Sidhu moosewala murder case: ਸਿੱਧੂ ਮੂਸੇਵਾਲਾ ਕਤਲ ਕੇਸ ਅਜੇ ਪੂਰੀ ਤਰ੍ਹਾਂ ਸੁਲਝਿਆ ਨਹੀਂ ਹੈ। ਆਏ ਦਿਨ ਨਵੇਂ ਅਪਡੇਟ ਸਾਹਮਣੇ ਆ ਰਹੇ ਹੈ। ਇਸ ਵਿਚਕਾਰ ਅੱਜ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ (Sidhu moosewala murder case) ਨੂੰ ਸੁਲਝਾਉਣ ਵਿੱਚ ਲੱਗੇ ਸਪੈਸ਼ਲ ਸੈੱਲ ਵਿੱਚ ਤਾਇਨਾਤ 12 ਅਧਿਕਾਰੀਆਂ ਦੀ ਸੁਰੱਖਿਆ ਵੀ ਵਧਾ ਦਿੱਤੀ ਹੈ। ਸਪੈਸ਼ਲ ਸੈੱਲ ਦੇ ਅਧਿਕਾਰੀਆਂ ਨੂੰ ਵਾਈ-ਕਲਾਸ (Y) ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਇਸ ਟੀਮ ਵਿੱਚ ਸ਼ਾਮਲ ਸਪੈਸ਼ਲ ਸੀਪੀ ਐਚਜੀਐਸ ਧਾਲੀਵਾਲ, ਡੀਸੀਪੀ ਸਪੈਸ਼ਲ ਸੈੱਲ ਮਨੀਸ਼ੀ ਚੰਦਰਾ, ਸਪੈਸ਼ਲ ਸੈੱਲ ਦੇ ਡੀਸੀਪੀ ਰਾਜੀਵ ਰੰਜਨ ਲਈ ਵਾਈ ਸ਼੍ਰੇਣੀ ਦੀ ਸੁਰੱਖਿਆ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਦੇ ਘਰ 'ਤੇ 24 ਘੰਟੇ ਸੁਰੱਖਿਆ ਤਾਇਨਾਤ ਰਹੇਗੀ।


COMMERCIAL BREAK
SCROLL TO CONTINUE READING

ਇਸ ਤੋਂ ਇਲਾਵਾ ਕਤਲ ਕੇਸ  (Sidhu moosewala murder case) ਨੂੰ ਸੁਲਝਾਉਣ ਲਈ ਤਾਇਨਾਤ ਹੋਰ ਪੁਲੀਸ ਮੁਲਾਜ਼ਮਾਂ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਉਨ੍ਹਾਂ ਨਾਲ ਹਰ ਪਲ ਇਕ ਕਮਾਂਡੋ ਮੌਜੂਦ ਰਹੇਗਾ। ਇਨ੍ਹਾਂ ਪੁਲਿਸ  ਮੁਲਾਜ਼ਮਾਂ ਦੇ ਨਾਂ ਏਸੀਪੀ ਲਲਿਤ ਨੇਗੀ, ਏਸੀਪੀ ਹਿਰਦੇ ਭੂਸ਼ਣ, ਏਸੀਪੀ ਵੇਦ ਪ੍ਰਕਾਸ਼, ਏਸੀਪੀ ਰਾਹੁਲ ਵਿਕਰਮ, ਇੰਸਪੈਕਟਰ ਰਵਿੰਦਰ ਜੋਸ਼ੀ, ਇੰਸਪੈਕਟਰ ਸੁਨੀਲ ਕੁਮਾਰ, ਇੰਸਪੈਕਟਰ ਵਿਕਰਮ ਦਹੀਆ, ਇੰਸਪੈਕਟਰ ਨਿਸ਼ਾਂਤ ਦਹੀਆ, ਇੰਸਪੈਕਟਰ ਵਿਨੋਦ ਕੁਮਾਰ ਹਨ।


ਇਹ ਵੀ ਪੜ੍ਹੋ: ਹੁਣ ਟੈਂਟ ਸਿਟੀ ਬਣਿਆ ਲਤੀਫਪੁਰਾ; ਬੇਘਰ ਲੋਕਾਂ ਦਾ ਸਹਾਰਾ ਬਣਿਆ ਖ਼ਾਲਸਾ ਏਡ

ਦੱਸਣਯੋਗ ਹੈ ਕਿ ਪੰਜਾਬ ਦੇ ਗੈਂਗਸਟਰ ਹਰਵਿੰਦਰ ਰਿੰਦਾ ਦੇ ਸਾਥੀ ਲਖਬੀਰ ਲੰਡਾ ਨੇ ਸੋਸ਼ਲ ਮੀਡੀਆ ਰਾਹੀਂ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਨੂੰ ਧਮਕੀ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਸਾਡੇ ਕੋਲ ਸਪੈਸ਼ਲ ਸੈੱਲ ਦੇ ਉਨ੍ਹਾਂ ਸਾਰੇ ਅਧਿਕਾਰੀਆਂ ਦੀਆਂ ਤਸਵੀਰਾਂ ਹਨ ਅਤੇ ਜੇਕਰ ਅਸੀਂ ਤੁਹਾਨੂੰ ਸੜਕਾਂ 'ਤੇ ਦੇਖਦੇ ਹਾਂ ਤਾਂ ਚੰਗਾ ਨਹੀਂ ਹੋਵੇਗਾ। ਪਿਛਲੇ ਕੁਝ ਸਮੇਂ ਤੋਂ ਦੇਸ਼ ਵਿਰੋਧੀ ਅਨਸਰਾਂ ਪੰਜਾਬ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਲਾਂਕਿ ਪੰਜਾਬ ਪੁਲਿਸ ਹਰ ਵਾਰ ਇਨ੍ਹਾਂ ਅਨਸਰਾਂ ਦੇ ਮਨਸੂਬਿਆਂ 'ਤੇ ਪਾਣੀ ਫੇਰ ਰਹੀ ਹੈ ਇਸ ਤੋਂ ਬਾਅਦ ਪੰਜਾਬ ਦੇ ਪੁਲਿਸ ਥਾਣਿਆਂ ਸਣੇ ਸਰਕਾਰੀ ਇਮਾਰਤਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ।  



ਦੂਜੇ ਪਾਸੇ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲਏ ਜਾਣ ਦੀਆਂ ਖ਼ਬਰਾਂ ਦੀ ਪੁਸ਼ਟੀ ਕੀਤੀ ਸੀ। ਹੁਣ ਤਿੰਨ ਦਿਨਾਂ ਬਾਅਦ ਗੈਂਗਸਟਰ ਗੋਲਡੀ ਬਰਾੜ ਵੱਲੋਂ ਇਹ ਦਾਅਵਾ ਕੀਤਾ ਗਿਆ ਸੀ ਕਿ ਉਹ ਨਾ ਤਾਂ ਕਿਸੇ ਹਿਰਾਸਤ ਵਿੱਚ ਹੈ ਅਤੇ ਨਾ ਹੀ ਨਜ਼ਰਬੰਦ ਵਿੱਚ ਹੈ।