Delhi Liquor Scam: ਸੋਮਵਾਰ ਅਤੇ ਮੰਗਲਵਾਰ ਨੂੰ ਪੁੱਛਗਿੱਛ ਹੋਵੇਗੀ। ਅਧਿਕਾਰੀ ਕੁਝ ਵੀ ਕਹਿਣ ਨੂੰ ਤਿਆਰ ਨਹੀਂ। ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਪੰਜਾਬ ਦੀ ਨੀਤੀ ਵਿੱਚ ਕੁਝ ਗਲਤ ਹੈ ਜਾਂ ਨਹੀਂ।
Trending Photos
Delhi Liquor Scam: ਦਿੱਲੀ ਵਿੱਚ ਸ਼ਰਾਬ ਘੁਟਾਲੇ ਮਾਮਲੇ ਦੀ ਚੱਲ ਰਹੀ ਜਾਂਚ ਦਾ ਸੇਕ ਹੁਣ ਪੰਜਾਬ ਤੱਕ ਪਹੁੰਚ ਗਿਆ ਹੈ। ਸੀਬੀਆਈ ਨੇ ਇਸ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਆਬਕਾਰੀ ਤੇ ਕਰ ਵਿਭਾਗ ਦੇ 10 ਅਧਿਕਾਰੀਆਂ ਨੂੰ ਦਿੱਲੀ ਤਲਬ ਕੀਤਾ ਗਿਆ ਹੈ। ਇਹ ਸੰਮਨ ਦਿੱਲੀ ਸੀਬੀਆਈ ਵੱਲੋਂ ਜਾਰੀ ਕੀਤੇ ਗਏ ਹਨ। ਅਧਿਕਾਰੀਆਂ ਤੋਂ ਦਿੱਲੀ ਸ਼ਰਾਬ ਘੁਟਾਲੇ ਬਾਰੇ ਪੁੱਛਗਿੱਛ ਕੀਤੀ ਜਾਵੇਗੀ।
ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਪੰਜਾਬ ਦੀ ਨੀਤੀ ਵਿੱਚ ਕੁਝ ਗਲਤ ਹੈ ਜਾਂ ਨਹੀਂ। ਹਾਲਾਂਕਿ ਸੀਨੀਅਰ ਅਧਿਕਾਰੀ ਇਸ ਬਾਰੇ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹਨ ਕਿ ਕਿਹੜੇ ਦਸ ਅਧਿਕਾਰੀਆਂ ਨੂੰ ਦਿੱਲੀ ਤਲਬ ਕੀਤਾ ਗਿਆ ਹੈ। ਜਦੋਂ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦਾ ਜਵਾਬ ਸੀ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Phagwara News: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਗੇਟ ਬਾਹਰ ਖੜ੍ਹੇ ਨੌਜਵਾਨਾਂ 'ਤੇ ਹਮਲਾ, ਚੱਲੀਆਂ ਗੋਲੀਆਂ; ਇੱਕ ਦੀ ਮੌਤ
ਕੁਝ ਸਮਾਂ ਪਹਿਲਾਂ ਸੀਬੀਆਈ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਦੇ ਨਾਲ ਹੀ ਹੁਣ ਸੂਬੇ ਦੇ 10 ਅਧਿਕਾਰੀਆਂ ਨੂੰ ਬਿਆਨ ਦਰਜ ਕਰਨ ਲਈ ਤਲਬ ਕੀਤਾ ਗਿਆ ਹੈ। ਉਹਨਾਂ ਨੂੰ ਆਪਣਾ ਬਿਆਨ ਦਰਜ ਕਰਵਾਉਣ ਲਈ ਸੋਮਵਾਰ ਅਤੇ ਮੰਗਲਵਾਰ ਨੂੰ ਦਿੱਲੀ ਵਿੱਚ ਪੇਸ਼ ਹੋਣਾ ਹੋਵੇਗਾ।
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਆਬਕਾਰੀ ਤੇ ਕਰ ਵਿਭਾਗ ਨੇ ਉਨ੍ਹਾਂ ਨੂੰ ਆਈਪੀਸੀ ਦੀ ਧਾਰਾ 160 ਤਹਿਤ ਸੰਮਨ ਭੇਜੇ ਹਨ। ਹਾਲਾਂਕਿ ਇਸ ਤੋਂ ਪਹਿਲਾਂ ਕੇਂਦਰੀ ਏਜੰਸੀਆਂ ਨੇ ਇਸ ਮਾਮਲੇ 'ਚ ਪੰਜਾਬ ਦੇ ਕੁਝ ਅਧਿਕਾਰੀਆਂ 'ਤੇ ਛਾਪੇਮਾਰੀ ਵੀ ਕੀਤੀ ਸੀ। ਇਸ ਦੇ ਨਾਲ ਹੀ ਵਿਰੋਧੀ ਪਹਿਲੇ ਦਿਨ ਤੋਂ ਹੀ ਸੂਬਾ ਸਰਕਾਰ ਵੱਲੋਂ ਲਿਆਂਦੀ ਗਈ ਨਵੀਂ ਸ਼ਰਾਬ ਨੀਤੀ 'ਤੇ ਸਵਾਲ ਚੁੱਕ ਰਹੇ ਹਨ।
ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕੇਂਦਰੀ ਮੰਤਰਾਲੇ ਨੂੰ ਪੱਤਰ ਲਿਖ ਕੇ ਪੰਜਾਬ ਦੀ ਆਬਕਾਰੀ ਨੀਤੀ ਦੀ ਜਾਂਚ ਦੀ ਮੰਗ ਕੀਤੀ ਸੀ। ਕਾਂਗਰਸੀ ਆਗੂ ਪ੍ਰਤਾਪ ਬਾਜਵਾ ਨੇ ਵੀ ਇਸ ਸਬੰਧੀ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਜਾਂਚ ਦੀ ਮੰਗ ਕੀਤੀ ਸੀ। ਸੰਸਦ ਵਿੱਚ ਬਹਿਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੰਜਾਬ ਵਿੱਚ ਸ਼ਰਾਬ ਘੁਟਾਲੇ ਦੀ ਜਾਂਚ ਕਰਨ ਲਈ ਕਿਹਾ ਸੀ।
ਇਹ ਵੀ ਪੜ੍ਹੋ: Delhi Weather News: ਜੀ-20 ਦੇ ਵਿਚਕਾਰ ਦਿੱਲੀ ਐਨਸੀਆਰ 'ਚ ਅੱਜ ਵੀ ਪੈ ਸਕਦਾ ਹੈ ਭਾਰੀ ਮੀਂਹ