Tarn Taran News: ਤਰਨਤਾਰਨ ਦੇ ਕਸਬਾ ਅਲਗੋਕੋਠੀ ਵਿੱਚ ਸ਼ਰੇਆਮ ਵਿਕਦੇ ਨਸ਼ੇ ਨਾਲ 22 ਸਾਲਾ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਅਜੈ ਪੁੱਤਰ ਰਮੇਸ਼ ਕੁਮਾਰ ਵਾਸੀ ਅਲਗੋਕੋਠੀ ਵਜੋਂ ਹੋਈ ਹੈ।


COMMERCIAL BREAK
SCROLL TO CONTINUE READING

ਕਾਬਿਲੇਗੌਰ ਹੈ ਕਿ ਉਪਰੋਕਤ ਨੌਜਵਾਨ ਵੱਲੋਂ ਘਰ ਦੇ ਹੀ ਬਾਥਰੂਮ ਅੰਦਰ ਆਪਣੇ ਸਰੀਰ ਦੇ ਗੁਪਤ ਅੰਗ ਵਿੱਚ ਟੀਕਾ ਲਗਾਉਣ ਨਾਲ ਮੌਤ ਹੋਈ ਹੈ ਅਤੇ ਮ੍ਰਿਤਕ ਨੌਜਵਾਨ ਕੋਲੋਂ ਬਾਪੂ ਨੇ ਨਸ਼ੇ ਦਾ ਟੀਕਾ ਲਗਾਉਣ ਵਾਲੀ ਸਰਿੰਜ ਵੀ ਬਰਾਮਦ ਕੀਤੀ ਗਈ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਰਮੇਸ਼ ਕੁਮਾਰ ਅਤੇ ਚਾਚਾ ਬਲਜੀਤ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਨਸ਼ੇ ਦਾ ਆਦੀ ਸੀ। ਉਨ੍ਹਾਂ ਨੇ ਅਨੇਕਾਂ ਵਾਰ ਉਸਨੂੰ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਊਣ ਲਈ ਸਮਝਾਇਆ ਸੀ, ਪ੍ਰੰਤੂ ਪਰਿਵਾਰਕ ਮੈਂਬਰਾਂ ਵੱਲੋਂ ਨਸ਼ੇ ਤੋਂ ਰੋਕਣ  ਦੇ ਬਾਵਜੂਦ ਉਨ੍ਹਾਂ ਦਾ ਲੜਕਾ ਨਸ਼ੇ ਦਾ ਪੱਕਾ ਆਦੀ ਹੋ ਗਿਆ ਅਤੇ ਅੱਜ ਘਰ ਦੇ ਬਾਥਰੂਮ ਵਿੱਚ ਹੀ ਉਸ ਨੇ ਆਪਣੇ ਪ੍ਰਾਈਵੇਟ ਪਾਰਟ ਉਤੇ ਟੀਕਾ ਲਗਾ ਲਿਆ ਜਿਸ ਕਾਰਨ ਉਸਦੀ ਮੌਕੇ ਉਪਰ ਹੀ ਮੌਤ ਹੋ ਗਈ। 



ਮ੍ਰਿਤਕ ਦੇ ਪਿਤਾ ਤੇ ਚਾਚੇ ਨੇ ਕਿਹਾ ਕਿ ਅਲਗੋਕੋਠੀ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਪਰੰਤੂ ਪੁਲਿਸ ਮੂਕ ਦਰਸ਼ਕ ਬਣੀ ਨਸ਼ੇ ਨਾਲ ਨਿਤ ਦਿਨ ਮਰ ਰਹੇ ਨੌਜਵਾਨਾਂ ਦੀ ਮੌਤਾਂ ਦਾ ਤਮਾਸ਼ਾ ਦੇਖ ਰਹੀ ਹੈ ਅਤੇ ਕੋਈ ਵੀ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਜਾ ਰਹੀ ਹੈ।


ਇਹ ਵੀ ਪੜ੍ਹੋ : Punjab teachers Transfer: ਇਸ ਮਹੀਨੇ ਹੋਣਗੇ ਅਧਿਆਪਕਾਂ ਦੇ ਤਬਾਦਲੇ, ਪੰਜਾਬ ਸਰਕਾਰ ਦਾ ਫੈਸਲਾ, ਜਲਦ ਕਰੋ ਅਪਲਾਈ


ਪਰਿਵਾਰਕ ਮੈਂਬਰਾਂ ਨੇ ਐਸਐਸਪੀ ਕੋਲੋਂ ਮੰਗ ਕੀਤੀ ਕਿ ਇਸ ਮਾਮਲੇ ਸਬੰਧੀ ਬਰੀਕੀ ਨਾਲ ਜਾਂਚ ਕਰਕੇ ਨਸ਼ੇ ਦੇ ਸੌਦਾਗਰਾਂ ਨੂੰ ਫੜਿਆ ਜਾਵੇ ਤਾਂ ਕਿ ਹੋਰ ਨੌਜਵਾਨ ਉਨ੍ਹਾਂ ਦੇ ਪੁੱਤਰ ਵਾਂਗ ਨਸ਼ੇ ਦੀ ਭੇਟ ਨਾ ਚੜ ਸਕਣ। ਉੱਧਰ ਮੌਕੇ 'ਤੇ ਪੁੱਜੀ ਚੌਕੀ ਅਲਗੋਕੋਠੀ ਦੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਇਸ ਮੌਕੇ ਐਸਆਈ ਨਰਿੰਦਰ ਸਿੰਘ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਮਗਰੋਂ ਬਣਦੀ ਕਾਰਵਾਈ ਕੀਤੀ ਜਾਵੇਗੀ।


ਇਹ ਵੀ ਪੜ੍ਹੋ : Garhdiwala Murder News: ਖ਼ੂਨ ਹੋਇਆ ਪਾਣੀ! ਛੋਟੇ ਭਰਾ ਵੱਲੋਂ ਵੱਡੇ ਭਰਾ ਦਾ ਬੇਰਹਿਮੀ ਨਾਲ ਤੇਜ਼ਧਾਰ ਹਥਿਆਰ ਨਾਲ ਕਤਲ