ਚੰਡੀਗੜ: ਪੰਜਾਬੀ ਅਦਾਕਾਰਾ ਅਤੇ ਮਾਡਲ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਨੂੰ ਦੇਰ ਰਾਤ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਧਮਕੀ ਦੇ ਵਾਲੇ ਨੇ ਕਿਹਾ ਨੇ ਕਿਹਾ ਕਿ ਦੀਵਾਲੀ ਤੋਂ ਪਹਿਲਾਂ ਉਸਨੂੰ ਜਾਨ ਤੋਂ ਮਾਰ ਦਿੱਤਾ ਜਾਵੇਗਾ। ਇੰਨਾ ਹੀ ਨਹੀ ਧਮਕੀ ਵਿਚ ਕਿਹਾ ਗਿਆ ਹੈ ਕਿ ਉਸ ਨੂੰ ਟੁਕੜੇ ਟੁਕੜੇ ਕਰਕੇ ਮਾਰਿਆ ਜਾਵੇਗਾ। ਇਹ ਧਮਕੀ ਸੰਤੋਖ ਸਿੰਘ ਨੂੰ ਉਹਨਾਂ ਦੇ  ਮੋਬਾਈਲ ਫੋਨ ਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਦਿੱਤੀ ਗਈ ਹੈ।


COMMERCIAL BREAK
SCROLL TO CONTINUE READING

 


ਜਾਨ ਤੋਂ ਮਾਰਨ ਦੀ ਕੋਸ਼ਿਸ਼ ਵੀ ਹੋਈ


ਇਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਕੋਲ ਸੰਤੋਖ 'ਤੇ ਦੋ ਮੋਟਰਸਾਈਕਲ ਸਵਾਰਾਂ ਨੇ ਉਸ ਉੱਤੇ ਗੋਲੀਆਂ ਚਲਾ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਸੀ। ਇਹ ਹਮਲਾ ਉਸ ਵੇਲੇ ਹੋਇਆ ਜਦੋਂ ਉਹ ਕਿਸੇ ਕੰਮ ਦੇ ਸਿਲਸਿਲੇ ਵਿਚ ਤਰਨਤਾਰਨ ਗਏ ਹੋਏ ਸਨ ਅਤੇ ਵਾਪਸ ਆਉਂਦਿਆਂ ਉਹਨਾਂ 'ਤੇ ਇਸ ਤਰ੍ਹਾਂ ਜਾਨਲੇਵਾ ਹਮਲਾ ਹੋਇਆ। ਦੋ ਬਾਈਕ ਸਵਾਰਾਂ ਨੇ ਉਹਨਾਂ 'ਤੇ ਗੋਲੀਆਂ ਚਲਾਈਆਂ। ਇਸ ਲਈ ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਸੁਰੱਖਿਆ ਵੀ ਮੁਹੱਈਆ ਕਰਵਾਈ ਗਈ ਹੈ।


 


ਪੁਲਿਸ ਕਰ ਰਹੀ ਹੈ ਜਾਂਚ


ਇਸ ਹਮਲੇ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਨੇੜਲੇ ਇਲਾਕਿਆਂ ਦੀ ਸੀ. ਸੀ. ਟੀ. ਵੀ. ਫੁਟੇਜ ਖੰਗਾਲੀ ਜਾ ਰਹੀ ਹੈ। ਪਰ ਅਜੇ ਤੱਕ ਹਮਲਾਵਰਾਂ ਦੀ ਪਛਾਣ ਨਹੀਂ ਹੋ ਸਕੀ। ਇਹ ਦੱਸ ਦਈਏ ਕਿ ਸ਼ਹਿਨਾਜ਼ ਗਿੱਲ ਦੇ ਪਿਤਾ ਸਿਆਸੀ ਅਸਰ ਰਸੂਖ ਰੱਖਦੇ ਹਨ ਅਤੇ ਕੁਝ ਸਮਾਂ ਪਹਿਲਾਂ ਉਹਨਾਂ ਨੇ ਭਾਜਪਾ ਜੁਆਇਨ ਕੀਤੀ ਸੀ।


 


WATCH LIVE TV