"ਜੇਕਰ ਸੱਚਮੁੱਚ ਅਸੀਂ ਗੁਰੂ ਤੇਗ ਬਹਾਦਰ ਸਾਹਿਬਾਨ ਨੂੰ ਸਿਜਦਾ ਕਰਨਾ ਚਾਹੁੰਦੇ ਹਾਂ ਤਾਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਦਾ ਨਾਂਅ ਕੌਮਾਂਤਰੀ ਹਵਾਈ ਅੱਡੇ ਤੋਂ ਹਟਾ ਕੇ ‘ਸ੍ਰੀ ਗੁਰੂ ਤੇਗ ਬਹਾਦਰ ਹਿੰਦ ਦੀ ਚਾਦਰ ਏਅਰਪੋਰਟ’ ਰੱਖ ਦੇਣਾ ਚਾਹੀਦਾ ਹੈ"
Trending Photos
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਭਾਜਪਾ ਪੰਜਾਬ (BJP Punjab) ਵੱਲੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ (Delhi Indira Gandhi International Airport) ਦਾ ਨਾਂਅ ‘ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ’ ਤੋਂ ਬਦਲ ਕੇ ‘ਸ੍ਰੀ ਗੁਰੂ ਤੇਗ ਬਹਾਦਰ ਹਿੰਦ ਦੀ ਚਾਦਰ ਏਅਰਪੋਰਟ’ (Guru Tegh Bahadur Hind Di Chadar Airport) ਰੱਖਣ ਦੀ ਮੰਗ ਕੀਤੀ ਗਈ ਹੈ।
ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਭਾਰਤ ਦੇ ਵੱਡੇ-ਵੱਡੇ ਆਗੂ ਅਤੇ ਨੇਤਾ ਗੁਰਦੁਆਰਾ ਸਾਹਿਬਾਨਾਂ ਵਿਖੇ ਨਤਮਸਤਕ ਹੁੰਦੇ ਹਨ ਅਤੇ ਕਈ ਵਾਰ ਵੱਡੇ ਬਿਆਨ ਵੀ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਹਨਾਂ ਨੇਤਾਵਾਂ ਵੱਲੋਂ ਗੁਰੂ ਸਾਹਿਬਾਨਾਂ ਸਬੰਧੀ ਵੱਡੇ ਕਾਰਜਾਂ ਲਈ ਕੋਈ ਫੈਸਲਾ ਨਹੀਂ ਲਿਆ ਜਾਂਦਾ।
ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਸ੍ਰੀ ਦਰਬਾਰ ਸਾਹਿਬ 'ਤੇ ਹੋਏ ਹਮਲੇ ਦਾ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖਾਂ ਦੀ ਨਸਲਕੁਸ਼ੀ ਕੀਤੀ ਗਈ ਪਰ ਕੋਈ ਇਨਸਾਫ ਨਹੀਂ ਮਿਲਿਆ। ਗੁਰਚਰਨ ਸਿੰਘ ਗਰੇਵਾਲ ਨੇ ਇਹ ਵੀ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨਾਲ ਇੰਦਰਾ ਗਾਂਧੀ ਦੀ ਤੁਲਨਾ ਨਹੀਂ ਕੀਤੀ ਜਾ ਸਕਦੀ।
ਜੇਕਰ ਸੱਚਮੁੱਚ ਅਸੀਂ ਗੁਰੂ ਤੇਗ ਬਹਾਦਰ ਸਾਹਿਬਾਨ ਨੂੰ ਸਿਜਦਾ ਕਰਨਾ ਚਾਹੁੰਦੇ ਹਾਂ ਤਾਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ (Delhi Indira Gandhi International Airport) ਦਾ ਨਾਂਅ ਕੌਮਾਂਤਰੀ ਹਵਾਈ ਅੱਡੇ ਤੋਂ ਹਟਾ ਕੇ ‘ਸ੍ਰੀ ਗੁਰੂ ਤੇਗ ਬਹਾਦਰ ਹਿੰਦ ਦੀ ਚਾਦਰ ਏਅਰਪੋਰਟ’ (Guru Tegh Bahadur Hind Di Chadar Airport) ਰੱਖ ਦੇਣਾ ਚਾਹੀਦਾ ਹੈ, ਉਨ੍ਹਾਂ ਕਿਹਾ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਕੌਮਾਂਤਰੀ ਹਵਾਈ ਅੱਡੇ ਨੂੰ ਮਨੁੱਖਤਾ ਲਈ ਸ਼ਹਾਦਤ ਦੇਣ ਵਾਲੇ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਕਰ ਦੇਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਬਣਦਾ ਸਤਿਕਾਰ ਮਿਲ ਸਕੇ।
ਹੋਰ ਪੜ੍ਹੋ: ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਤੋਂ ਬਾਅਦ ਐਕਸ਼ਨ ਵਿੱਚ ਪੁਲਿਸ, ਕਈ ਠਿਕਾਣਿਆਂ 'ਤੇ ਛਾਪੇਮਾਰੀ
ਦੂਜੇ ਪਾਸੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਦਾ ਕਹਿਣਾ ਹੈ ਕਿ ਉਹ SGPC ਦੀ ਮੰਗ ਦਾ ਸਮਰਥਨ ਕਰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੌਮਾਂਤਰੀ ਹਵਾਈ ਅੱਡੇ ਦਾ ਨਾਂਅ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂਅ ’ਤੇ ਰੱਖਿਆ ਜਾਂਦਾ ਹੈ ਤਾਂ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਲੋਕਾਂ ਨੂੰ ਸਾਡੇ ਗੁਰੂ ਸਾਹਿਬਾਨਾਂ ਦੀਆਂ ਸ਼ਹਾਦਤਾਂ ਬਾਰੇ ਪਤਾ ਲੱਗੇਗਾ।
ਹੋਰ ਪੜ੍ਹੋ: ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ 'ਤੇ ਬੀਐੱਸਐਫ ਵੱਲੋਂ ਉੱਡਦੇ ਡਰੋਨ 'ਤੇ ਫਾਇਰਿੰਗ