Mansa News: ਮਾਨਸਾ ਜ਼ਿਲ੍ਹੇ ਦੇ ਪਿੰਡ ਉਭਾ ਵਿੱਚ ਨਸ਼ੇ ਦੀ ਓਵਰਡੋਜ ਨਾਲ 22 ਸਾਲਾਂ ਨੌਜਵਾਨ ਸੁਖਪਾਲ ਸਿੰਘ ਦੀ ਮੌਤ ਹੋ ਗਈ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਰੱਖ ਦਿੱਤਾ ਹੈ। ਮ੍ਰਿਤਕ ਨੌਜਵਾਨ ਦੋ ਭਰੇ ਸਨ ਅਤੇ ਸੁਖਪਾਲ ਸਿੰਘ ਵੱਡਾ ਸੀ।


COMMERCIAL BREAK
SCROLL TO CONTINUE READING

ਆਟੋ ਵਿਚੋਂ ਮਿਲੀ ਲਾਸ਼, ਨਸ਼ੇ ਨਾਲ ਮੌਤ ਦਾ ਖਦਸ਼ਾ!
ਦੂਜੇ ਪਾਸੇ ਜਲੰਧਰ 'ਚ ਇੱਕ ਵਿਅਕਤੀ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਉਸ ਦੀ ਲਾਸ਼ ਆਟੋ ਦੇ ਅੰਦਰੋਂ ਬਰਾਮਦ ਹੋਈ। ਉਸ ਦੀ ਪਛਾਣ ਸੋਫੀ ਪਿੰਦ ਵਾਸੀ ਸੁਮਿਤ (ਜਲੰਧਰ) ਵਜੋਂ ਹੋਈ ਹੈ। ਥਾਣਾ-8 ਦੇ ਐਸਐਚਓ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਜਦੋਂ ਮ੍ਰਿਤਕ ਦੀ ਲਾਸ਼ ਬਰਾਮਦ ਕੀਤੀ ਗਈ ਤਾਂ ਉਸ ਵਿੱਚੋਂ ਸ਼ਰਾਬ ਦੀ ਬਦਬੂ ਆ ਰਹੀ ਸੀ।


ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੂੰ ਵਾਰਦਾਤ ਵਾਲੀ ਥਾਂ ਤੋਂ ਕੁਝ ਟੀਕੇ ਵੀ ਮਿਲੇ ਹਨ। ਜਿਸ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟਾਂਡਾ ਅੱਡਾ ਫਾਟਕ ਕੋਲ ਇੱਕ ਵਿਅਕਤੀ ਨੇ ਇੱਕ ਆਟੋ ਖੜ੍ਹਾ ਦੇਖਿਆ ਸੀ। ਜਿਸ ਵਿੱਚ ਇੱਕ ਵਿਅਕਤੀ ਬੇਹੋਸ਼ੀ ਦੀ ਹਾਲਤ ਵਿੱਚ ਪਿਆ ਸੀ।


ਮਾਮਲੇ ਦੀ ਸੂਚਨਾ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ। ਇਸ ਤੋਂ ਬਾਅਦ ਥਾਣਾ-8 ਦੀ ਪੁਲਿਸ ਜਾਂਚ ਲਈ ਮੌਕੇ 'ਤੇ ਪਹੁੰਚੀ। ਮੌਕੇ 'ਤੇ ਪਹੁੰਚੀ ਪੁਲਿਸ ਨੇ ਘਟਨਾ ਵਾਲੀ ਥਾਂ ਦੀ ਜਾਂਚ ਕਰਨ ਤੋਂ ਬਾਅਦ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ। ਪੁਲਿਸ ਨੂੰ ਮੌਕੇ ਤੋਂ ਕੁਝ ਸ਼ੱਕੀ ਵਸਤੂਆਂ ਮਿਲੀਆਂ ਹਨ।


ਇਹ ਵੀ ਪੜ੍ਹੋ : Aman Arora News: ਅਮਨ ਅਰੋੜਾ ਦੇ ਝੰਡਾ ਲਹਿਰਾਉਣ ਨੂੰ ਲੈ ਕੇ ਸੁਣਵਾਈ 25 ਜਨਵਰੀ ਤੱਕ ਮੁਲਤਵੀ


ਇਸ ਦੇ ਨਾਲ ਹੀ ਜਦੋਂ ਪੁਲਿਸ ਨੇ ਸੁਮਿਤ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਤਾਂ ਉਥੋਂ ਸ਼ਰਾਬ ਦੀ ਤੇਜ਼ ਬਦਬੂ ਆ ਰਹੀ ਸੀ। ਐਸਐਚਓ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਓਵਰਡੋਜ਼ ਦਾ ਮਾਮਲਾ ਜਾਪਦਾ ਹੈ। ਪੋਸਟਮਾਰਟਮ ਤੋਂ ਬਾਅਦ ਮੌਤ ਦਾ ਕਾਰਨ ਸਪੱਸ਼ਟ ਹੋਵੇਗਾ।


ਇਹ ਵੀ ਪੜ੍ਹੋ : IND vs ENG: ਭਾਰਤ ਨੂੰ ਜ਼ਬਰਦਸਤ ਝਟਕਾ; ਪਹਿਲੇ ਦੋ ਟੈਸਟ ਮੈਚਾਂ ਲਈ ਵਿਰਾਟ ਕੋਹਲੀ ਹੋਏ ਬਾਹਰ