Punjab Weather News: ਪਹਾੜਾਂ 'ਤੇ ਬਰਫਬਾਰੀ ਕਾਰਨ ਉੱਤਰੀ ਭਾਰਤ 'ਚ ਤਾਪਮਾਨ 'ਚ ਗਿਰਾਵਟ ਆਈ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਕੋਈ ਅਲਰਟ ਨਹੀਂ ਹੈ ਪਰ ਠੰਢ ਅਜੇ ਵੀ ਬਰਕਾਰ ਹੈ।
Trending Photos
Punjab Weather News: ਉੱਤਰੀ ਭਾਰਤ 'ਚ ਪਹਾੜਾਂ 'ਤੇ ਬਰਫਬਾਰੀ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਕੋਈ ਅਲਰਟ ਨਹੀਂ ਹੈ ਪਰ ਪਿਛਲੇ ਕੁਝ ਦਿਨਾਂ ਤੋਂ ਹੋਈ ਬਰਫਬਾਰੀ ਤੋਂ ਬਾਅਦ ਪੰਜਾਬ ਦੇ ਤਾਪਮਾਨ ਵਿੱਚ 0.6 ਡਿਗਰੀ, ਹਰਿਆਣਾ ਵਿੱਚ 0.9 ਡਿਗਰੀ ਅਤੇ ਚੰਡੀਗੜ੍ਹ ਵਿੱਚ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਪੰਜਾਬ-ਹਰਿਆਣਾ ਵਿੱਚ ਅੱਜ ਸਵੇਰੇ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ ਪਰ ਵਿਜ਼ੀਬਿਲਟੀ ਆਮ ਵਾਂਗ ਰਹੇਗੀ। ਜਿਵੇਂ-ਜਿਵੇਂ ਦਿਨ ਚੜ੍ਹੇਗਾ, ਚੰਗੀ ਧੁੱਪ ਨਿਕਲੇਗੀ। ਅਗਲੇ ਦੋ ਦਿਨਾਂ ਤੱਕ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ। ਜਿਸ ਦਾ ਮੁੱਖ ਕਾਰਨ ਪਹਾੜਾਂ ਤੋਂ ਆ ਰਹੀਆਂ ਠੰਡੀਆਂ ਹਵਾਵਾਂ ਹਨ।
ਪੰਜਾਬ ਦੇ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ 3 ਡਿਗਰੀ ਜਾਂ ਇਸ ਤੋਂ ਹੇਠਾਂ ਜਾ ਸਕਦਾ ਹੈ। ਜੇਕਰ ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਦੀ ਗੱਲ ਕਰੀਏ ਤਾਂ ਅਗਲੇ ਦੋ ਦਿਨਾਂ ਤੱਕ ਘੱਟੋ-ਘੱਟ ਤਾਪਮਾਨ 6 ਡਿਗਰੀ ਦੇ ਆਸ-ਪਾਸ ਰਹੇਗਾ। ਹਰਿਆਣਾ ਵਿੱਚ ਵੀ ਘੱਟੋ-ਘੱਟ ਤਾਪਮਾਨ 5-6 ਡਿਗਰੀ ਦੇ ਆਸ-ਪਾਸ ਦਰਜ ਕੀਤਾ ਜਾਵੇਗਾ।
ਦੂਜੇ ਪਾਸੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਤੇਜ਼ ਧੁੱਪ ਪੈ ਰਹੀ ਹੈ ਪਰ ਅਜੇ ਵੀ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਤਿੰਨ ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਜਾ ਰਿਹਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਵੀ ਮੌਸਮ ਇਸੇ ਤਰ੍ਹਾਂ ਸਾਫ਼ ਰਹੇਗਾ। ਬੱਦਲ ਛਾਏ ਰਹਿਣ ਜਾਂ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਵੀਰਵਾਰ ਨੂੰ ਸਵੇਰ ਤੋਂ ਹੀ ਸ਼ਹਿਰ ਵਿੱਚ ਚੰਗੀ ਧੁੱਪ ਨਿਕਲੀ ਅਤੇ ਤੇਜ਼ ਹਵਾਵਾਂ ਚੱਲੀਆਂ।
ਇਹ ਵੀ ਪੜ੍ਹੋ : Chandigarh News: ਚੰਡੀਗੜ੍ਹ ਨਿਗਮ ਚੋਣ 'ਚ ਉਲਟਫੇਰ ਪਿਛੋਂ ਕਾਂਗਰਸ ਦਾ ਪ੍ਰਦਰਸ਼ਨ, ਕਈ ਆਗੂ ਹਿਰਾਸਤ 'ਚ ਲਏ
ਇਸ ਤੋਂ ਬਾਅਦ ਸੂਰਜ ਫਿਰ ਚਮਕਿਆ। ਭਾਵੇਂ ਹੁਣ ਸ਼ਹਿਰ ਵਿੱਚ ਤੇਜ਼ ਧੁੱਪ ਨਿਕਲ ਰਹੀ ਹੈ ਪਰ ਪਿਛਲੇ ਦਿਨਾਂ ਦੇ ਮੁਕਾਬਲੇ ਠੰਢ ਵਧ ਗਈ ਹੈ। ਆਉਣ ਵਾਲੇ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਵੀ ਹੌਲੀ-ਹੌਲੀ ਗਿਰਾਵਟ ਆਵੇਗੀ। ਹਾਲਾਂਕਿ ਵੱਧ ਤੋਂ ਵੱਧ ਤਾਪਮਾਨ 18 ਤੋਂ 21 ਡਿਗਰੀ ਸੈਲਸੀਅਸ ਦੇ ਆਸ-ਪਾਸ ਦਰਜ ਕੀਤਾ ਜਾਵੇਗਾ। ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਵੀ ਮੌਸਮ ਸਾਫ ਅਤੇ ਧੁੱਪ ਰਹੇਗੀ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ ਛੇ ਡਿਗਰੀ ਸੈਲਸੀਅਸ ਦਰਜ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : Khanna Accident News: ਬਾਰਾਤ ਵਾਲੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ; ਸ਼ਹਿਨਾਈਆਂ ਵਾਲੇ ਘਰ 'ਚ ਮਚ ਕਈ ਹਫੜਾ-ਦਫੜੀ