Delhi News: ਦੀਵਾਲੀ ਮੌਕੇ ਦਿੱਲੀ ਦੇ ਗੁਰਦੁਆਰਿਆਂ ਵਿੱਚ ਨਹੀਂ ਹੋਵੇਗੀ ਦੀਪਮਾਲਾ, ਕਮੇਟੀ ਦੀ ਦਿੱਲੀ ਵਾਸੀਆਂ ਨੂੰ ਅਪੀਲ
Advertisement
Article Detail0/zeephh/zeephh2493760

Delhi News: ਦੀਵਾਲੀ ਮੌਕੇ ਦਿੱਲੀ ਦੇ ਗੁਰਦੁਆਰਿਆਂ ਵਿੱਚ ਨਹੀਂ ਹੋਵੇਗੀ ਦੀਪਮਾਲਾ, ਕਮੇਟੀ ਦੀ ਦਿੱਲੀ ਵਾਸੀਆਂ ਨੂੰ ਅਪੀਲ

Delhi News: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਇਸ ਸਾਲ ਬੰਦੀ ਛੋੜ ਦਿਵਸ ਅਤੇ ਦੀਵਾਲੀ ਮੌਕੇ ਗੁਰਦੁਆਰਿਆਂ ਵਿੱਚ ਨਾ ਦੀਪਮਾਲਾ ਕੀਤੀ ਜਾਵੇਗੀ ਅਤੇ ਨਾ ਹੀ ਦੀਵੇ ਬਾਲੇ ਜਾਣਗੇ।

Delhi News: ਦੀਵਾਲੀ ਮੌਕੇ ਦਿੱਲੀ ਦੇ ਗੁਰਦੁਆਰਿਆਂ ਵਿੱਚ ਨਹੀਂ ਹੋਵੇਗੀ ਦੀਪਮਾਲਾ, ਕਮੇਟੀ ਦੀ ਦਿੱਲੀ ਵਾਸੀਆਂ ਨੂੰ ਅਪੀਲ

Delhi News: ਇਸ ਵਾਰ ਦੀਵਾਲੀ 'ਤੇ ਦਿੱਲੀ ਦੇ ਗੁਰਦੁਆਰਿਆਂ 'ਚ  ਨਹੀਂ ਹੋਵੇਗੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਦੀਵਾਲੀ ਮੌਕੇ ਗੁਰਦੁਆਰਿਆਂ ਵਿੱਚ ਦੀਵੇ ਨਹੀਂ ਬਾਲੇ ਜਾਣਗੇ। ਕਮੇਟੀ ਨੇ ਸਿੱਖਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਾਰ ਦੀਵਾਲੀ ਮੌਕੇ ਆਪਣੇ ਘਰਾਂ ਵਿੱਚ ਵੀ ਨਾ ਦੀਪਮਾਲਾ ਕਰਨ ਅਤੇ ਦੀਵੇ ਨਾ ਬਾਲਣ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਇਸ ਸਾਲ ਬੰਦੀ ਛੋੜ ਦਿਵਸ ਅਤੇ ਦੀਵਾਲੀ ਮੌਕੇ ਗੁਰਦੁਆਰਿਆਂ ਵਿੱਚ ਨਾ ਦੀਪਮਾਲਾ ਕੀਤੀ ਜਾਵੇਗੀ ਅਤੇ ਨਾ ਹੀ ਦੀਵੇ ਬਾਲੇ ਜਾਣਗੇ। ਉਨ੍ਹਾਂ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ ਵਿੱਚ ਵੀ ਨਾ ਦੀਪਮਾਲਾ ਕਰਨ ਅਤੇ ਦੀਵੇ ਨਾ ਬਾਲਣ।।

ਇਹ ਵੀ ਪੜ੍ਹੋ: IND vs Aus: ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਸਾਬਕਾ ਸਲੈਕਟਰ ਨੂੰ ਆਈ ਪੁਜਾਰਾ ਦੀ ਯਾਦ, ਖਰਾਬ ਫਾਰਮ 'ਚ ਵਿਰਾਟ

ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਅਸੀਂ ਹਰ ਸਾਲ 31 ਅਕਤੂਬਰ ਤੋਂ 2 ਨਵੰਬਰ ਤੱਕ 1984 ਦੇ ਸਿੱਖ ਕਤਲੇਆਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ। ਇਸ ਦੌਰਾਨ ਸਿੱਖ ਕੌਮ ਵੱਲੋਂ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਇੱਕੋਂ ਦਿਨ ਆ ਗਿਆ ਹੈ। ਇਸ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਗੁਰਦੁਆਰਾ ਕਮੇਟੀ ਦੇ ਗੁਰਦੁਆਰਿਆਂ ਵਿੱਚ ਦੀਪਮਾਲਾ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Kotkapura News: ਝੋਨੇ ਦੀ ਖਰੀਦ ਨਾ ਹੋਣ 'ਤੇ ਕਿਸਾਨਾਂ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਦਾ ਕੀਤਾ ਘਿਰਾਓ

Trending news