AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੰਗਿਆ ਕਾਂਗਰਸ ਪਾਰਟੀ ਦਾ ਸਮਰਥਨ, ਜਾਣੋ ਪੂਰਾ ਮਾਮਲਾ
ਦੱਸ ਦਈਏ ਕਿ ਭਾਜਪਾ ਸਰਕਾਰ ਵੱਲੋਂ ਪਾਸ ਕੀਤੇ ਗਏ ਆਰਡੀਨੈਂਸ ਦੇ ਖ਼ਿਲਾਫ਼ ਅਰਵਿੰਦ ਕੇਜਰੀਵਾਲ ਵਿਰੋਧੀ ਧਿਰ ਨੂੰ ਇੱਕਜੁੱਟ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
Delhi CM Arvind Kejriwal sought Congress' support against Delhi ordinance: ਇਸ ਸਮੇਂ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (Aam Aadmi Party) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਾਜਪਾ ਸਰਕਾਰ ਵੱਲੋਂ ਪਾਸ ਕੀਤੇ ਗਏ ਆਰਡੀਨੈਂਸ ਦੇ ਖ਼ਿਲਾਫ਼ ਸੰਸਦ ਵਿੱਚ ਕਾਂਗਰਸ ਦੀ ਹਮਾਇਤ ਲੈਣ ਲਈ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ (Mallikarjun Kharge) ਅਤੇ ਪਾਰਟੀ ਦੇ ਆਗੂ ਰਾਹੁਲ ਗਾਂਧੀ (Rahul Gandhi) ਨੂੰ ਮਿਲਣ ਦਾ ਸਮਾਂ ਮੰਗਿਆ ਹੈ।
ਅਰਵਿੰਦ ਕੇਜਰੀਵਾਲ ਵੱਲੋਂ ਟਵੀਟ ਕਰ ਜਾਣਕਾਰੀ ਦਿੱਤੀ ਗਈ, ਜਿਸ ਵਿੱਚ ਉਨ੍ਹਾਂ ਲਿਖਿਆ, "ਅੱਜ ਸਵੇਰੇ ਕਾਂਗਰਸ ਦੇ ਪ੍ਰਧਾਨ ਸ਼੍ਰੀ ਖੜਗੇ ਜੀ (Mallikarjun Kharge) ਅਤੇ ਸ਼੍ਰੀ ਰਾਹੁਲ ਗਾਂਧੀ ਜੀ (Rahul Gandhi) ਨਾਲ ਭਾਜਪਾ ਸਰਕਾਰ ਦੁਆਰਾ ਪਾਸ ਕੀਤੇ ਗਏ ਗੈਰ-ਸੰਵਿਧਾਨਕ ਆਰਡੀਨੈਂਸ ਦੇ ਖਿਲਾਫ ਸੰਸਦ ਵਿੱਚ ਕਾਂਗਰਸ ਦੀ ਹਮਾਇਤ ਲੈਣ ਅਤੇ ਸੰਘੀ ਢਾਂਚੇ 'ਤੇ ਆਮ ਹਮਲੇ ਅਤੇ ਮੌਜੂਦਾ ਰਾਜਨੀਤਿਕ ਸਥਿਤੀ 'ਤੇ ਚਰਚਾ ਕਰਨ ਲਈ ਮੁਲਾਕਾਤ ਦੀ ਮੰਗ ਕੀਤੀ।"
ਦੱਸ ਦਈਏ ਕਿ ਭਾਜਪਾ ਸਰਕਾਰ ਵੱਲੋਂ ਪਾਸ ਕੀਤੇ ਗਏ ਆਰਡੀਨੈਂਸ ਦੇ ਖ਼ਿਲਾਫ਼ ਅਰਵਿੰਦ ਕੇਜਰੀਵਾਲ ਵਿਰੋਧੀ ਧਿਰ ਨੂੰ ਇੱਕਜੁੱਟ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਹਾਲ ਹੀ ਵਿੱਚ ਉਨ੍ਹਾਂ ਨੇ NCP ਦੇ ਮੁਖੀ ਸ਼ਰਦ ਪਵਾਰ ਅਤੇ ਊਧਵ ਠਾਕਰੇ ਦਾ ਸਮਰਥਨ ਪ੍ਰਾਪਤ ਕੀਤਾ।
ਇਸ ਦੌਰਾਨ ਉਨ੍ਹਾਂ ਨੇ ਦਿੱਲੀ ਦੇ ਲੋਕਾਂ ਦਾ ਸਮਰਥਨ ਕਰਨ ਲਈ ਸ਼ਰਦ ਪਵਾਰ ਅਤੇ ਊਧਵ ਠਾਕਰੇ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਲੜਾਈ ਦੇਸ਼ ਦੇ ਲੋਕਤੰਤਰ ਅਤੇ ਆਜ਼ਾਦੀ ਨੂੰ ਬਚਾਉਣ ਦੀ ਲੜਾਈ ਹੈ।
ਇਹ ਵੀ ਪੜ੍ਹੋ: CM Bhagwant mann Z+ Security: ਸੀਐਮ ਭਗਵੰਤ ਮਾਨ ਨੂੰ ਮਿਲੀ ਜ਼ੈੱਡ ਪਲਸ ਸੁਰੱਖਿਆ, ਸੀਆਰਪੀਐਫ ਦੇ ਜਵਾਨ ਹੋਣਗੇ ਤਾਇਨਾਤ
ਇਸ ਤੋਂ ਇਲਾਵਾ ਦਿੱਲੀ ਦੇ ਲੋਕਾਂ ਨੂੰ ਮਮਤਾ ਬੈਨਰਜੀ ਦਾ ਸਮਰਥਨ ਵੀ ਮਿਲਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ "ਜਦੋਂ ਮੋਦੀ ਸਰਕਾਰ ਦਿੱਲੀ ਦੀ ਜਨਤਾ ਦੇ ਖਿਲਾਫ ਸੰਸਦ 'ਚ ਬਿੱਲ ਪੇਸ਼ ਕਰੇਗੀ ਤਾਂ TMC ਪਾਰਟੀ ਦਿੱਲੀ ਦੇ ਲੋਕਾਂ ਦੇ ਹੱਕ 'ਚ ਇਸ ਦਾ ਵਿਰੋਧ ਕਰੇਗੀ। ਦਿੱਲੀ ਵਾਸੀਆਂ ਦੀ ਤਰਫੋਂ ਮੈਂ ਦੀਦੀ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਾ ਹਾਂ।"
ਇਹ ਵੀ ਪੜ੍ਹੋ: Former CM Charanjit Channi News: ਸੀਐਮ ਭਗਵੰਤ ਮਾਨ ਦੀ ਚੁਣੌਤੀ ਮਗਰੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਪਲਟਵਾਰ
(For more news apart from Delhi CM Arvind Kejriwal sought Congress' support against Delhi ordinance, stay tuned to Zee PHH)