Fazilka News: ਫਾਜ਼ਿਲਕਾ 'ਚ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਫਾਜ਼ਿਲਕਾ ਦੇ 133 ਪਿੰਡਾਂ ਦੇ ਲੋਕ ਨਸ਼ਿਆਂ ਖਿਲਾਫ ਇਕਜੁੱਟ ਹੋਏ ਦਿਖਾਈ ਦੇ ਰਹੇ ਹਨ। ਉਨ੍ਹਾਂ ਨੇ ਆਪਣੇ ਪਿੰਡ ਨੂੰ ਨਸ਼ਾ ਮੁਕਤ ਕਰਨ ਦਾ ਪ੍ਰਣ ਲੈਂਦਿਆਂ ਨਸ਼ਾ ਵੇਚਣ ਵਾਲਿਆਂ ਬਾਰੇ ਪੁਲਿਸ ਨੂੰ ਸੂਚਿਤ ਕਰਨ ਅਤੇ ਨਸ਼ੇ ਤੋਂ ਪੀੜਤ ਲੋਕਾਂ ਦਾ ਇਲਾਜ ਕਰਵਾਉਣ ਵਿੱਚ ਮਤਾ ਪਾ ਕੇ ਪ੍ਰਸ਼ਾਸਨ ਦਾ ਸਾਥ ਦੇਣ ਦਾ ਐਲਾਨ ਕੀਤਾ ਹੈ।


COMMERCIAL BREAK
SCROLL TO CONTINUE READING

ਫਾਜ਼ਿਲਕਾ ਜ਼ਿਲ੍ਹੇ ਦੇ ਪੰਜ ਬਲਾਕਾਂ ਦੇ ਪਿੰਡਾਂ ਦੇ ਲੋਕਾਂ ਨੇ ਪੰਚਾਇਤ ਪੱਧਰ ਉਤੇ ਵੋਟਾਂ ਪਾ ਕੇ ਇਹ ਨਵੀਂ ਪਹਿਲਕਦਮੀ ਕੀਤੀ ਹੈ ਕਿ ਅਕਸਰ ਹੀ ਆਪਸੀ ਭਾਈਚਾਰਕ ਸਾਂਝ ਜਾਂ ਨੇੜਤਾ ਕਾਰਨ ਪਿੰਡ ਦਾ ਕੋਈ ਵੀ ਵਿਅਕਤੀ ਨਸ਼ੇ ਵਿੱਚ ਸ਼ਾਮਲ ਕਿਸੇ ਮਾੜੇ ਵਿਅਕਤੀ ਦੀ ਸੂਚਨਾ ਪੁਲਿਸ ਨੂੰ ਦੇਣ ਲਈ ਤਿਆਰ ਨਹੀਂ ਹੁੰਦਾ ਪਰ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਪਿੰਡ ਕਿੱਲਿਆਂਵਾਲੀ ਦੇ ਉਪਕਾਰ ਸਿੰਘ ਦਾ ਕਹਿਣਾ ਹੈ ਕਿ ਇਸ ਲਈ ਬਹੁਤ ਸਾਰੇ ਲੋਕ ਅੱਗੇ ਨਹੀਂ ਆ ਰਹੇ ਸਨ ਪਰ ਹੁਣ ਲੋਕਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾਵੇਗਾ।


ਉਨ੍ਹਾਂ ਦਾ ਇਲਾਜ ਵੀ ਕੀਤਾ ਜਾਵੇਗਾ। ਪਿੰਡ ਚੱਕਾ ਖਿਓਵਾਲੀ ਦੇ ਗੁਰਪਾਲ ਸਿੰਘ ਅਤੇ ਚੱਕ ਰਾਧੇਵਾਲਾ ਦੇ ਬਲਜੀਤ ਸਿੰਘ ਦਾ ਕਹਿਣਾ ਹੈ ਕਿ ਜਦੋਂ ਲੋਕ ਤੇ ਪ੍ਰਸ਼ਾਸਨ ਮਿਲ ਕੇ ਕੰਮ ਕਰਨ ਤਾਂ ਸਫ਼ਲਤਾ ਜ਼ਰੂਰ ਮਿਲਦੀ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਪਿੰਡ ਦੇ ਲੋਕਾਂ ਦੇ ਇਸ ਉਪਰਾਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਪਿੰਡ ਦੇ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।


ਉਨ੍ਹਾਂ ਕਿਹਾ ਕਿ ਨਸ਼ਾ ਪੀੜਤਾਂ ਦਾ ਸਰਕਾਰ ਵੱਲੋਂ ਮੁਫ਼ਤ ਇਲਾਜ ਕੀਤਾ ਜਾਵੇਗਾ।


ਇਹ ਵੀ ਪੜ੍ਹੋ : Punjab Weather News: ਪੰਜਾਬ 'ਚ ਕਈ ਥਾਈਂ ਮੀਂਹ ਪੈਣ ਨਾਲ ਮੌਸਮ ਹੋਇਆ ਸੁਹਾਵਣਾ; ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ


ਸੂਚਨਾ ਮਿਲਣ 'ਤੇ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖਦਿਆਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਦਰਸ਼ਨ ਲਾਲ ਨੇ ਦੱਸਿਆ ਕਿ ਫ਼ਾਜ਼ਿਲਕਾ ਬਲਾਕ ਦੇ 15 ਪਿੰਡਾਂ, ਜਲਾਲਾਬਾਦ ਬਲਾਕ ਦੇ 25 ਪਿੰਡਾਂ ਦੀਆਂ ਬੀਡੀਪੀਓ ਗਗਨਦੀਪ ਕੌਰ ਨੇ ਦੱਸਿਆ ਕਿ ਬਲਾਕ ਖੂਈਆਂ ਸਰਵਰ ਬਲਾਕ ਵਿੱਚ 35, ਅਬੋਹਰ ਬਲਾਕ ਵਿੱਚ 30 ਅਤੇ ਅਰਨੀਵਾਲਾ ਬਲਾਕ ਵਿੱਚ 28 ਪਿੰਡਾਂ ਦੀਆਂ ਪੰਚਾਇਤੀ ਨੇ ਮਤਾ ਪਾਸ ਕੀਤਾ ਹੈ। ਲੋਕਾਂ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਪੰਚਾਇਤੀ ਵੋਟਾਂ ਪਾਈਆਂ ਹਨ।


ਇਹ ਵੀ ਪੜ੍ਹੋ : PSPCL News: ਪੀਐਸਪੀਸੀਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