CM Bhagwant Mann News: ਸੰਗਰੂਰ ਸ਼ਰਾਬ ਦੁਖਾਂਤ ਮਾਮਲੇ ਦੀ ਡੂੰਘਾਈ ਨਾਲ ਕੀਤੀ ਜਾ ਰਹੀ ਜਾਂਚ-ਸੀਐਮ ਭਗਵੰਤ ਮਾਨ
CM Bhagwant Mann News: ਸੰਗਰੂਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਲਗਭਗ 21 ਲੋਕਾਂ ਦੀ ਜਾਨ ਚਲੀ ਗਈ ਹੈ। ਇਸ ਤੋਂ ਇਲਾਵਾ ਕਈ ਅਜੇ ਵੀ ਜ਼ੇਰੇ ਇਲਾਜ ਹਨ।
CM Bhagwant Mann News: ਸੰਗਰੂਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਲਗਭਗ 21 ਲੋਕਾਂ ਦੀ ਜਾਨ ਚਲੀ ਗਈ ਹੈ। ਇਸ ਤੋਂ ਇਲਾਵਾ ਕਈ ਅਜੇ ਵੀ ਜ਼ੇਰੇ ਇਲਾਜ ਹਨ। ਮੁੱਖ ਮੰਤਰੀ ਭਗਵੰਤ ਮਾਨ ਜਾਨ ਗੁਆ ਚੁੱਕੇ ਲੋਕਾਂ ਦੇ ਪਰਿਵਾਰ ਦਾ ਦੁੱਖ ਵੰਡਾਉਣ ਲਈ ਪੁੱਜੇ।
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖਿਲਾਫ਼ ਦਿੱਲੀ 'ਚ ਚੱਲ ਰਹੇ ਧਰਨੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਪਰਤ ਕੇ ਸਿੱਧੇ ਸੰਗਰੂਰ ਪਹੁੰਚ ਗਏ ਹਨ। ਸੀਐੱਮ ਭਗਵੰਤ ਮਾਨ ਨੇ ਪੀੜਤ ਪਰਿਵਾਰਾਂ ਨੂੰ ਭਰੋਸਾ ਦਿੱਤਾ ਹੈ ਕਿ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਸਰਕਾਰ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ। ਦੋਸ਼ੀਆਂ ਖਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਲੋਕਾਂ ਨੇ ਇਲਾਕੇ ਵਿੱਚ ਵਿਕ ਰਹੇ ਨਸ਼ਿਆਂ ਦਾ ਮਾਮਲਾ ਵੀ ਉਠਾਇਆ। ਇਸ ਉਤੇ ਸੀਐਮ ਮਾਨ ਨੇ ਕਿਹਾ ਕਿ ਭਲਕੇ ਤੱਕ ਨਸ਼ਾ ਤਸਕਰ ਫੜ ਲਏ ਜਾਣਗੇ।
ਸਭ ਤੋਂ ਵੱਧ ਮੌਤਾਂ ਪੰਜਾਬ ਦੇ ਸੰਗਰੂਰ ਵਿੱਚ ਹੋਈਆਂ ਹਨ। ਮਰਨ ਵਾਲੇ 21 ਲੋਕਾਂ ਵਿੱਚੋਂ 19 ਇੱਥੋਂ ਦੇ ਸਨ। ਬਾਕੀ ਦੋ ਪਟਿਆਲਾ ਜ਼ਿਲ੍ਹੇ ਦੇ ਹਨ। ਮੰਗਲਵਾਰ ਰਾਤ ਤੋਂ ਸ਼ੁਰੂ ਹੋਈ ਮੌਤਾਂ ਦਾ ਸਿਲਸਿਲਾ ਸ਼ਨਿੱਚਰਵਾਰ ਤੱਕ ਜਾਰੀ ਰਿਹਾ। ਸੰਗਰੂਰ ਤੇ ਪਟਿਆਲਾ ਦੇ ਹਸਪਤਾਲਾਂ ਵਿੱਚ ਅਜੇ ਵੀ 23 ਦੇ ਕਰੀਬ ਲੋਕ ਦਾਖ਼ਲ ਹਨ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਇਸ ਮਾਮਲੇ 'ਚ ਮੁੱਖ ਸਕੱਤਰ ਤੇ ਡੀਜੀਪੀ ਤੋਂ ਰਿਪੋਰਟ ਮੰਗੀ ਹੈ, ਤਾਂ ਜੋ ਚੋਣ ਕਮਿਸ਼ਨ ਨੂੰ ਜਾਣਕਾਰੀ ਦਿੱਤੀ ਜਾ ਸਕੇ। ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਇਸ ਮਾਮਲੇ ਵਿੱਚ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਪਹਿਲਾਂ ਹੀ ਰਿਪੋਰਟ ਤਲਬ ਕੀਤੀ ਹੈ।
ਇਸ ਦੇ ਨਾਲ ਹੀ ਪਟਿਆਲਾ ਦੇ ਪਿੰਡ ਤੇਈਪੁਰ 'ਚ ਜ਼ਹਿਰੀਲੀ ਸ਼ਰਾਬ ਦੀ ਫੈਕਟਰੀ ਚਲਾਉਣ ਵਾਲਾ 29 ਸਾਲਾ ਮਾਸਟਰਮਾਈਂਡ ਹਰਮਨਪ੍ਰੀਤ ਸਿੰਘ ਪਹਿਲਾਂ ਹੀ ਡਿਫਾਲਟਰ ਹੈ। ਉਸ ਨੇ ਤੇਈਪੁਰ ਅਤੇ ਮਟੌਲੀ ਦੇ 300 ਲੋਕਾਂ ਨਾਲ ਕਰੀਬ 3.5 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਹੈ।
ਉਸ ਨੇ ਇਹ ਧੋਖਾਧੜੀ 2019 ਤੋਂ 2022 ਦੇ ਸਮੇਂ ਦੌਰਾਨ ਕੀਤੀ ਸੀ ਜਦੋਂ ਉਹ ਪਿੰਡ ਦੀ ਸਹਿਕਾਰੀ ਸਭਾ ਦਾ ਸਕੱਤਰ ਸੀ। ਸੁਸਾਇਟੀ ਦੀ ਆਮਦਨ ਵਧਾਉਣ ਤੇ ਲੋਕਾਂ ਨੂੰ ਵੱਡੇ ਲਾਭ ਦੇਣ ਦੇ ਵਾਅਦੇ ਨਾਲ ਸੁਸਾਇਟੀ ਨੂੰ ਲੁਭਾਉਣ ਦੇ ਨਾਲ ਸਹਿਕਾਰੀ ਸਭਾ ਵਿੱਚ ਜਮ੍ਹਾ ਕਰਵਾਉਣ ਦੇ ਨਾਂ 'ਤੇ ਪਿੰਡ ਵਾਸੀਆਂ ਤੋਂ ਹੜੱਪ ਲਏ ਪਰ ਜਮ੍ਹਾਂ ਕਰਵਾਉਣ ਦੀ ਬਜਾਏ ਹੜੱਪ ਲਿਆ ਗਿਆ।
ਇਹ ਵੀ ਪੜ੍ਹੋ : Sangrur Poisoned Liquor News: ਹਰਪਾਲ ਚੀਮਾ ਨੇ ਜ਼ਹਿਰੀਲੀ ਸ਼ਰਾਬ ਨਾਲ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨੂੰ ਮਦਦ ਦਾ ਦਿੱਤਾ ਭਰੋਸਾ