Farmer Death News: ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਭਾਜਪਾ ਨੇਤਾ ਦੀ ਰਿਹਾਇਸ਼ ਨਿਊ ਮੋਤੀ ਮਹਿਲ ਨੇੜੇ ਲਗਾਏ ਗਏ ਪੱਕੇ ਧਰਨੇ ਤੋਂ ਇੱਕ ਮਾੜੀ ਖ਼ਬਰ ਸਾਹਮਣੇ ਆ ਰਹੀ ਹੈ। ਪਟਿਆਲਾ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਅੱਗੇ ਧਰਨਾ ਦੇ ਰਹੇ ਕਿਸਾਨ ਦੀ ਮੌਤ ਹੋ ਗਈ ਹੈ। ਕਿਸਾਨ ਦੀ ਪਛਾਣ ਨਰਿੰਦਰ ਪਾਲ ਵਜੋਂ ਹੋਈ ਹੈ। ਕਿਸਾਨ ਦੀ ਦੇਹ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਵਿੱਚ ਰਖਵਾਇਆ ਗਿਆ ਹੈ ਤੇ ਉੱਥੇ ਲਗਾਤਾਰ ਲੋਕਾਂ ਦਾ ਇਕੱਠ ਹੋ ਰਿਹਾ ਹੈ।


COMMERCIAL BREAK
SCROLL TO CONTINUE READING

ਕਾਬਿਲੇਗੌਰ ਹੈ ਕਿ ਰਾਤ ਖਨੌਰੀ ਬਾਰਡਰ ਉਤੇ ਡਟੇ ਹੋਏ ਇੱਕ ਕਿਸਾਨ ਦੀ ਮੌਤ ਹੋ ਗਈ ਸੀ। ਇਸ ਤੋਂ ਪਹਿਲਾਂ ਵੀ ਇੱਕ ਕਿਸਾਨ ਦੀ ਮੌਤ ਹੋ ਚੁੱਕੀ ਹੈ। ਜਾਣਕਾਰੀ ਅਨੁਸਾਰ ਕਿਸਾਨ 2 ਦਿਨਾਂ ਤੋਂ ਚੱਲ ਰਹੇ ਇਸ ਧਰਨੇ ਵਿੱਚ ਸ਼ਾਮਲ ਹੋਇਆ ਸੀ। ਅੱਧੀ ਰਾਤ ਤੋਂ ਬਾਅਦ ਉਸ ਦੀ ਤਬੀਅਤ ਖਰਾਬ ਹੋ ਗਈ ਸੀ। ਇਸ ਮਗਰੋਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਕਿਸਾਨ ਦੀ ਮੌਤ ਹੋ ਗਈ। ਫਿਲਹਾਲ ਨਰਿੰਦਰ ਪਾਲ ਦੀ ਮ੍ਰਿਤਕ ਦੇਹ ਰਾਜਿੰਦਰਾ ਹਸਪਤਾਲ ਪਟਿਆਲਾ ਵਿੱਚ ਰਖਵਾਈ ਗਈ ਹੈ।


ਨਰਿੰਦਰਪਾਲ ਪਟਿਆਲਾ ਨੇੜਲੇ ਪਿੰਡ ਬਠੋਈ ਦਾ ਰਹਿਣ ਵਾਲਾ ਸੀ, ਜਿਸ ਕੋਲ ਪੰਜ ਕਿੱਲੇ ਜ਼ਮੀਨ ਸੀ। ਪਰਿਵਾਰ ਵਿੱਚ ਉਸ ਦੇ ਤਿੰਨ ਬੱਚੇ ਹਨ, ਦੋ ਧੀਆਂ ਅਤੇ ਇੱਕ ਪੁੱਤਰ ਹੈ। ਵੱਡੀ ਧੀ ਦਾ ਦੋ ਸਾਲ ਪਹਿਲਾਂ ਵਿਆਹ ਹੋਇਆ ਸੀ ਜਦਕਿ ਛੋਟੀ ਧੀ ਦੀ ਉਮਰ ਵੀਹ ਸਾਲ ਹੈ ਜਦਕਿ ਪੁੱਤਰ 17 ਸਾਲ ਦਾ ਹੈ। ਇਹ ਦੋਵੇਂ ਬੱਚੇ ਇਸ ਸਮੇਂ ਪੜ੍ਹਾਈ ਕਰ ਰਹੇ ਹਨ।


ਇਹ ਵੀ ਪੜ੍ਹੋ : Kisan Andolan Today Live: ਕੇਂਦਰ ਸਰਕਾਰ 4 ਹੋਰ ਫਸਲਾਂ ਉਤੇ ਐਮਐਸਪੀ ਦੇਣ ਲਈ ਤਿਆਰ; ਸਹਿਮਤੀ ਨਾ ਬਣਨ 'ਤੇ ਕਿਸਾਨ ਦਿੱਲੀ ਕਰਨਗੇ ਕੂਚ


ਕਾਬਿਲਗੌਰ ਹੈ ਕਿ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਐਮਐਸਪੀ ਦੀ ਕਾਨੂੰਨੀ ਗਾਰੰਟੀ ਤੇ ਹੋਰਨਾਂ ਕਿਸਾਨੀ ਮੰਗਾਂ ਲਈ ਦਿੱਲੀ ਕੂਚ ਕਰਨ ਵਾਲੇ ਕਿਸਾਨਾਂ ਉਪਰ ਹਰਿਆਣਾ ਸਰਕਾਰ ਵੱਲੋਂ ਸੁੱਟੇ ਗਏ ਅੱਥਰੂ ਗੈਸ ਦੇ ਗੋਲਿਆਂ ਅਤੇ ਲਾਠੀਚਾਰਜ ਖ਼ਿਲਾਫ਼ ਭਾਜਪਾ ਆਗੂਆਂ ਦੀਆਂ ਰਿਹਾਇਸ਼ਾਂ ਅੱਗੇ ਧਰਨੇ ਦਿੱਤੇ ਜਾ ਰਹੇ ਹਨ।


ਇਹ ਵੀ ਪੜ੍ਹੋ : Chandigarh News: ਕੀ ਮੁੜ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ; ਸੁਪਰੀਮ ਕੋਰਟ ਅੱਜ ਸੁਣਾਏਗਾ ਫ਼ੈਸਲਾ