Delhi Chalo March: ਹਜ਼ਾਰਾਂ ਦੀ ਗਿਣਤੀ `ਚ ਕਿਸਾਨ ਦਿੱਲੀ ਨੂੰ ਵਹੀਰਾਂ ਘੱਤਣਗੇ ; ਲੱਖੋਵਾਲ ਨੇ ਦੱਸੀ ਪੂਰੀ ਯੋਜਨਾ
Delhi Chalo March: 14 ਮਾਰਚ ਨੂੰ ਦਿੱਲੀ ਵਿੱਚ ਹੋਣ ਵਾਲੀ ਮਹਾਪੰਚਾਇਤ ਨੂੰ ਲੈ ਕੇ ਕਿਸਾਨਾਂ ਨੇ ਵੱਡਾ ਐਲਾਨ ਕੀਤਾ ਹੈ। ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਟ੍ਰੇਨਾਂ ਤੇ ਗੱਡੀਆਂ ਰਾਹੀਂ ਦਿੱਲੀ ਵੱਲ ਕੂਚ ਕਰਨਗੇ।
Delhi Chalo March: 14 ਮਾਰਚ ਨੂੰ ਦਿੱਲੀ ਵਿੱਚ ਹੋਣ ਵਾਲੀ ਮਹਾਪੰਚਾਇਤ ਨੂੰ ਲੈ ਕੇ ਕਿਸਾਨਾਂ ਨੇ ਵੱਡਾ ਐਲਾਨ ਕੀਤਾ ਹੈ। ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਟ੍ਰੇਨਾਂ ਤੇ ਗੱਡੀਆਂ ਰਾਹੀਂ ਦਿੱਲੀ ਵੱਲ ਕੂਚ ਕਰਨਗੇ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਵੱਲੋਂ ਕੇਂਦਰ ਦੇ ਨਾਲ-ਨਾਲ ਪੰਜਾਬ ਸਰਕਾਰ ਉਤੇ ਵੀ ਨਿਸ਼ਾਨਾ ਸਾਧਿਆ ਗਿਆ।
ਲੱਖੋਵਾਲ ਨੇ ਕਿਹਾ ਕਿ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦੀ ਸਰਕਾਰ ਭਰਪਾਈ ਕਰਕੇ ਅਤੇ ਪਿਛਲੇ ਮੁਆਵਜ਼ੇ ਦੀ ਵੀ ਅਦਾਇਗੀ ਕੀਤੀ ਜਾਵੇ। ਲੁਧਿਆਣਾ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਪਰ 14 ਤਰੀਕ ਨੂੰ ਦਿੱਲੀ ਵਿੱਚ ਮਹਾਪੰਚਾਇਤ ਕਰਵਾਈ ਜਾ ਰਹੀ ਹੈ, ਜਿਸ ਨੂੰ ਲੈ ਕੇ ਪੰਜਾਬ ਦੇ ਨਾਲ-ਨਾਲ ਬਾਕੀ ਸੂਬਿਆਂ ਵਿੱਚ ਵੀ ਕਿਸਾਨਾਂ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਲੁਧਿਆਣਾ 'ਚ ਮੀਟਿੰਗ ਦੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਨੇ ਕਿਹਾ ਕਿ 14 ਮਾਰਚ ਨੂੰ ਕਿਸਾਨ ਟ੍ਰੇਨਾਂ ਅਤੇ ਆਪਣੀਆਂ ਗੱਡੀਆਂ ਰਾਹੀਂ ਦਿੱਲੀ ਜਾਣਗੇ। ਇਸ ਵਾਰ ਕਿਸਾਨ ਟਰੈਕਟਰਾਂ ਉਤੇ ਦਿੱਲੀ ਵੱਲ ਕੂਚ ਨਹੀਂ ਕਰਨਗੇ ਕਿਉਂਕਿ ਹਾਈ ਕੋਰਟ ਵੱਲੋਂ ਵੀ ਟ੍ਰੇਨਾਂ ਜਾਂ ਫਿਰ ਆਪਣੇ ਸਾਧਨਾਂ ਦੀ ਵਰਤੋਂ ਦੀ ਗੱਲ ਕਹੀ ਗਈ ਸੀ।
