Delhi Pollution: ਵਧਦੇ ਪ੍ਰਦੂਸ਼ਣ ਨੂੰ ਲੈ ਕੇ ਦਿੱਲੀ ਸਰਕਾਰ ਨੇ ਪ੍ਰਾਇਮਰੀ ਸਕੂਲ ਬੰਦ ਕਰਨ ਦਾ ਕੀਤਾ ਐਲਾਨ
Advertisement
Article Detail0/zeephh/zeephh1425026

Delhi Pollution: ਵਧਦੇ ਪ੍ਰਦੂਸ਼ਣ ਨੂੰ ਲੈ ਕੇ ਦਿੱਲੀ ਸਰਕਾਰ ਨੇ ਪ੍ਰਾਇਮਰੀ ਸਕੂਲ ਬੰਦ ਕਰਨ ਦਾ ਕੀਤਾ ਐਲਾਨ

Delhi Pollution news: ਦਿੱਲੀ 'ਚ ਵਧਦੇ ਪ੍ਰਦੂਸ਼ਣ ਤੇ ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦਿਆਂ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ।  

Delhi Pollution: ਵਧਦੇ ਪ੍ਰਦੂਸ਼ਣ ਨੂੰ ਲੈ ਕੇ ਦਿੱਲੀ ਸਰਕਾਰ ਨੇ ਪ੍ਰਾਇਮਰੀ ਸਕੂਲ ਬੰਦ ਕਰਨ ਦਾ ਕੀਤਾ ਐਲਾਨ

Delhi Pollution news: ਦਿੱਲੀ 'ਚ ਵੱਧ ਰਹੇ ਪ੍ਰਦੂਸ਼ਣ ਨੂੰ ਲੈ ਕਿ ਰਾਜਨੀਤੀ ਸਿਖਰਾਂ 'ਤੇ ਹੈ ਤੇ ਪ੍ਰਦੂਸ਼ਣ ਲਈ ਪੰਜਾਬ ਨੂੰ ਜ਼ਿੰਮੇਵਾਰ ਦੱਸਿਆ ਜਾ ਰਿਹਾ ਹੈ। ਪੰਜਾਬ ਵਿੱਚ ਲਗਾਤਾਰ ਪਰਾਲੀ ਸਾੜੀ ਜਾ ਰਹੀ ਹੈ ਤੇ ਦਿੱਲੀ 'ਚ ਪ੍ਰਦੂਸ਼ਣ ਵਧਦਾ ਜਾ ਰਿਹਾ ਹੈ। ਜਿੱਥੇ ਪਰਾਲੀ ਸਾੜਨ ਨੂੰ ਲੈ ਕੇ ਕੇਂਦਰ ਸਰਕਾਰ ਪੰਜਾਬ 'ਤੇ ਸਵਾਲ ਚੁੱਕ ਰਹੀ ਹੈ, ਉੱਥੇ ਪ੍ਰਦੂਸ਼ਣ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। 

ਇਸ ਦੌਰਾਨ ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਪ੍ਰਦੂਸ਼ਣ ਨਾ ਸਿਰਫ਼ ਪੰਜਾਬ ਦੀ ਸਗੋਂ ਪੂਰੇ ਉੱਤਰ ਭਾਰਤ ਦੀ ਸਮੱਸਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਰਾਲੀ ਸਾੜਨ ਲਈ ਕਿਸਾਨ ਜ਼ਿੰਮੇਵਾਰ ਨਹੀਂ ਹਨ, ਪੰਜਾਬ ਦੀ ਪਰਾਲੀ ਲਈ ਅਸੀਂ ਜ਼ਿੰਮੇਵਾਰ ਹਾਂ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਭਰੋਸਾ ਵੀ ਦਿੱਤਾ ਗਿਆ ਕਿ ਅਗਲੇ ਸਾਲ ਨਵੰਬਰ ਮਹੀਨੇ ਤੱਕ ਪਰਾਲੀ ਦਾ ਕੋਈ ਠੋਸ ਹੱਲ ਕੱਢ ਦਿੱਤਾ ਜਾਵੇਗਾ। 

