Jagraon News: ਪੁਲਿਸ ਦੇ ਕੁਆਰਟਰਾਂ `ਚ ਪੁਲਿਸ ਮੁਲਾਜ਼ਮ ਦੀ ਪਤਨੀ ਦੀ ਭੇਦਭਰੇ ਹਾਲਾਤ `ਚ ਮਿਲੀ ਲਾਸ਼; ਪੁਲਿਸ ਕਰਮਚਾਰੀ ਫ਼ਰਾਰ
Jagraon News: ਥਾਣਾ ਸਿੱਧਵਾਂ ਬੇਟ ਥਾਣੇ ਅੰਦਰ ਬਣੇ ਸਰਕਾਰੀ ਕੁਆਰਟਰਾਂ ਵਿੱਚ ਪੁਲਿਸ ਮੁਲਾਜ਼ਮ ਦੀ ਪਤਨੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਹੈ।
Jagraon News (ਰਜਨੀਸ਼ ਬਾਂਸਲ ਦੀ ਰਿਪੋਰਟ): ਜਗਰਾਓਂ ਦੇ ਥਾਣਾ ਸਿੱਧਵਾਂ ਬੇਟ ਥਾਣੇ ਅੰਦਰ ਬਣੇ ਸਰਕਾਰੀ ਕੁਆਰਟਰਾਂ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਪਤਨੀ ਦੀ ਭੇਦਭਰੇ ਹਾਲਾਤ ਵਿੱਚ ਮੌਤ ਹੋਈ ਗਈ। ਮ੍ਰਿਤਕ ਲੜਕੀ ਦੇ ਪਰਿਵਾਰਿਕ ਮੈਂਬਰਾਂ ਨੇ ਲੜਕੀ ਨੂੰ ਕਤਲ ਕਰਨ ਦੇ ਦੋਸ਼ ਲਗਾਏ ਹਨ।
ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਗਰਾਓਂ ਦੇ ਥਾਣਾ ਸਿੱਧਵਾਂ ਬੇਟ ਥਾਣੇ ਅੰਦਰ ਬਣੇ ਸਰਕਾਰੀ ਕੁਆਰਟਰਾਂ ਅੰਦਰ ਇੱਕ ਪੁਲਿਸ ਮੁਲਾਜ਼ਮ ਦੀ ਪਤਨੀ ਦੀ ਭੇਦਭਰੇ ਹਾਲਾਤ ਵਿੱਚ ਮੌਤ ਹੋਣ ਨਾਲ ਸਨਸਨੀ ਫੈਲ ਗਈ। ਦਰਅਸਲ ਤਿੰਨ ਬੱਚਿਆਂ ਦੀ ਮਾਂ ਸੋਨੀਆ (30 ਸਾਲ) ਦੀ ਲਾਸ਼ ਅੱਜ ਸਵੇਰੇ ਪੱਖੇ ਨਾਲ ਲਟਕੀ ਬਰਾਮਦ ਹੋਈ। ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ ਹੀ ਜਵਾਈ ਮਨਦੀਪ ਸਿੰਘ ਉਤੇ ਆਪਣੀ ਪਤਨੀ ਨੂੰ ਮਾਰਨ ਦੇ ਦੋਸ਼ ਲਗਾਉਂਦੇ ਹੋਏ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
ਫਿਲਹਾਲ ਜਿੱਥੇ ਮ੍ਰਿਤਕ ਦਾ ਪਤੀ ਜਿੱਥੇ ਫਰਾਰ ਹੈ,ਉਥੇ ਹੀ ਪੁਲਿਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਥਾਣੇ ਅੰਦਰ ਹੀ ਇਕੱਠੇ ਹੋਏ ਮ੍ਰਿਤਕ ਲੜਕੀ ਸੋਨੀਆ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੀ ਲੜਕੀ ਦੇ ਵਿਆਹ ਨੂੰ 8 ਸਾਲ ਹੋ ਗਏ ਹਨ ਤੇ ਦੋਵਾਂ ਦੇ ਤਿੰਨ ਬੱਚੇ ਵੀ ਹਨ।
ਪੁਲਿਸ ਮੁਲਾਜ਼ਮ ਮਨਦੀਪ ਸਿੰਘ ਦਾ ਅਕਸਰ ਆਪਣੀ ਪਤਨੀ ਸੋਨੀਆ ਨਾਲ ਝਗੜਾ ਹੁੰਦਾ ਰਹਿੰਦਾ ਸੀ ਤੇ ਅੱਜ ਸਵੇਰੇ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਨ੍ਹਾਂ ਦੀ ਲੜਕੀ ਨੇ ਪੱਖੇ ਨਾਲ ਲਟਕ ਕੇ ਆਤਮਹੱਤਿਆ ਕਰ ਲਈ ਹੈ ਪਰ ਉਨ੍ਹਾਂ ਨੂੰ ਯਕੀਨ ਹੈ ਕਿ ਮਨਦੀਪ ਸਿੰਘ ਨੇ ਹੀ ਉਨ੍ਹਾਂ ਦੀ ਲੜਕੀ ਨੂੰ ਮਾਰਿਆ ਹੈ ਤੇ ਹੁਣ ਪੁਲਿਸ ਵੀ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ ਹੈ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਉਨ੍ਹਾਂ ਨੇ ਪੁਲਿਸ ਤੋਂ ਇਨਸਾਫ ਦੀ ਮੰਗ ਕਰਦਿਆਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਮੌਕੇ ਥਾਣਾ ਸਿੱਧਵਾਂ ਬੇਟ ਦੀ SHO ਨਰਿੰਦਰ ਸਿੰਘ ਨੇ ਕਿਹਾ ਕਿ ਫਿਲਹਾਲ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ ਅਤੇ ਇਸ ਮਾਮਲੇ ਵਿਚ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਉਤੇ ਧਾਰਾ 306 ਤਹਿਤ ਫ਼ਰਾਰ ਪੁਲਿਸ ਮੁਲਾਜ਼ਮ ਉਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Jalandhar by-election: ਭਾਜਪਾ ਨੇ ਸ਼ੀਤਲ ਅੰਗੂਰਾਲ ਨੂੰ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