Amritsar News (ਪਰਮਬੀਰ ਔਲਖ): ਹਵਾਈ ਜਹਾਜ਼ ਹਾਈਜੈਕ ਕਰਨ ਵਾਲੇ ਭਾਈ ਗਜਿੰਦਰ ਸਿੰਘ ਦੀ ਬੀਤੇ ਦਿਨੀਂ ਪਾਕਿਸਤਾਨ ਵਿੱਚ ਮੌਤ ਤੋਂ ਬਾਅਦ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ ਜਿਸ ਵਿੱਚ ਕੌਮ ਦੀਆਂ ਮਹਾਨ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ ਤੇ ਉਨ੍ਹਾਂ ਦੀ ਸ਼ਹਾਦਤ ਨੂੰ ਨਮਨ ਕੀਤਾ।


COMMERCIAL BREAK
SCROLL TO CONTINUE READING

ਮੀਡੀਆ ਨਾਲ ਗੱਲਬਾਤ ਕਰਦਿਆਂ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਈ ਗਜਿੰਦਰ ਸਿੰਘ ਨੇ ਜਹਾਜ਼ ਜ਼ਰੂਰ ਹਾਈਜੈਕ ਕੀਤਾ ਸੀ ਪਰ ਉਨ੍ਹਾਂ ਨੇ ਕਿਸੇ ਦਾ ਨੁਕਸਾਨ ਜਾਂ ਵਾਇਲੈਂਸ ਕਰਨ ਵਾਸਤੇ ਹਾਈਜੈਕ ਨਹੀਂ ਕੀਤਾ ਸੀ ਬਲਕਿ ਆਪਣੀ ਆਵਾਜ਼ ਤੇ ਸਿੱਖ ਕੌਮ ਦੀ ਆਵਾਜ਼ ਕੇਂਦਰ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ਇਹ ਹਵਾਈ ਜਹਾਜ਼ ਹਾਈਜੈਕ ਕੀਤਾ ਸੀ।


ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਭਗਤ ਸਿੰਘ ਨੇ ਪਾਰਲੀਮੈਂਟ ਵਿੱਚ ਬੰਬ ਸੁੱਟ ਕੇ ਬ੍ਰਿਟਿਸ਼ ਰਾਜ ਦੀ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਸੀ ਉਨ੍ਹਾਂ ਦੀ ਵੀ ਮਨਸ਼ਾ ਕੋਈ ਹਿੰਸਾ ਕਰਨਾ ਨਹੀਂ ਸੀ। ਇਸ ਤਰ੍ਹਾਂ ਹੀ ਭਾਈ ਗਜਿੰਦਰ ਸਿੰਘ ਨੇ ਜਹਾਜ਼ ਹਾਈ ਜੈਕ ਕੀਤਾ ਸੀ ਤੇ ਉਹ ਕੌਮ ਦੇ ਯੋਧੇ ਸਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ 25 ਜੂਨ ਨੂੰ ਐਮਰਜੈਂਸੀ ਹੱਤਿਆ ਡੇ ਮਨਾਉਣ ਦਾ ਐਲਾਨ ਕੀਤਾ ਗਿਆ ਹੈ ਕਿਉਂਕਿ ਉਸ ਵੇਲੇ ਦੇ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਐਮਰਜੈਂਸੀ ਲਗਾਈ ਗਈ ਸੀ।


ਸਿੱਖਾਂ ਨੂੰ ਹਮੇਸ਼ਾ ਹੀ ਦੇਸ਼ ਧ੍ਰੋਹੀ ਕਿਹਾ ਜਾਂਦਾ ਹੈ ਜਦਕਿ ਦੇਸ਼ ਦੇ ਹਿੱਤ ਵਿੱਚ ਹਮੇਸ਼ਾ ਸਿੱਖ ਹੀ ਖੜ੍ਹਦੇ ਆਏ ਹਨ ਜਿਨ੍ਹਾਂ ਲੋਕਾਂ ਨੇ ਸੰਵਿਧਾਨ ਦਾ ਜਬਰ ਜਨਾਹ ਕੀਤਾ ਹੈ ਉਨ੍ਹਾਂ ਨੂੰ ਦੇਸ਼ ਦੇ ਵਿੱਚ ਦੇਸ਼ ਦੇ ਹਿੱਤ ਵਿੱਚ ਦੱਸਿਆ ਜਾਂਦਾ ਹੈ ਅਤੇ ਜਿਨ੍ਹਾਂ ਨੇ ਐਮਰਜੈਂਸੀ ਖਿਲਾਫ ਮੋਰਚੇ ਲਗਾਏ ਉਨ੍ਹਾਂ ਨੂੰ ਦੇਸ਼ ਧ੍ਰੋਹ ਕਿਹਾ ਜਾਂਦਾ ਹੈ।


ਭਾਈ ਅੰਮ੍ਰਿਤ ਪਾਲ ਦੇ ਭਰਾ ਦੇ ਉੱਤੇ ਨਸ਼ੇ ਦੇ ਕੇਸ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਕਿ ਉਹ ਨਸ਼ਾ ਕਿੱਥੋਂ ਆਇਆ ਤੇ ਕਿਵੇਂ ਆਇਆ। ਉਨ੍ਹਾਂ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਨੇ ਨੌਜਵਾਨਾਂ ਨੂੰ ਉਤਸ਼ਾਹਤ ਕਰਕੇ ਸਿੱਖੀ ਸਰੂਪ ਵੱਲ ਮੋੜਨ ਦੀ ਕੋਸ਼ਿਸ਼ ਕੀਤੀ ਤੇ ਉਨ੍ਹਾਂ ਨੂੰ ਇਹ ਇਨਾਮ ਸਰਕਾਰ ਵੱਲੋਂ ਦਿੱਤਾ ਗਿਆ ਕਿ ਉਨ੍ਹਾਂ ਨੂੰ ਜੇਲ੍ਹਾਂ ਦੇ ਵਿੱਚ ਬੰਦ ਕਰ ਦਿੱਤਾ ਗਿਆ।


ਇਹ ਵੀ ਪੜ੍ਹੋ : Jalandhar By Election News: ਜਲੰਧਰ ਜ਼ਿਮਨੀ ਚੋਣ 'ਚ 'ਆਪ' ਉਮੀਦਵਾਰ ਮੋਹਿੰਦਰ ਭਗਤ ਜਿੱਤੇ; ਭਾਜਪਾ ਦੂਜੇ ਸਥਾਨ 'ਤੇ ਰਹੀ