Delhi Police News: ਸੰਦੀਪ ਨੰਗਲ ਅੰਬੀਆ ਕਤਲ ਕਾਂਡ `ਚ ਦਿੱਲੀ ਪੁਲਿਸ ਨੇ ਗੈਂਗਸਟਰ ਹਰਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ
Delhi Police News: ਅਰਸ਼ ਡੱਲਾ-ਸੁੱਖਾ ਦੁਨੇਕੇ ਅੱਤਵਾਦੀ-ਗੈਂਗਸਟਰ ਨੈਟਵਰਕ ਦੇ ਗੁਰਗੇ ਹਰਜੀਤ ਸਿੰਘ ਉਰਫ਼ ਹੈਰੀ ਮੌੜ ਉਪਰ ਛੋਟਾ ਹੈਰੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।
Delhi Police News: ਸੰਦੀਪ ਨੰਗਲ ਅੰਬੀਆਂ ਕਤਲ ਕਾਂਡ ਵਿੱਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਅਰਸ਼ ਡੱਲਾ-ਸੁੱਖਾ ਦੁਨੇਕੇ ਅੱਤਵਾਦੀ-ਗੈਂਗਸਟਰ ਨੈਟਵਰਕ ਦੇ ਗੁਰਗੇ ਹਰਜੀਤ ਸਿੰਘ ਉਰਫ਼ ਹੈਰੀ ਮੌੜ ਉਪਰ ਛੋਟਾ ਹੈਰੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਕਬੱਡੀ ਟੀਮ ਦੇ ਕਪਤਾਨ ਸੰਦੀਪ ਨੰਗਲ ਅੰਬੀਆਂ ਦੇ ਕਤਲ ਕਾਂਡ ਦੇ ਮੁੱਖ ਮੁਲਜ਼ਮਾਂ ਵਿਚੋਂ ਇੱਕ ਸੀ।
ਦੱਸ ਦੇਈਏ ਕਿ ਹੈਰੀ ਪੰਜਾਬ ਦੇ ਕਈ ਸ਼ਹਿਰਾਂ ਦੀ ਪੁਲਿਸ ਨੂੰ ਲੋੜੀਂਦਾ ਸੀ। ਸੰਦੀਪ ਕਤਲ ਕਾਂਡ (Kabaddi player Sandeep Nangal Murder case) ਤੋਂ 'ਚ ਅੰਮ੍ਰਿਤਸਰ ਦੇ ਸਨੋਵਰ ਢਿੱਲੋਂ, ਜੋ ਕਿ ਇਸ ਸਮੇਂ ਕੈਨੇਡਾ 'ਚ ਹਨ, ਇਸ ਮਾਮਲੇ ਵਿੱਚ ਜਲੰਧਰ ਹਾਈਟਸ ਤੋਂ ਗ੍ਰਿਫ਼ਤਾਰ ਕੀਤੇ ਗਏ ਮਲੇਸ਼ੀਆ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਦੁੱਨੇਕੇ ਉਰਫ਼ ਸੁੱਖਾ ਸਿੰਘ, ਨਾਰਥ ਇੰਡੀਆ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਸੁਰਜਨ ਸਿੰਘ ਚੱਠਾ ਸਮੇਤ ਕੈਨੇਡਾ ਦਾ ਰਹਿਣ ਵਾਲਾ ਸੁੱਖਾ, ਅਮਰੀਕਾ ਵਾਸੀ ਸੱਬਾ ਥਿਆਡਾ ਦੇ ਨਾਮ ਸ਼ਾਮਲ ਹਨ।
ਦੋਸ਼ ਹੈ ਕਿ ਸਨੋਵਰ, ਸੁਖਵਿੰਦਰ ਅਤੇ ਜਗਜੀਤ ਨੇ ਕਤਲ ਦੀ ਸਾਜ਼ਿਸ਼ ਰਚੀ ਸੀ। ਅਰਮੇਨੀਆ ਜੇਲ 'ਚ ਬੰਦ ਗੈਂਗਸਟਰ ਗੌਰਵ ਕਤਿਆਲ ਉਰਫ ਲੱਕੀ ਪਟਿਆਲ ਨੇ ਸੁਪਾਰੀ ਦੇ ਕੇ ਕਤਲ ਨੂੰ ਅੰਜਾਮ ਦਿੱਤਾ ਸੀ। ਸੰਦੀਪ ਨੰਗਲ ਅੰਬੀਆ ਦੇ ਕਤਲ ਦੀ ਸਾਜ਼ਿਸ਼ (Kabaddi player Sandeep Nangal Murder case) ਜੇਲ੍ਹ ਵਿੱਚ ਰਚੀ ਗਈ ਸੀ। ਗੈਂਗਸਟਰ ਪੁਨੀਤ, ਲਾਲੀ, ਵਿਕਾਸ ਮਹਲਿਆ, ਫੌਜੀ ਨੇ ਸਾਥੀਆ ਨਾਲ ਯੋਜਨਾ ਬਣਾਈ।
ਇਸ ਮਾਮਲੇ ਵਿੱਚ ਪੁਲਿਸ ਨੇ ਯਾਦਵਿੰਦਰ ਸਿੰਘ, ਮਨਜੋਤ ਉਰਫ਼ ਜੋਤ, ਰਜਿੰਦਰ ਸਿੰਘ, ਹਰਿੰਦਰ ਸਿੰਘ ਫ਼ੌਜੀ, ਸਚਿਨ ਕੁਮਾਰ ਅਤੇ ਵਿਕਾਸ ਮਾਹਲੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਪਿਛਲੇ ਸਾਲ 14 ਮਾਰਚ ਨੂੰ ਨਕੋਦਰ ਦੇ ਪਿੰਡ ਮੱਲੀਆਂ ਵਿੱਚ 5 ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ।
ਘਟਨਾ ਸ਼ਾਮ 6 ਵਜੇ ਦੇ ਕਰੀਬ ਉਸ ਸਮੇਂ ਵਾਪਰੀ, ਜਦੋਂ ਸੰਦੀਪ ਪਿੰਡ 'ਚ ਚੱਲ ਰਹੇ ਟੂਰਨਾਮੈਂਟ 'ਚ ਹਿੱਸਾ ਲੈਣ ਪਹੁੰਚਿਆ ਸੀ। ਮੈਚ ਦੌਰਾਨ ਅੰਨ੍ਹੇਵਾਹ ਗੋਲੀਬਾਰੀ ਕਾਰਨ ਸਟੇਡੀਅਮ ਵਿੱਚ ਹਫੜਾ-ਦਫੜੀ ਮੱਚ ਗਈ। ਹਮਲਾਵਰ ਚਿੱਟੇ ਰੰਗ ਦੀ ਕਾਰ ਵਿੱਚ ਆਏ ਸਨ। ਉਨ੍ਹਾਂ ਨੇ ਸੰਦੀਪ 'ਤੇ ਕਰੀਬ 20 ਰਾਉਂਡ ਫਾਇਰ ਕੀਤੇ। ਉਸ ਨੂੰ ਮੂੰਹ ਤੋਂ ਛਾਤੀ ਤੱਕ ਗੋਲੀ ਮਾਰੀ ਗਈ ਸੀ।
ਇਹ ਵੀ ਪੜ੍ਹੋ : Canada News: ਕੈਨੇਡਾ ਵਿੱਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਭਾਰਤੀ ਟਰੇਨੀ ਪਾਇਲਟਾਂ ਸਣੇ ਤਿੰਨ ਦੀ ਮੌਤ