਾਂ ਪਤਾ ਲੱਗ ਕੇ ਹਾਦਸਾ ਕਿਸ ਤਰ੍ਹਾਂ ਵਾਪਰਿਆ ਹੈ।

ਕਰੀਬ 16 ਦਿਨ ਪਹਿਲਾਂ ਡੀਐਸਪੀ ਦਲਬੀਰ ਸਿੰਘ ਦਿਓਲ ਨੇ ਪਿੰਡ ਮੰਡ ਵਿੱਚ ਪਿੰਡ ਵਾਸੀਆਂ ’ਤੇ ਗੋਲੀਆਂ ਚਲਾਈਆਂ ਸਨ। ਹਾਲਾਂਕਿ ਉਥੇ ਕਿਸੇ ਨੂੰ ਗੋਲੀ ਨਹੀਂ ਲੱਗੀ ਸੀ। ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਸੀ ਕਿ ਘਟਨਾ ਸਮੇਂ ਡੀਐਸਪੀ ਸ਼ਰਾਬੀ ਵਿੱਚ ਟੱਲੀ ਸੀ। ਝਗੜੇ ਦੌਰਾਨ ਡੀਐਸਪੀ ਦਿਓਲ ਨੇ ਦੋ ਗੋਲੀਆਂ ਚਲਾਈਆਂ ਸਨ। ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਦਿਓਲ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜਿਸ ਦੀਆਂ ਕੁਝ ਫੋਟੋ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਉਦੋਂ ਪੁਲਿਸ ਨੇ ਦਲਬੀਰ ਸਿੰਘ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਸੀ। ਪਰ ਉਨ੍ਹਾਂ ਦੇ ਰਾਜੀਨਾਮੇ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : Jalandhar News: ਇੱਕੋ ਪਰਿਵਾਰ ਦੇ 5 ਜੀਆਂ ਦੀਆਂ ਫਾਹੇ ਨਾਲ ਲਟਕਦੀਆਂ ਲਾਸ਼ਾਂ ਬਰਾਮਦ, ਖ਼ੁਦਕੁਸ਼ੀ ਦਾ ਸ਼ੱਕ

Trending news