Bikram Majithia News: `ਆਪ` ਆਗੂ ਸੰਜੇ ਸਿੰਘ ਖਿਲਾਫ਼ ਮਾਣਹਾਨੀ ਕੇਸ ਮਾਮਲਾ; ਅਕਾਲੀ ਆਗੂ ਬਿਕਰਮ ਮਜੀਠੀਆ ਅਦਾਲਤ ਵਿੱਚ ਪੇਸ਼
Bikram Majithia News: ਆਮ ਆਦਮੀ ਪਾਰਟੀ ਆਗੂ ਸੰਜੇ ਸਿੰਘ ਖਿਲਾਫ ਮਾਣਹਾਨੀ ਕੇਸ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਮਜੀਠੀਆ ਅੱਜ ਅੰਮ੍ਰਿਤਸਰ ਕੋਰਟ ਵਿੱਚ ਪੇਸ਼ ਹੋਏ।
Bikram Majithia News: ਆਮ ਆਦਮੀ ਪਾਰਟੀ ਆਗੂ ਸੰਜੇ ਸਿੰਘ ਖਿਲਾਫ ਮਾਣਹਾਨੀ ਕੇਸ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਮਜੀਠੀਆ ਅੱਜ ਅੰਮ੍ਰਿਤਸਰ ਕੋਰਟ ਵਿੱਚ ਪੇਸ਼ ਹੋਏ। ਆਪ ਆਗੂ ਸੰਜੇ ਸਿੰਘ ਖਿਲਾਫ ਬਿਕਰਮ ਮਜੀਠੀਆ ਨੇ ਮਾਣਹਾਨੀ ਦਾ ਕੇਸ ਕੀਤਾ ਹੋਇਆ ਹੈ। ਅਦਾਲਤ ਨੇ 24 ਅਕਤੂਬਰ ਨੂੰ ਸੰਜੇ ਸਿੰਘ ਤੇ ਬਿਕਰਮ ਸਿੰਘ ਮਜੀਠੀਆ ਨੂੰ ਦੁਬਾਰਾ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਬਿਕਰਮ ਮਜੀਠੀਆ ਨੇ ਸਰਕਾਰ ਉਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਿੱਧੇ ਤੌਰ ਦੇ ਉੱਤੇ ਪੰਚਾਇਤੀ ਚੋਣਾਂ ਵਿੱਚ ਸਰਕਾਰ ਸ਼ਰੇਆਮ ਧੱਕੇਸ਼ਾਹੀ ਕਰ ਰਹੀ ਹੈ ਅਤੇ ਉਨ੍ਹਾਂ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕੀਤੇ ਜਾ ਰਹੇ ਹਨ। ਬਿਕਰਮ ਮਜੀਠੀਆ ਨੇ ਕਿਹਾ ਕਿ ਜੱਗੂ ਭਗਵਾਨਪੁਰੀਆ, ਲਾਰੈਂਸ ਬਿਸ਼ਨੋਈ, ਰਿੰਦਾ ਅਤੇ ਲੰਡਾ ਗੈਂਗਸਟਰਾਂ ਦੀ ਮਦਦ ਦੇ ਨਾਲ ਆਮ ਆਦਮੀ ਪਾਰਟੀ ਆਪਣੇ ਸਰਪੰਚ ਬਣਾ ਰਹੀ ਹੈ।
ਜੇਲ੍ਹਾਂ ਵਿੱਚੋਂ ਫੋਨ ਕਰਕੇ ਲੋਕਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਰਪੰਚਾਂ ਅਤੇ ਪੰਚਾਂ ਦੇ ਉਮੀਦਵਾਰਾਂ ਦੇ ਸ਼ਰੇਆਮ ਕਾਗਜ਼ ਰੱਦ ਕੀਤੇ ਜਾ ਰਹੇ ਹਨ ਅਤੇ ਸਿਰ ਪਾੜੇ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਜਨਵਰੀ 2016 ਵਿੱਚ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਣੇ ਸੰਜੈ ਸਿੰਘ ਅਤੇ ਹੋਰਾਂ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਇਸ ਕੇਸ ਵਿੱਚ ਕੇਜਰੀਵਾਲ ਵੱਲੋਂ 2018 ਵਿੱਚ ਮਜੀਠੀਆ ਤੋਂ ਮੁਆਫ਼ੀ ਮੰਗ ਲਈ ਗਈ ਸੀ, ਜਦੋਂਕਿ ਸੰਜੈ ਸਿੰਘ ਖ਼ਿਲਾਫ਼ ਕੇਸ ਦੀ ਕਾਰਵਾਈ ਦਾ ਸਿਲਸਿਲਾ ਜਾਰੀ ਹੈ। ਲੰਮੇ ਸਮੇਂ ਤੋਂ ਇਸ ਕੇਸ ਦੀ ਸੁਣਵਾਈ ਚੱਲ ਰਹੀ ਹੈ ਅਤੇ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਵੀ ਕਈ ਵਾਰ ਪੇਸ਼ ਉਤੇ ਆ ਚੁੱਕੇ ਹਨ। ਤਿਹਾੜ ਜੇਲ੍ਹ ਤੋਂ ਵੀ ਸੰਜੇ ਸਿੰਘ ਦੀ ਪੇਸ਼ੀ ਹੋਈ ਸੀ।
ਇਹ ਵੀ ਪੜ੍ਹੋ : Punjab Breaking Live Updates: ਪਰਾਲੀ ਸਾੜਨ ਦੇ ਮਾਮਲਿਆਂ 'ਚ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਆਈ ਭਾਰੀ ਗਿਰਾਵਟ, ਜਾਣੋ ਹੁਣ ਤੱਕ ਦੀਆਂ ਵੱਡੀਆਂ