Gurmeet Singh Khudian: ਪਰਾਲੀ ਸਾੜਨ ਦੇ ਮਾਮਲੇ 50 ਫ਼ੀਸਦੀ ਤੱਕ ਘੱਟ ਕਰਨ ਦਾ ਰੱਖਿਆ ਟੀਚਾ-ਖੇਤੀਬਾੜੀ ਮੰਤਰੀ ਖੁੱਡੀਆਂ
Advertisement
Article Detail0/zeephh/zeephh2053996

Gurmeet Singh Khudian: ਪਰਾਲੀ ਸਾੜਨ ਦੇ ਮਾਮਲੇ 50 ਫ਼ੀਸਦੀ ਤੱਕ ਘੱਟ ਕਰਨ ਦਾ ਰੱਖਿਆ ਟੀਚਾ-ਖੇਤੀਬਾੜੀ ਮੰਤਰੀ ਖੁੱਡੀਆਂ

Gurmeet Singh Khudian: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪਰਾਲੀ ਸਾੜਨ ਦੇ ਕੇਸਾਂ ਨੂੰ ਘਟਾਉਣ ਲਈ ਇੱਕ ਟੀਚਾ ਨਿਰਧਾਰਿਤ ਕੀਤਾ ਗਿਆ ਹੈ।

Gurmeet Singh Khudian: ਪਰਾਲੀ ਸਾੜਨ ਦੇ ਮਾਮਲੇ 50 ਫ਼ੀਸਦੀ ਤੱਕ ਘੱਟ ਕਰਨ ਦਾ ਰੱਖਿਆ ਟੀਚਾ-ਖੇਤੀਬਾੜੀ ਮੰਤਰੀ ਖੁੱਡੀਆਂ

Gurmeet Singh Khudian: ਪੰਜਾਬ ਵਿੱਚ ਕਿਸਾਨਾਂ ਵੱਲੋਂ ਸਾੜੀ ਜਾ ਰਹੀ ਪਰਾਲੀ ਦੇ ਮੁੱਦੇ ਉਪਰ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਵੱਡਾ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਪਰਾਲੀ ਦੇ ਕੇਸਾਂ ਨੂੰ ਘਟਾਉਣ ਲਈ ਇੱਕ ਟੀਚਾ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਨਜਿੱਠਣ ਲਈ ਖੇਤੀਬਾੜੀ ਵਿਭਾਗ, ਗੈਰ ਸਰਕਾਰੀ ਸੰਸਥਾਵਾਂ, ਅਕਾਦਮਿਕ ਸੰਸਥਾਵਾਂ, ਉਦਯੋਗ ਅਤੇ ਕਿਸਾਨਾਂ ਨੂੰ ਆਪਸ ਵਿੱਚ ਤਾਲਮੇਲ ਬਣਾਉਣ ਦਾ ਸੱਦਾ ਦਿੱਤਾ।

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਉਣ ਵਾਲੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ 50 ਫ਼ੀਸਦੀ ਤੱਕ ਘਟਾਉਣ ਦਾ ਟੀਚਾ ਮਿੱਥਿਆ ਹੈ। ਸਰਕਾਰੀ ਪ੍ਰੈਸ ਨੋਟ ਮੁਤਾਬਕ ਖੁੱਡੀਆਂ ਚੰਡੀਗੜ੍ਹ ਵਿੱਚ 'ਖੇਤੀਬਾੜੀ-ਜੀਓਇਨਫੋਰਮੈਟਿਕ ਤਹਿਤ ਪਰਾਲੀ ਸਾੜਨ ਦੀ ਨਿਗਰਾਨੀ ਕਰਨ ਲਈ ਸਪੇਸ-ਅਧਾਰਤ ਤਕਨਾਲੋਜੀ' ਵਿਸ਼ੇ 'ਤੇ ਇੱਕ ਰੋਜ਼ਾ ਰਾਜ ਪੱਧਰੀ ਵਰਕਸ਼ਾਪ-ਕਮ-ਸਿਖਲਾਈ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

ਸਰਕਾਰ ਦੇ ਤਾਲਮੇਲ ਵਾਲੇ ਯਤਨਾਂ ਸਦਕਾ 2022 ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 49,922 ਤੋਂ ਘੱਟ ਕੇ 2023 ਵਿੱਚ 36,623 ਰਹਿ ਗਈਆਂ ਹਨ। ਉਨ੍ਹਾਂ ਨੇ ਇਨ੍ਹਾਂ ਉਪਰ ਵੀ ਕਾਬੂ ਪਾਉਣ ਦੇ ਸੰਕੇਤ ਦਿੱਤੇ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਇੱਕ ਵੱਡਾ ਮੁੱਦਾ ਹੈ ਅਤੇ ਇਸ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣ ਨਾਲ ਜ਼ਮੀਨੀ ਪੱਧਰ 'ਤੇ ਕੁਝ ਨਹੀਂ ਬਦਲੇਗਾ। 

ਉਹ ਵੀ ਬੇਕਾਬੂ ਪ੍ਰਦੂਸ਼ਣ ਦਾ ਸ਼ਿਕਾਰ ਹਨ। ਖੁੱਡੀਆਂ ਨੇ ਕਿਹਾ ਕਿ ਸਾਰਿਆਂ ਨੂੰ ਇਕੱਠੇ ਹੋ ਕੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਨੂੰ ਬਚਾਉਣ ਲਈ ਹੱਲ ਲੱਭਣੇ ਚਾਹੀਦੇ ਹਨ। ਪੰਜਾਬ ਦੇ ਮਿਹਨਤੀ ਕਿਸਾਨਾਂ ਅਤੇ ਮਜ਼ਦੂਰਾਂ ਨੇ ਦੇਸ਼ ਨੂੰ ਅੰਨ ਸੁਰੱਖਿਆ ਪੱਖੋਂ ਆਤਮ ਨਿਰਭਰ ਬਣਾਇਆ ਹੈ। 
ਉਹ ਇਸ ਵਿੱਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣਗੇ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਕਿਉਂਕਿ ਵਿੱਤੀ ਸਾਲ 2023-24 ਦੌਰਾਨ ਸੂਬੇ ਦੇ ਕਿਸਾਨਾਂ ਨੂੰ ਲਗਭਗ 23000 ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਸਬਸਿਡੀ 'ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

ਸਰਕਾਰ ਦੇ ਠੋਸ ਯਤਨਾਂ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ 2022 ਵਿੱਚ 49922 ਅੱਗ ਦੀਆਂ ਘਟਨਾਵਾਂ ਤੋਂ ਘਟ ਕੇ 2023 ਵਿੱਚ 36623 ਰਹਿ ਗਈਆਂ ਹਨ। ਇਸ ਦੌਰਾਨ ਵਿਸ਼ੇਸ਼ ਮੁੱਖ ਸਕੱਤਰ (ਵਿਕਾਸ) ਕੇ.ਏ.ਪੀ. ਸਿਨਹਾ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮੁਹਿੰਮ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ ਤਾਂ ਜੋ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਹੋਰ ਪ੍ਰਭਾਵੀ ਢੰਗ ਨਾਲ ਰੋਕਣ ਦੇ ਨਾਲ-ਨਾਲ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ED Raid News: ਨਾਜਾਇਜ਼ ਮਾਈਨਿੰਗ ਮਾਮਲੇ 'ਚ ਚੰਡੀਗੜ੍ਹ, ਹਰਿਆਣਾ ਤੇ ਝਾਰਖੰਡ 'ਚ ਛਾਪੇਮਾਰੀ, ਕਰੋੜਾਂ ਰੁਪਏ ਜ਼ਬਤ

Trending news