Jaskaran Grewal Threats News (Rohit Bansal Pakka): ਪੰਜਾਬੀ ਗਾਇਕ ਜਸਕਰਨ ਸਿੰਘ ਗਰੇਵਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਜਿਸ ਤੋਂ ਬਾਅਦ ਗਾਇਕ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਖ਼ਬਰਾਂ ਮੁਤਾਬਕ ਜਸਟਿਸ ਜਸਜੀਤ ਸਿੰਘ ਬੇਦੀ ਨੇ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਪੁਲਿਸ ਨੂੰ ਜਸਕਰਨ ਸਿੰਘ ਗਰੇਵਾਲ ਨੂੰ ਦੋ ਹਥਿਆਰਬੰਦ ਸੁਰੱਖਿਆ ਮੁਲਾਜ਼ਮ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ।


COMMERCIAL BREAK
SCROLL TO CONTINUE READING

ਪਟੀਸ਼ਨ ‘ਚ ਦੱਸਿਆ ਹੈ ਕਿ ਹਾਲ ਹੀ ਵਿੱਚ ਗਾਇਕ ਦੇ ਇੰਸਟਾਗ੍ਰਾਮ ’ਤੇ ਧਮਕੀ ਦੇਣ ਵਾਲੇ ਕੁਮੈਂਟ ਪੜ੍ਹਨ ਤੋਂ ਬਾਅਦ ਨੋਟ ਕੀਤਾ ਕਿ ਗਾਇਕ ਨੂੰ ਜਾਨ ਦਾ ਖ਼ਤਰਾ ਹੈ। ਕਿਸੇ ਯੂਜਰ ਵੱਲੋਂ ਇੱਕ ਪਿਸਤੌਲ ਦੇ ਇਮੋਜੀ ਦੇ ਨਾਲ, “You next” ਕਮੈਂਟ ਰਾਹੀ ਧਮਕੀ ਦਿੱਤੀ ਕੀਤਾ। ਜਸਕਰਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਕਰੀਬੀ ਦੋਸਤ ਸੀ। ਇਸ ਦੌਰਾਨ ਮਈ 2022 ਵਿੱਚ ਮੂਸੇਵਾਲਾ ਦੇ ਕਤਲ ਤੋਂ ਕੁਝ ਦਿਨ ਬਾਅਦ ਜਸਕਰਨ ਇੰਗਲੈਂਡ ਚਲਾ ਗਿਆ ਸੀ। ਹਾਈਕੋਰਟ ਨੇ ਸੁਰੱਖਿਆ ਦੇ ਹੁਕਮ ਦੇਣ ਦੇ ਨਾਲ ਹੀ ਪੰਜਾਬ ਪੁਲਿਸ ਤੋਂ ਵੀ ਜਵਾਬ ਮੰਗਿਆ ਹੈ।


ਇਹ ਵੀ ਪੜ੍ਹੋ: Sukhpal Khaira On Ravneet: ਭਗਵੰਤ ਮਾਨ ਦੇ ਕਹਿਣ 'ਤੇ ਰਵਨੀਤ ਬਿੱਟੂ ਬੀਜੇਪੀ ਵਿੱਚ ਗਏ, ਦੋਵੇਂ ਪੱਕੇ ਯਾਰ- ਖਹਿਰਾ


ਦੱਸਦੀਏ ਕਿ 28 ਸਾਲ ਦੇ ਗਾਇਕ ਸਿੱਧੂ ਮੂਸੇਵਾਲਾ ਨੂੰ 29 ਮਈ ਨੂੰ ਪੰਜਾਬ ਦੇ ਮਾਨਸਾ ਵਿੱਖੇ ਗੋਲੀਆਂ ਮਾਰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ, ਜਿਸ ਦੀ ਜਿੰਮੇਵਾਰੀ ਬਿਸ਼ਨੋਈ ਗੈਂਗ ਨੇ ਲਈ ਸੀ। ਇਸ ਮਾਮਲੇ ਵਿੱਚ ਜਾਂਚ ਤੋਂ ਬਾਅਦ ਕਈ ਆਰੋਪੀਆਂ ਦੇ ਨਾਂਅ ਸਾਹਮਣੇ ਆਏ ਹਨ। ਦੱਸ ਦੇਈਏ ਕਿ ਸਿੱਧੂ ਦੇ ਮਾਪਿਆਂ ਵੱਲੋਂ ਲਗਾਤਾਰ ਆਪਣੇ ਪੁੱਤਰ ਲਈ ਇਨਸਾਫ ਦੀ ਜੰਗ ਜਾਰੀ ਹੈ।


ਇਹ ਵੀ ਪੜ੍ਹੋ: Ghanaur Sacrilege News: ਘਨੌਰ 'ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਪਰਨੀਤ ਕੌਰ ਨੇ ਕਾਰਵਾਈ ਦੀ ਕੀਤੀ ਮੰਗ