ਚੰਡੀਗੜ੍ਹ- ਸਿੱਧੂ ਮੂਸੇਵਾਲਾ ਕਤਲਕਾਂਡ 'ਚ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੰਜਾਬ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਸ਼ਾਮਿਲ ਛੇਵੇਂ ਸ਼ੂਟਰ ਦੀਪਕ ਮੁੰਡੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ ਨੇ ਟਵੀਟ ਕਰਕੇ ਦਿੱਤੀ। ਉਹਨਾਂ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਦਿੱਲੀ ਪੁਲਿਸ ਵੱਲੋਂ ਜੁਆਇੰਟ ਆਪਰੇਸ਼ਨ ਰਾਹੀ ਇਸ ਨੂੰ ਗ੍ਰਿਫਤਾਰ ਕੀਤਾ ਗਿਆ।



COMMERCIAL BREAK
SCROLL TO CONTINUE READING

ਦੱਸਦੇਈਏ ਕਿ ਭਾਰਤ-ਨੇਪਾਲ ਸਰਹੱਦ ਤੋਂ ਦਿੱਲੀ ਸਪੈਸ਼ਲ ਪੁਲਿਸ ਅਤੇ ਪੰਜਾਬ ਪੁਲਿਸ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਸਾਂਝੀ ਕਾਰਵਾਈ ਦੌਰਾਨ ਤਿੰਨ ਗ੍ਰਿਫਤਾਰੀਆਂ ਹੋਈਆਂ ਹਨ। ਪੁਲਿਸ ਵੱਲੋਂ ਦੀਪਕ ਮੁੰਡੀ ਦੇ ਨਾਲ ਕਪਿਲ ਪੰਡਿਤ ਅਤੇ ਰਾਜਿੰਦਰ ਜੋਕਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਜਲਦ ਹੀ ਇਨ੍ਹਾਂ ਨੂੰ ਪੰਜਾਬ ਲਿਆਂਦਾ ਜਾਵੇਗਾ ਤੇ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ।