Shiromani Akali Dal News: ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸੁਧਾਰ ਲਹਿਰ ਚਲਾਉਣ ਦਾ ਫ਼ੈਸਲਾ
Advertisement
Article Detail0/zeephh/zeephh2337259

Shiromani Akali Dal News: ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸੁਧਾਰ ਲਹਿਰ ਚਲਾਉਣ ਦਾ ਫ਼ੈਸਲਾ

Shiromani Akali Dal News:  ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ।

Shiromani Akali Dal News: ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸੁਧਾਰ ਲਹਿਰ ਚਲਾਉਣ ਦਾ ਫ਼ੈਸਲਾ

Shiromani Akali Dal News: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ  ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਬਾਗੀ ਆਗੂਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਸ਼ੁਰੂਆਤ ਕੀਤੀ ਗਈ। ਗੁਰਪ੍ਰਤਾਪ ਸਿੰਘ ਵਡਾਲਾ ਨੂੰ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਬਣਾਉਣ ਦਾ ਐਲਾਨ ਕੀਤਾ।

ਸੁਖਦੇਵ ਸਿੰਘ ਢੀਂਡਸਾ ਨੇ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਸਿਰਪਾਓ ਪਾਇਆ। ਇਸ ਤੋਂ ਬਾਅਦ ਬਾਗੀ ਧੜੇ ਵੱਲੋਂ ਕਾਨਫਰੰਸ ਕੀਤੀ ਗਈ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਨੇ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਚਲਾਉਣਗੇ। ਕਿਸੇ ਇੱਕ ਵਿਅਖਤੀ ਕੋਲ ਇਸ ਦੇ ਅਧਿਕਾਰ ਨਹੀਂ ਹੋਣਗੇ। ਸਾਰੇ ਮਿਲ ਕੇ ਫ਼ੈਸਲਾ ਲੈਣਗੇ ਤੇ ਇਹ ਇਕ ਪੰਚ ਪ੍ਰਧਾਨੀ ਹੋਵੇਗੀ। 

ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਦੀਆਂ ਸ਼ਤਾਬਦੀਆਂ ਮਨਾਈਆਂ ਜਾਣਗੀਆਂ। ਜਿਸ ਵਿੱਚ ਉਨ੍ਹਾਂ ਦੀ ਜੀਵਨੀ ਨੂੰ ਲੈ ਕੇ ਪ੍ਰੋਗਰਾਮ ਕਰਵਾਏ ਜਾਣਗੇ। ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਤਹਿਤ 5 ਸੈਮੀਨਾਰ ਕਰਵਾਏ ਜਾਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਲਈ ਅਸੀਂ ਪੰਥਕ ਹਮਦਰਦੀਆਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਵੋਟ ਬਣਾਉਣ।

ਇਹ ਵੀ ਪੜ੍ਹੋ : WhatsApp Group Scam: ਚੰਡੀਗੜ੍ਹ 'ਚ ਦੋ ਲੋਕ ਹੋਏ ਸਾਈਬਰ ਅਪਰਾਧੀਆਂ ਦਾ ਸ਼ਿਕਾਰ; ਵਟਸਐਪ ਸਮੂਹ 'ਚ ਠੱਗੀ ਦੀ ਖੇਡ

ਸੁਖਬੀਰ ਸਿੰਘ ਬਾਦਲ ਨੇ ਜਿਹੜੇ ਲੀਡਰਾਂ ਨੂੰ ਪਾਰਟੀ ਵਿੱਚੋਂ ਕੱਢਿਆ ਉਹ ਬਹੁਤ ਗਲਤ ਕੀਤਾ। ਇਸ ਲਈ ਉਹ ਸਾਰੇ ਪਰਿਵਾਰ ਜੋ ਅਕਾਲੀ ਦਲ ਦੀ ਵਿਚਾਰਧਾਰਾ ਨਾਲ ਸਹਿਮਤ ਹਨ ਉਨ੍ਹਾਂ ਨੂੰ ਅਸੀਂ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਕਰਾਂਗੇ। ਅਸੀਂ ਆਪਣੀ ਲੀਡਰਸ਼ਿਪ ਨਾਲ ਬਹੁਤ ਵਧੀਆ ਤਰੀਕੇ ਨਾਲ ਚੱਲੇ ਪਰ ਜਦੋਂ ਇਹ ਹਾਲਾਤ ਦਿਖਣ ਕਿ ਲੋਕਾਂ ਵੱਲੋਂ ਵਾਰ ਵਾਰ ਨਿਕਾਰਿਆ ਜਾ ਰਿਹਾ ਹੈ। ਉਸ ਤੋਂ ਬਾਅਦ ਉਨ੍ਹਾਂ ਨੂੰ ਉੱਠਣਾ ਪਿਆ ਹੈ।

ਗੁਰਚਰਨ ਸਿੰਘ ਟੌਹੜਾ ਸਾਹਿਬ ਦੀ 100ਵੀਂ ਬਰਸੀ 24 ਸਤੰਬਰ ਨੂੰ ਮਨਾਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਚੋਣਾਂ ਦੌਰਾਨ ਜਿਨ੍ਹਾਂ ਲੋਕਾਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ ਜਾਂ ਜੋ ਪੁਰਾਣੇ ਅਕਾਲੀ ਪਰਿਵਾਰ ਵਿੱਚੋਂ ਹਨ, ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ : Sukhbir Singh Badal: ਸੁਖਬੀਰ ਸਿੰਘ ਬਾਦਲ ਤੋਂ ਮੰਗਿਆ ਜਵਾਬ; ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਜਵਾਬ ਦੇਣ ਦੇ ਹੁਕਮ

Trending news