Kejirwal News: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੁੜ ਸੰਮਨ ਜਾਰੀ ਕੀਤਾ ਹੈ। 'ਆਪ' ਮੁਖੀ ਨੂੰ ਈਡੀ ਨੇ 5ਵਾਂ ਸੰਮਨ ਭੇਜ ਸ਼ੁੱਕਰਵਾਰ(2 ਫਰਵਰੀ) ਨੂੰ ਕੇਂਦਰੀ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਕੇਜਰੀਵਾਲ ਨੂੰ ਇਹ ਪੰਜਵਾਂ ਸੰਮਨ ਜਾਰੀ ਕੀਤਾ ਗਿਆ ਹੈ। ਕੇਜਰੀਵਾਲ ਨੂੰ ਈਡੀ ਨੇ ਪਹਿਲਾਂ 4 ਸੰਮਨ ਭੇਜੇ ਸਨ ਪਰ ਇਨ੍ਹਾਂ ਮੌਕਿਆਂ 'ਤੇ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋਣ ਨਹੀਂ ਹੋਏ। ਜਿਸ ਤੋਂ ਬਾਅਦ ਮੁੜ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਸੀਐੱਮ ਨੂੰ ਸੰਮਨ ਭੇਜਿਆ ਹੈ।


COMMERCIAL BREAK
SCROLL TO CONTINUE READING

 ਦੱਸ ਦਈਏ ਇਸ ਤੋਂ ਪਹਿਲਾਂ ਸੀਐੱਮ ਅਰਵਿੰਦ ਕੇਜਰੀਵਾਲ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਭੇਜੇ ਸੰਮਨਾਂ ਨੂੰ ਬਦਲੇ ਦੀ ਕਾਰਵਾਈ ਕਰਾਰ ਦਿੱਤਾ ਸੀ। ਈਡੀ ਨੇ 13 ਜਨਵਰੀ ਨੂੰ ਸੀਐੱਮ ਨੂੰ ਚੌਥਾ ਸੰਮਨ ਜਾਰੀ ਕਰਕੇ 18 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਸੀ।


ED ਨੇ ਸੀਐੱਮ ਦਿੱਲੀ ਨੂੰ 17 ਜਨਵਰੀ, 3 ਜਨਵਰੀ, 21 ਦਸੰਬਰ ਅਤੇ 2 ਨਵੰਬਰ ਨੂੰ ਸੰਮਨ ਭੇਜੇ ਸਨ ਪਰ ਉਹ ਪੇਸ਼ ਨਹੀਂ ਹੋਏ। ਲਗਾਤਾਰ ਸੰਮਨ ਜਾਰੀ ਕੀਤੇ ਜਾਣ ਤੋਂ ਬਾਅਦ ਆਪ ਨੇ ਦਾਅਵਾ ਕੀਤਾ ਸੀ ਕਿ ਇਹ ਸਾਰੀ ਕਾਰਵਾਈ ਉਨ੍ਹਾਂ ਦੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਲਈ ਕੀਤੀ ਜਾ ਰਹੀ ਹੈ। ਪੁੱਛਗਿੱਛ ਦੇ ਬਹਾਨੇ ਬੁਲਾ ਕੇ ਈਡੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ। 'ਆਪ' ਦਾ ਕਹਿਣਾ ਹੈ ਕਿ ਜੇਕਰ ਈਡੀ ਪੁੱਛਗਿੱਛ ਕਰਨਾ ਚਾਹੁੰਦੀ ਹੈ ਤਾਂ ਉਹ ਆਪਣੇ ਸਵਾਲ ਲਿਖ ਕੇ ਸੀਐੱਮ ਕੇਜਰੀਵਾਲ ਨੂੰ ਭੇਜ ਸਕਦੀ ਹੈ।


ਜਦੋਂ ਈਡੀ ਨੇ ਚੌਥਾ ਸੰਮਨ ਭੇਜਿਆ ਸੀ ਤਾਂ ਕੇਜਰੀਵਾਲ ਨੇ ਈਡੀ ਚਿੱਠੀ ਲਿਖ ਕੇ ਕਿਹਾ ਸੀ ਕਿ ਉਹ ਹਰ ਕਾਨੂੰਨੀ ਸੰਮਨ ਨੂੰ ਸਵੀਕਾਰ ਕਰਨ ਲਈ ਤਿਆਰ ਹਨ, ਪਰ ਇਹ ਈਡੀ ਸੰਮਨ ਵੀ ਪਿਛਲੇ ਸੰਮਨਾਂ ਵਾਂਗ ਗੈਰ-ਕਾਨੂੰਨੀ ਹੈ। ਉਨ੍ਹਾਂ ਨੇ ਇਸ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦਿਆਂ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ ਕੇਜਰੀਵਾਲ ਨੇ ਕਿਹਾ ਸੀ ਕਿ ਮੈਂ ਆਪਣੀ ਜ਼ਿੰਦਗੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਬਤੀਤ ਕੀਤੀ। ਮੇਰੇ ਜਿੰਦਗੀ ਬਾਰੇ ਹਰ ਕਿਸ ਨੂੰ ਪਤਾ ਹੈ ਮੇਰੇ ਕੋਲ ਲੁਕਾਉਣ ਲਈ ਕੁਝ ਨਹੀਂ ਹੈ।