Delhi News: ਇਸ ਵਾਰ ਦੀਵਾਲੀ 'ਤੇ ਦਿੱਲੀ ਦੇ ਗੁਰਦੁਆਰਿਆਂ 'ਚ  ਨਹੀਂ ਹੋਵੇਗੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਦੀਵਾਲੀ ਮੌਕੇ ਗੁਰਦੁਆਰਿਆਂ ਵਿੱਚ ਦੀਵੇ ਨਹੀਂ ਬਾਲੇ ਜਾਣਗੇ। ਕਮੇਟੀ ਨੇ ਸਿੱਖਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਾਰ ਦੀਵਾਲੀ ਮੌਕੇ ਆਪਣੇ ਘਰਾਂ ਵਿੱਚ ਵੀ ਨਾ ਦੀਪਮਾਲਾ ਕਰਨ ਅਤੇ ਦੀਵੇ ਨਾ ਬਾਲਣ।


COMMERCIAL BREAK
SCROLL TO CONTINUE READING

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਇਸ ਸਾਲ ਬੰਦੀ ਛੋੜ ਦਿਵਸ ਅਤੇ ਦੀਵਾਲੀ ਮੌਕੇ ਗੁਰਦੁਆਰਿਆਂ ਵਿੱਚ ਨਾ ਦੀਪਮਾਲਾ ਕੀਤੀ ਜਾਵੇਗੀ ਅਤੇ ਨਾ ਹੀ ਦੀਵੇ ਬਾਲੇ ਜਾਣਗੇ। ਉਨ੍ਹਾਂ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ ਵਿੱਚ ਵੀ ਨਾ ਦੀਪਮਾਲਾ ਕਰਨ ਅਤੇ ਦੀਵੇ ਨਾ ਬਾਲਣ।।


ਇਹ ਵੀ ਪੜ੍ਹੋ: IND vs Aus: ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਸਾਬਕਾ ਸਲੈਕਟਰ ਨੂੰ ਆਈ ਪੁਜਾਰਾ ਦੀ ਯਾਦ, ਖਰਾਬ ਫਾਰਮ 'ਚ ਵਿਰਾਟ


ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਅਸੀਂ ਹਰ ਸਾਲ 31 ਅਕਤੂਬਰ ਤੋਂ 2 ਨਵੰਬਰ ਤੱਕ 1984 ਦੇ ਸਿੱਖ ਕਤਲੇਆਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ। ਇਸ ਦੌਰਾਨ ਸਿੱਖ ਕੌਮ ਵੱਲੋਂ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਇੱਕੋਂ ਦਿਨ ਆ ਗਿਆ ਹੈ। ਇਸ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਗੁਰਦੁਆਰਾ ਕਮੇਟੀ ਦੇ ਗੁਰਦੁਆਰਿਆਂ ਵਿੱਚ ਦੀਪਮਾਲਾ ਨਹੀਂ ਕੀਤੀ ਜਾਵੇਗੀ।


ਇਹ ਵੀ ਪੜ੍ਹੋ: Kotkapura News: ਝੋਨੇ ਦੀ ਖਰੀਦ ਨਾ ਹੋਣ 'ਤੇ ਕਿਸਾਨਾਂ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਦਾ ਕੀਤਾ ਘਿਰਾਓ