ਉਨ੍ਹਾਂ ਨੇ ਕਿਹਾ ਕਿ ਇਸ ਵਾਰ ਇੱਕ ਦਿਨ ਲਈ ਵੱਡੀ ਗਿਣਤੀ ਵਿੱਚ ਕਿਸਾਨ ਪੂਰੇ ਭਾਰਤ ਵਿੱਚੋਂ ਦਿੱਲੀ ਮਹਾਪੰਚਾਇਤ ਵਿੱਚ ਸ਼ਾਮਿਲ ਹੋਣਗੇ। ਉਨ੍ਹਾਂ ਨੇ ਕੇਂਦਰ ਨੂੰ ਮੰਗਾਂ ਮੰਨਣ ਦੀ ਅਪੀਲ ਕੀਤੀ ਉੱਥੇ ਹੀ ਪੰਜਾਬ ਸਰਕਾਰ ਨੂੰ ਵੀ ਤੁਰੰਤ ਗੜ੍ਹੇਮਾਰੀ ਦੌਰਾਨ ਹੋਏ ਵੱਡੇ ਨੁਕਸਾਨ ਦੀ ਭਰਪਾਈ ਕਰਨ ਦੀ ਗੱਲ ਕਹੀ।
ਉਨ੍ਹਾਂ ਨੇ ਅੱਗੇ ਕਿਹਾ ਕਿ ਪਿਛਲੇ ਮੁਆਵਜ਼ੇ ਵੀ ਪੰਜਾਬ ਸਰਕਾਰ ਨੇ ਨਹੀਂ ਦਿੱਤੇ। ਉੱਥੇ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਅਵਾਰਾ ਪਸ਼ੂਆਂ ਨੂੰ ਲੈ ਕੇ ਕੀਤੇ ਵਾਅਦੇ ਨੂੰ ਯਾਦ ਕਰਵਾਇਆ ਕਿਹਾ ਕਿ ਸਰਕਾਰ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ 31 ਮਾਰਚ ਤੱਕ ਅਵਾਰਾ ਪਸ਼ੂਆਂ ਦਾ ਹੱਲ ਕੀਤਾ ਜਾਵੇਗਾ ਪਰ ਅਮਲੀ ਰੂਪ ਵਿੱਚ ਕੁਝ ਵੀ ਨਜ਼ਰ ਨਹੀਂ ਆਉਂਦਾ ਹੈ।
ਇਹ ਵੀ ਪੜ੍ਹੋ : Rail Roko Andolan: ਸਾਰੀਆਂ ਫ਼ਸਲਾਂ 'ਤੇ ਐਮਐਸਪੀ ਦੀ ਮੰਗ ਪੂਰੀ ਨਾ ਹੋਣ ਤੱਕ ਅੰਦੋਲਨ ਰਹੇਗਾ ਜਾਰੀ; ਡੱਲੇਵਾਲ ਨੇ ਅਗਲੀ ਰਣਨੀਤੀ ਦੱਸੀ
ਉੱਥੇ ਹੀ ਉਨ੍ਹਾਂ ਨੇ ਕੇਂਦਰ ਨੂੰ ਵੀ ਮੰਗਾਂ ਮੰਨਣ ਦੀ ਗੱਲ ਕੀਤੀ ਅਤੇ ਕਿਹਾ ਬੇਸ਼ੱਕ ਕੇਂਦਰ ਸਰਕਾਰ ਮੀਟਿੰਗ ਲਈ ਸੱਦਾ ਨਾ ਦੇਵੇ ਸਾਡੀਆਂ ਮੰਗਾਂ ਇੱਕ ਹਨ ਸਰਕਾਰ ਮੰਗਾਂ ਮੰਨੇ ਤਾਂ ਜੋ ਆਗਾਮੀ ਚੋਣ ਵਿੱਚ ਵਿਰੋਧ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ : Rail Roko Andolan: ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ 'ਚ ਰੇਲਾਂ ਦਾ ਚੱਕਾ ਜਾਮ; ਲੋਕ ਸਭਾ ਉਮੀਦਵਾਰਾਂ ਦੇ ਵਿਰੋਧ ਦਾ ਐਲਾਨ