Gurdaspur News (ਅਵਤਾਰ ਸਿੰਘ): ਗੁਰਦਾਸਪੁਰ ਦੇ ਕਸਬਾ ਕਾਦੀਆਂ ਵਿੱਚ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਤੋਂ ਬਾਅਦ ਉਸਦੇ ਦੋਸਤਾਂ ਵੱਲੋਂ ਉਸਦੀ ਲਾਸ਼ ਨੂੰ ਖੁਰਦ-ਬੁਰਦ ਕਰਨ ਲਈ ਲਾਸ਼ ਨੂੰ ਕਾਦੀਆਂ ਦੇ ਇੱਕ ਗੰਦੇ ਨਾਲੇ ਵਿੱਚ ਸੁੱਟ ਦਿੱਤਾ ਗਿਆ ਪਰ ਸੀਸੀਟੀਵੀ ਫੁਟੇਜ ਸਾਹਮਣੇ ਆਉਣ ਤੋਂ ਬਾਅਦ ਕਾਦੀਆਂ ਪੁਲਿਸ ਨੇ ਇੱਕ ਮਹਿਲਾ ਸਮੇਤ 8 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। 


COMMERCIAL BREAK
SCROLL TO CONTINUE READING

ਕਾਦੀਆਂ ਬਟਾਲਾ ਰੋਡ ਉਤੇ ਸਾਹਿਲ ਨਾਮ ਦੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤ ਵਿੱਚ ਲਾਸ਼ ਮਿਲੀ ਸੀ ਕਾਦੀਆਂ ਦੇ ਪੁਲਿਸ ਨੇ ਇੱਸ ਕੇਸ ਵਿੱਚ ਮੁਸ਼ਤੈਦੀ ਦਿਖਾਉਂਦੇ ਹੋਏ 24 ਘੰਟਿਆਂ ਵਿੱਚ ਇਸ ਕਤਲ ਦੀ ਗੁੱਥੀ ਸੁਲਝਾ ਲਿਆ ਹੈ। ਇਸ ਮਾਮਲੇ ਵਿੱਚ ਇੱਕ ਔਰਤ ਸਮੇਤ 8 ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਜਿਨ੍ਹਾਂ ਵਿੱਚੋਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਤੇ ਤਿੰਨ ਮੁਲਜ਼ਮ ਅਜੇ ਵੀ ਫਰਾਰ ਦੱਸੇ ਜਾ ਰਹੇ ਹਨ।


ਨੌਜਵਾਨ ਦੀ ਲਾਸ਼ ਨੂੰ ਮੁਲਜ਼ਮਾਂ ਵੱਲੋਂ ਰੇਹੜੀ ਉੱਤੇ ਲੱਦ ਕੇ ਸੁੱਟਣ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਜਾਣਕਾਰੀ ਦਿੰਦਿਆਂ ਡੀਐਸਪੀ ਰਜੇਸ਼ ਕੱਕੜ ਨੇ ਦੱਸਿਆ ਕਿ ਨੌਜਵਾਨ ਸਾਹਿਲ ਨਸ਼ੇ ਦਾ ਆਦੀ ਸੀ। ਮ੍ਰਿਤਕ ਸਾਹਿਲ ਨੇ ਸਾਥੀਆਂ ਨਾਲ ਕਿਸੇ ਘਰ ਵਿੱਚ ਬੈਠ ਕੇ ਨਸ਼ਾ ਕੀਤਾ ਜੋ ਕਿ ਓਵਰਡੋਜ਼ ਹੋਣ ਕਾਰਨ ਇਸਦੀ ਮੌਤ ਹੋ ਗਈ।


ਇਸਦੀ ਲਾਸ਼ ਨੂੰ ਖੁਰਦ ਬੁਰਦ ਕਰਨ ਲਈ ਇਸਦੇ ਸਾਥੀਆਂ ਵੱਲੋਂ ਰੇਹੜੀ ਉੱਤੇ ਇਸਦੀ ਲਾਸ਼ ਨੂੰ ਲੱਦ ਕੇ ਬਟਾਲਾ ਰੋਡ ਸੜਕ ਦੇ ਉੱਤੇ ਨਾਲੇ ਵਿੱਚ ਸੁੱਟ ਦਿੱਤਾ ਗਿਆ ਸੀ ਤਾਂ ਜੋ ਕਿਸੇ ਨੂੰ ਇਸ ਮਾਮਲੇ ਬਾਰੇ ਪਤਾ ਨਾ ਲੱਗ ਸਕੇ। ਪੁਲਿਸ ਨੇ ਵੱਖ-ਵੱਖ ਐਂਗਲਾਂ ਉਤੇ ਜਾਂਚ ਕਰਦੇ ਹੋਏ ਇਸ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਹੈ।


ਇਹ ਵੀ ਪੜ੍ਹੋ : Ferozepur Parents Attack News: ਕਲਯੁੱਗੀ ਪੁੱਤ ਵੱਲੋਂ ਜਾਇਦਾਦ ਲਈ ਮਾਪਿਆਂ ਦੀ ਕੁੱਟਮਾਰ ਮਾਮਲੇ ਵਿੱਚ ਪੁਲਿਸ ਦੇ ਹੱਥ ਖਾਲੀ


ਇਸ ਮਾਮਲੇ ਵਿੱਚ ਅੱਠ ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਜਿਨ੍ਹਾਂ ਉੱਪਰ ਹੱਤਿਆ ਸਬੂਤਾਂ ਨੂੰ ਮਿਟਾਉਣ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਜਿਨ੍ਹਾਂ ਵਿੱਚੋਂ ਪੰਜ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਤਿੰਨ ਅਜੇ ਫਰਾਰ ਹਨ। ਫ਼ਰਾਰ ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਪਾਰਟੀਆਂ ਵੱਲੋਂ ਲਗਾਤਾਰ ਉਨ੍ਹਾਂ ਦੇ ਘਰਾਂ ਅੰਦਰ ਛਾਪੇਮਾਰੀ ਕੀਤੀ ਜਾ ਰਹੀ।


ਇਹ ਵੀ ਪੜ੍ਹੋ : IT Raid Ludhiana: ਲੁਧਿਆਣਾ ਦੇ ਨਾਮੀਂ ਟਰਾਂਸਪੋਟਰਾਂ ਦੇ ਘਰ ਅਤੇ ਦਫਤਰ ਵਿੱਚ ਇਨਕਮ ਟੈਕਸ ਦੀ ਛਾਪੇਮਾਰੀ