ਇਸ ਮੌਕੇ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪਰਾਲੀ ਨਾ ਸਾੜਨ ਲਈ ਪੰਜਾਬ ਦੇ ਪਿੰਡਾਂ 'ਚ ਪੰਚਾਇਤਾਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਪਹਿਲਾਂ ਹੀ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਸੀ ਕਿ ਜੇਕਰ ਕਿਸਾਨਾਂ 'ਤੇ ਪਰਾਲੀ ਸਾੜਨ ਲਈ ਪਰਚੇ ਦਰਜ ਕੀਤੇ ਗਏ ਤਾਂ ਉਹ ਪਰਾਲੀ ਨੂੰ ਅੱਗ ਲਗਾ ਕੇ ਸੜਕਾਂ ਜਾਮ ਕਰਨਗੇ।  ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ 'ਤੇ ਪਰਚੇ ਦਰਜ ਕਰਨਾ ਕੋਈ ਹੱਲ ਨਹੀਂ ਸਗੋਂ ਕਿਸਾਨਾਂ ਨੂੰ ਝੋਨੇ ਦੀ ਥਾਂ ਹੋਰ ਫ਼ਸਲਾਂ ਲਈ ਉਤਸ਼ਾਹਤ ਕੀਤਾ ਜਾਵੇਗਾ। 

ਪ੍ਰੈੱਸ ਕਾਨਫਰੰਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਵੀ ਕਿਹਾ ਕਿ ਉੱਤਰ ਭਾਰਤ ਨੂੰ ਪ੍ਰਦੂਸ਼ਣ ਤੋਂ ਬਚਾਉਣਾ ਜ਼ਰੂਰੀ ਹੈ ਜਿਸ ਲਈ ਕੇਂਦਰ ਸਰਕਾਰ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਲੇ ਇਕ-ਦੂਜੇ 'ਤੇ ਇਲਜ਼ਾਮ ਲਗਾਉਣ ਸਮਾਂ ਨਹੀਂ ਹੈ। 

ਇਸ ਦੇ ਨਾਲ ਹੀ Delhi Pollution ਨੂੰ ਦੇਖਦਿਆਂ ਅਰਵਿੰਦ ਕੇਜਰੀਵਾਲ ਵੱਲੋਂ ਐਲਾਨ ਕੀਤਾ ਗਿਆ ਕਿ ਦਿੱਲੀ 'ਚ ਪ੍ਰਾਇਮਰੀ ਸਕੂਲ ਕੱਲ ਤੋਂ ਯਾਨੀ ਸ਼ਨੀਵਾਰ ਤੋਂ ਬੰਦ ਕੀਤੇ ਜਾਣਗੇ। ਨਾਲ ਹੀ 5ਵੀਂ ਜਮਾਤ ਤੋਂ ਉੱਪਰ ਦੇ ਬੱਚਿਆਂ ਲਈ ਬਾਹਰ ਦੀ ਐਕਟੀਵਿਟੀਜ਼ 'ਤੇ ਰੋਕ ਲਗਾ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਦਿੱਲੀ ਸਰਕਾਰ ਓਡ-ਈਵਨ ਲਗਾਉਣ 'ਤੇ ਵੀ ਵਿਚਾਰ ਕਰ ਰਹੀ ਹੈ।  

ਪਰਾਲੀ ਦੀ ਮੁੱਦੇ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਬਣੇ ਸਿਰਫ਼ ਛੇ ਮਹੀਨਿਆਂ ਦਾ ਸਮਾਂ ਹੋਇਆ ਹੈ ਤੇ ਇਸ ਕਰਕੇ ਪਰਾਲੀ ਦੀ ਸਮੱਸਿਆ ਇੰਨੀ ਜਲਦੀ ਹੱਲ ਨਹੀਂ ਹੋ ਸਕੀ. ਉਨ੍ਹਾਂ ਇਹ ਵੀ ਕਿਹਾ ਕਿ ਅਗਲੇ ਸਾਲ ਤੱਕ ਉਹ ਇਸ ਸਮੱਸਿਆ ਦਾ ਠੋਸ ਹੱਲ ਲੱਭ ਲੈਣਗੇ।

Trending news