ਚੰਡੀਗੜ੍ਹ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਸੰਘਰਸ਼ ਜਾਰੀ ਹੈ। ਪੰਜਾਬ ਭਰ ਵਿੱਚ ਅੱਜ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਕਾਲੇ ਚੋਲੇ ਪਾ ਕੇ ਜ਼ਿਲ੍ਹਾ ਹੈਡਕਾਰਟਰਾਂ ਦੇ ਬਾਹਰ ਧਰਨਾ ਦਿੱਤਾ ਗਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਜ਼ਿਲ੍ਹਾਂ ਅਧਿਕਾਰੀਆਂ ਨੂੰ ਮੈਮੋਰੈਂਡਮ ਵੀ ਸੌਂਪਿਆ ਗਿਆ। 


COMMERCIAL BREAK
SCROLL TO CONTINUE READING

 ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕਿਹਾ ਗਿਆ ਕਿ ਕੇਂਦਰ ਸਰਕਾਰ ਵੱਲੋਂ ਬੰਦੀ ਸਿੰਘਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਆਜ਼ਾਦੀ ਲਈ 80 ਪ੍ਰਤੀਸ਼ਤ ਕੁਰਬਾਨੀਆਂ ਕਰਨ ਵਾਲੇ ਸਿੱਖਾਂ ਨਾਲ ਕੇਂਦਰ ਸਰਾਕਰ ਵਿਤਕਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਰਾਜੀਵ ਗਾਂਧੀ ਦੇ ਕਾਤਲ ਨੂੰ ਛੱਡਿਆ ਗਿਆ ਜ਼ਬਰ ਜਨਾਹ ਕਰਨ ਵਾਲਿਆਂ ਨੂੰ ਰਿਹਾਅ ਕੀਤਾ ਗਿਆ ਪਰ ਬੰਦੀ ਸਿੰਘਾਂ ਦੀ ਰਿਹਾਈ ਤੇ ਸਰਕਾਰ ਚੁੱਪ ਧਾਰੀ ਬੈਠੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਕੇਂਦਰ ਸਰਕਾਰ ਵੱਲੋਂ ਰਿਹਾਅ ਨਾ ਕਰਨਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ।


ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੇਂਦਰ ਸਰਕਾਰ ਬੰਦੀ ਸਿੰਘਾਂ ਲਈ ਕਠੋਰ ਨਾ ਬਣੇ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਕੁਝ ਦਿਨ ਪਹਿਲਾ ਹੀ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਚਿੱਠੀ ਲਿਖ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੱਲਬਾਤ ਲਈ ਸਮਾਂ ਮੰਗਿਆ ਗਿਆ ਸੀ। ਪਰ ਅਫਸੋਸ ਦੀ ਗੱਲ ਕੀ ਕੇਂਦਰ ਸਰਕਾਰ ਇਸ ਮੁੱਦੇ 'ਤੇ ਗੱਲ ਕਰਨ ਨੂੰ ਵੀ ਤਿਆਰ ਨਹੀਂ ਹੈ।


WATCH LIVE TV