Trending Photos
ਚੰਡੀਗੜ੍ਹ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਪ੍ਰਦੂਸ਼ਣ ਬਾਰੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਏਸ਼ੀਆ ਦੇ 10 ਪ੍ਰਦੂਸ਼ਿਤ ਸ਼ਹਿਰਾਂ ’ਚ 8 ਭਾਰਤ ਦੇ ਹਨ, ਪਰ ਦਿੱਲੀ ਦਾ ਇਸ ਸੂਚੀ ’ਚ ਨਾਮ ਨਹੀਂ ਹੈ।
ਇਸ ਸਬੰਧੀ ਉਨ੍ਹਾਂ ਇੱਕ ਰਿਪੋਰਟ ਦਾ ਹਵਾਲਾ ਦਿੰਦਿਆ ਦਾਅਵਾ ਕੀਤਾ ਕਿ ਕੁਝ ਸਾਲ ਪਹਿਲਾਂ ਦਿੱਲੀ ਨੂੰ ਪ੍ਰਦੂਸ਼ਿਤ ਸ਼ਹਿਰਾਂ ’ਚ ਗਿਣਿਆ ਜਾਂਦਾ ਸੀ, ਪਰ ਹੁਣ ਅਜਿਹਾ ਨਹੀਂ ਹੈ। ਉਨ੍ਹਾਂ ਕਿਹਾ ਕਿ “ਦਿੱਲੀ ਦੇ ਲੋਕ ਸਖ਼ਤ ਮਿਹਨਤ ਕਰਦੇ ਹਨ। ਅੱਜ ਅਸੀਂ ਕਾਫ਼ੀ ਸੁਧਾਰ ਕੀਤਾ ਹੈ ਪਰ ਹਾਲੇ ਵੀ ਲੰਬਾ ਸਫ਼ਰ ਤੈਅ ਕਰਨਾ ਹੈ।
ਅਸੀਂ ਸਖ਼ਤ ਮਿਹਨਤ ਕਰਦੇ ਰਹਾਂਗੇ ਤਾਂਕਿ ਸਾਨੂੰ ਦੁਨੀਆਂ ਦੇ ਸਭ ਤੋਂ ਚੰਗੇ ਸ਼ਹਿਰਾਂ ’ਚ ਥਾਂ ਮਿਲ ਸਕੇ। ਉਨ੍ਹਾਂ ਕਿਹਾ, “ਅਸੀਂ ਦਿੱਲੀ ਨੂੰ ਦੁਨੀਆਂ ਦਾ ਸਭ ਤੋਂ ਚੰਗਾ ਸ਼ਹਿਰ ਬਣਾਉਣ ਲਈ ਵਚਨਬੱਧ ਹਾਂ।”
Among 10 most polluted cities in Asia, 8 are from India; Delhi not in list | Check here - India Today https://t.co/RiUOLRy4p0
— Arvind Kejriwal (@ArvindKejriwal) October 24, 2022
CM ਕੇਜਰੀਵਾਲ ਨੇ ਮੀਡੀਆ ’ਚ ਆਈ ਇੱਕ ਰਿਪੋਰਟ ਟਵਿੱਟਰ ’ਤੇ ਸਾਂਝੀ ਕੀਤੀ ਅਤੇ ਲਿਖਿਆ, “ਏਸ਼ੀਆ ਦੇ 10 ਪ੍ਰਦੂਸ਼ਿਤ ਸ਼ਹਿਰਾਂ ’ਚੋਂ 8 ਭਾਰਤ ਦੇ ਹਨ, ਪਰ ਦਿੱਲੀ ਇਸ ਸੂਚੀ ’ਚ ਸ਼ਾਮਲ ਨਹੀਂ ਹੈ।”