Daljit Singh Cheema: ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ ਸਿਰ ਮੱਥੇ ਪ੍ਰਵਾਨ ਕੀਤਾ ਜਾਵੇਗਾ-ਡਾ. ਦਲਜੀਤ ਸਿੰਘ ਚੀਮਾ
Daljit Singh Cheema: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਵਿਖੇ ਨਤਮਸਤਕ ਹੋਏ।
Daljit Singh Cheema (ਮਨਪ੍ਰੀਤ ਚਾਹਲ): ਰੂਪਨਗਰ ਪੁੱਜੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਪੰਜਾਬ ਡਾਕਟਰ ਦਲਜੀਤ ਸਿੰਘ ਚੀਮਾ। ਇਸ ਮੌਕੇ ਉਹ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਵਿਖੇ ਨਤਮਸਤਕ ਹੋਏ ਤੇ ਪਾਰਟੀ ਵਰਕਰਾਂ ਦੇ ਨਾਲ ਰੂਬਰੂ ਹੋਏ। ਇਸ ਮੌਕੇ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਪਾਰਲੀਮੈਂਟਰੀ ਕਮੇਟੀ ਦਾ ਮੈਂਬਰ ਬਣਨ ਉੱਤੇ ਸਮੂਹ ਰੋਪੜ ਜ਼ਿਲ੍ਹੇ ਦੇ ਅਕਾਲੀ ਵਰਕਰਾਂ ਵੱਲੋਂ ਉਨ੍ਹਾਂ ਨੂੰ ਸਿਰਪਾਓ ਪਾ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਡਾ. ਚੀਮਾ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਗਏ ਮਾਫੀਨਾਮੇ ਉੱਤੇ ਬੋਲਦੇ ਹੋਏ ਕਿਹਾ ਕਿ ਜੋ ਵੀ ਫੈਸਲਾ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਆਵੇਗਾ ਉਹ ਉਨ੍ਹਾਂ ਨੂੰ ਸਿਰ ਮੱਥੇ ਹੋਵੇਗਾ। ਉਧਰ ਅਕਾਲੀ ਦਲ ਤੋਂ ਬਾਗੀ ਹੋਏ ਆਗੂਆਂ ਉੱਤੇ ਵੀ ਉਨ੍ਹਾਂ ਨੇ ਆਪਣੀ ਪ੍ਰਤੀਕਿਰਿਆ ਦਿੱਤੀ।
ਉਨ੍ਹਾਂ ਨੇ ਕਿਹਾ ਕਿ ਇਹ ਉਹੀ ਆਗੂ ਸਨ ਜੋ ਸਰਕਾਰ ਵੇਲੇ ਮੰਤਰੀ ਪਦਾਂ ਦਾ ਆਨੰਦ ਮਾਣਦੇ ਰਹੇ ਅਤੇ ਹੁਣ ਅਕਾਲੀ ਦਲ ਤੋਂ ਬਾਗੀ ਹੋ ਗਏ ਹਨ। ਉਧਰ ਡਾਕਟਰ ਦਿਲਜੀਤ ਸਿੰਘ ਚੀਮਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸਿੱਖ ਭਰਾਵਾਂ ਤੇ ਭੈਣਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਦੇ ਵਿੱਚ ਆਪਣੀਆਂ ਵੋਟਾਂ ਬਣਵਾਉਣ। ਚੀਮਾ ਨੇ ਪੰਜਾਬ ਸਰਕਾਰ ਦੇ ਉੱਤੇ ਤਿੱਖੇ ਵਾਰ ਵੀ ਕੀਤੇ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਨੇ ਦਿਨ ਬ ਦਿਨ ਖਰਾਬ ਹੋ ਰਹੀ। ਉਧਰ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਵੱਲੋਂ ਪੰਜਾਬ ਦੇ ਗਵਰਨਰ ਨੂੰ ਲਿਖੀ ਗਈ ਚਿੱਠੀ ਉੱਤੇ ਬਿਆਨ ਦਿੰਦੇ ਹੋਏ ਚੀਮਾ ਨੇ ਕਿਹਾ ਕਿ ਪੰਜਾਬ ਦੇ ਕਈ ਨੈਸ਼ਨਲ ਪ੍ਰੋਜੈਕਟ ਅਕਾਲੀ ਦਲ ਬਾਦਲ ਸਰਕਾਰ ਦੀ ਦੇਣ ਹੈ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਉਨ੍ਹਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਪੰਜਾਬ ਦੇ ਵਿੱਚ ਨੈਸ਼ਨਲ ਹਾਈਵੇ ਦਾ ਪ੍ਰੋਜੈਕਟ ਨਹੀਂ ਬਣਾ ਸਕਦੀ ਤਾਂ ਪੰਜਾਬ ਦੇ ਵਿੱਚ ਹੋਰ ਨਵੀਂ ਇੰਡਸਟਰੀ ਕਿੱਥੇ ਆਵੇਗੀ।
ਇਹ ਵੀ ਪੜ੍ਹੋ : Paris Olympics: ਪੈਰਿਸ ਓਲੰਪਿਕ 'ਚ ਮੈਡਲ ਜਿੱਤਣ ਪਿਛੋਂ ਅੰਮ੍ਰਿਤਸਰ ਹਵਾਈ ਅੱਡੇ 'ਤੇ ਹਾਕੀ ਟੀਮ ਦਾ ਨਿੱਘਾ ਸਵਾਗਤ