Amritsar News: ਸਾਬਕਾ ਪੀਐਮ ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਿੱਤਾ ਮੰਗ ਪੱਤਰ
Advertisement
Article Detail0/zeephh/zeephh2340296

Amritsar News: ਸਾਬਕਾ ਪੀਐਮ ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਿੱਤਾ ਮੰਗ ਪੱਤਰ

Amritsar News: ਨਾਮ ਸਿੱਖਾਂ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਪੰਥ ਰਤਨ ਦੇਣ ਦੀ ਮੰਗ ਕੀਤੀ ਗਈ।

Amritsar News: ਸਾਬਕਾ ਪੀਐਮ ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਿੱਤਾ ਮੰਗ ਪੱਤਰ

Former PM Dr. Manmohan Singh (ਭਰਤ ਸ਼ਰਮਾ): ਨਾਮਧਾਰੀ ਸਿੱਖਾਂ ਨੇ ਆਪਣੇ ਵਰਤਮਾਨ ਮੁਖੀ ਠਾਕੁਰ ਦਲੀਪ ਸਿੰਘ ਦੇ ਹੁਕਮਾਂ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕਰਦੇ ਹੋਏ ਮੰਗ ਦਿੱਤਾ। ਉਨ੍ਹਾਂ ਨੇ ਮੰਗ ਕੀਤੀ ਕਿ  ਸਿੱਖ ਪੰਥ ਦੀ ਸ਼ਾਨ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੂੰ ਅਕਾਲ ਤਖਤ ਸਾਹਿਬ ਵੱਲੋਂ ਪੰਥ ਰਤਨ ਨਾਲ ਸਨਮਾਨਿਤ ਕੀਤਾ ਜਾਵੇ।

ਉਨ੍ਹਾਂ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ 10 ਸਾਲਾਂ ਵਾਸਤੇ ਭਾਰਤ ਦੇ ਪ੍ਰਧਾਨ ਮੰਤਰੀ ਪਦ ਉਤੇ ਸੁਸ਼ੋਭਿਤ ਹੋਣ ਕਾਰਨ ਸਿੱਖ ਪੰਥ ਦੀ ਸ਼ੋਭਾ ਸੰਸਾਰ ਭਰ ਵਿੱਚ ਵਧੀ ਹੈ। ਉਨ੍ਹਾਂ ਨੇ ਕਿਹਾ ਕਿ 1984 ਦੇ ਘਲੂਘਾਰੇ ਦੇ ਬਾਅਦ ਮਨਮੋਹਨ ਸਿੰਘ ਪ੍ਰਧਾਨ ਮੰਤਰੀ ਬਣਨ ਕਰਕੇ ਹੀ ਇੱਕੋ ਸਮੇਂ ਵਿੱਚ ਕੇਸਧਾਰੀ ਸਿੱਖ ਭਾਰਤ ਸਰਕਾਰ ਵਿੱਚ ਬਹੁਤ ਸਾਰੀਆਂ ਉੱਚ ਪਦਵੀਆਂ ਉੱਤੇ ਬਿਰਾਜਮਾਨ ਹੋਏ ਹਨ।

ਇਸ ਨਾਲ ਇਹ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਅਸੀਂ ਅਕਾਲ ਤਖਤ ਸਾਹਿਬ ਦੇ ਉੱਪਰ ਇੱਕ ਬੇਨਤੀ ਪੱਤਰ ਦਿੱਤਾ ਹੈ ਜਿਸ ਵਿੱਚ ਅਸੀਂ ਬੇਨਤੀ ਕੀਤੀ ਹੈ ਕਿ ਡਾਕਟਰ ਮਨਮੋਹਨ ਸਿੰਘ ਨੂੰ ਪੰਥ ਰਤਨ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ ਪੰਥ ਰਤਨ ਦੇਣਾ ਹੈ ਜਾਂ ਨਹੀਂ ਦੇਣਾ ਜਾਂ ਇਸ ਵਿੱਚ ਕੋਈ ਸ਼ਰਤ ਹੋਵੇਗੀ ਇਹ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਹੀ ਦੱਸਣਗੇ।

ਇਹ ਵੀ ਪੜ੍ਹੋ : Ferozepur News: ਕੰਡਿਆਲੀ ਤਾਰ ਤੋਂ ਪਾਰ ਜ਼ਮੀਨ 'ਤੇ ਖੇਤੀ ਕਰਨ ਵਾਲੇ ਕਿਸਾਨਾਂ ਮੁਆਵਜ਼ੇ ਲਈ ਧਰਨੇ 'ਤੇ ਬੈਠੇ

ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਸੀ ਤਾਂ ਉਨ੍ਹਾਂ ਨੇ ਦੇਸ਼ ਵਿੱਚ ਬਹੁਤ ਸਾਰੇ ਵਿਕਾਸ ਕਾਰਜ ਕੀਤੇ ਉਥੇ ਭਾਰਤ ਦਾ ਬਹੁਤ ਸਾਰਾ ਨਾਮ ਵੀ ਉੱਚਾ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦਾ ਸਰਵਉੱਚ ਅਸਥਾਨ ਹੈ ਤੇ ਰਾਜਨੀਤਿਕ ਤੋਂ ਉੱਪਰ ਉੱਠ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਉੱਪਰੋਂ ਹਰ ਇੱਕ ਸਿੱਖ ਨੂੰ ਜੋ ਆਪਣੇ ਕੌਮ ਲਈ ਚੰਗਾ ਕੰਮ ਕਰਦਾ ਹੈ ਉਸ ਨੂੰ ਜ਼ਰੂਰ ਬਣਦਾ ਸਤਿਕਾਰ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

Trending news