Premoday Khakha News: ਬੁਰਾੜੀ ਇਲਾਕੇ ਵਿੱਚ ਨਾਬਾਲਿਗ ਲੜਕੀ ਨਾਲ ਜਬਰ ਜਨਾਹ ਮਾਮਲੇ ਵਿੱਚ ਪੁਲਿਸ ਨੇ ਬੁੱਧਵਾਰ ਨੂੰ ਮੁਲਜ਼ਮ ਪ੍ਰਮੋਦਯ ਖਾਖਾ ਤੇ ਉਸ ਦੀ ਪਤਨੀ ਸੀਮਾ ਖਾਖਾ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਹੈ।
Trending Photos
Premoday Khakha News: ਉੱਤਰੀ ਦਿੱਲੀ ਦੇ ਬੁਰਾੜੀ ਇਲਾਕੇ ਵਿੱਚ ਨਾਬਾਲਿਗ ਲੜਕੀ ਨਾਲ ਜਬਰ ਜਨਾਹ ਮਾਮਲੇ ਵਿੱਚ ਪੁਲਿਸ ਨੇ ਬੁੱਧਵਾਰ ਨੂੰ ਮੁਲਜ਼ਮ ਪ੍ਰਮੋਦਯ ਖਾਖਾ ਅਤੇ ਉਸ ਦੀ ਪਤਨੀ ਸੀਮਾ ਖਾਖਾ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਹੈ। ਜ਼ਿਲ੍ਹੇ ਦੀ ਸਪੈਸ਼ਲ ਸਟਾਫ ਦੀ ਟੀਮ ਨੇ ਮੁਲਜ਼ਮ ਜੋੜੇ ਨੂੰ ਸੋਮਵਾਰ ਨੂੰ ਗ੍ਰਿਫ਼ਤਾਰ ਕੀਤਾ ਸੀ।
ਦਿੱਲੀ ਸਰਕਾਰ ਦੇ ਮੁਅੱਤਲ ਅਧਿਕਾਰੀ ਪ੍ਰਮੋਦਿਯਾ ਖਾਖਾ ਅਤੇ ਉਨ੍ਹਾਂ ਦੀ ਪਤਨੀ ਸੀਮਾ ਰਾਣੀ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦੋਸ਼ੀ ਪ੍ਰਮੋਦਿਯਾ ਖਾਖਾ 'ਤੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਅਤੇ ਉਸ ਨੂੰ ਗਰਭਵਤੀ ਕਰਨ ਦਾ ਦੋਸ਼ ਹੈ। ਇਸ ਦੇ ਨਾਲ ਹੀ ਉਸ ਦੀ ਪਤਨੀ ਸੀਮਾ ਰਾਣੀ 'ਤੇ ਲੜਕੀ ਨੂੰ ਗਰਭਪਾਤ ਦੀਆਂ ਗੋਲੀਆਂ ਦੇਣ ਦਾ ਦੋਸ਼ ਹੈ।
ਪ੍ਰਮੋਦਿਯਾ ਖਾਖਾ ਤੇ ਉਸਦੀ ਪਤਨੀ ਸੀਮਾ ਰਾਣੀ ਨੂੰ ਪੁਲਿਸ ਨੇ 21 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ ਮਾਮਲੇ ਦੀ ਐਫਆਈਆਰ 13 ਅਗਸਤ ਨੂੰ ਹੀ ਦਰਜ ਕੀਤੀ ਗਈ ਸੀ। ਮੁਲਜ਼ਮ ਪਤੀ-ਪਤਨੀ ਨੂੰ ਵੱਖ-ਵੱਖ ਅਦਾਲਤਾਂ ਵਿੱਚ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਦੋਵਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ। ਅਦਾਲਤ ਨੇ ਬੁੱਧਵਾਰ ਨੂੰ ਦੋਵਾਂ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ।
ਇਹ ਵੀ ਪੜ੍ਹੋ : Punjab News: ਤਰਨਤਾਰਨ 'ਚ ਪਾਕਿਸਤਾਨੀ ਡਰੋਨ ਅਤੇ ਦੋ ਕਿੱਲੋ ਹੈਰੋਇਨ ਨਾਲ ਇੱਕ ਸਮੱਗਲਰ ਕਾਬੂ
ਇਸ ਦੌਰਾਨ ਮੁਲਜ਼ਮ ਦੇ ਵਕੀਲ ਨੇ ਦਾਅਵਾ ਕੀਤਾ ਸੀ ਕਿ 20 ਸਾਲ ਪਹਿਲਾਂ ਉਸ ਦੀ ਨਸਬੰਦੀ ਕੀਤੀ ਗਈ ਸੀ। ਇਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਦਾ ਪੋਟੈਂਸੀ ਟੈਸਟ ਵੀ ਕਰਵਾਇਆ। ਪੋਟੈਂਸੀ ਟੈਸਟ ਇਹ ਦਰਸਾਉਂਦਾ ਹੈ ਕਿ ਕੀ ਕੋਈ ਵਿਅਕਤੀ ਜਿਨਸੀ ਵਿਵਹਾਰ ਕਰ ਸਕਦਾ ਹੈ ਜਾਂ ਨਹੀਂ।
ਉਹ ਚਰਚ ਜਿੱਥੇ ਪੀੜਤ ਪਰਿਵਾਰ ਅਕਸਰ ਐਤਵਾਰ ਨੂੰ ਮੁਲਜ਼ਮ ਦੇ ਪਰਿਵਾਰ ਨੂੰ ਮਿਲਦਾ ਰਹਿੰਦਾ ਸੀ, ਉਹ ਚਰਚ ਵੀ ਪੁਲਿਸ ਦੀ ਜਾਂਚ ਦੇ ਘੇਰੇ ਵਿੱਚ ਆ ਗਿਆ ਹੈ। ਕਿਉਂਕਿ, ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਨੇ ਚਰਚ ਦੇ ਅੰਦਰ ਵੀ ਪੀੜਤ ਨਾਬਾਲਗ ਲੜਕੀ ਨਾਲ ਛੇੜਛਾੜ ਕੀਤੀ ਸੀ।
ਬੁਰਾੜੀ ਜਬਰ ਜਨਾਹ ਮਾਮਲੇ 'ਚ ਪੁਲਿਸ ਜਾਂਚ 'ਚ ਸਾਹਮਣੇ ਆਇਆ ਹੈ ਕਿ ਪੀੜਤ ਬੱਚੀ ਨੂੰ 2007 'ਚ ਗੋਦ ਲਿਆ ਗਿਆ ਸੀ, ਬੱਚੀ ਦਾ ਆਪਣੇ ਪਿਤਾ ਨਾਲ ਕਾਫੀ ਲਗਾਅ ਸੀ ਪਰ 1 ਅਕਤੂਬਰ 2020 ਨੂੰ ਪਿਤਾ ਦੀ ਮੌਤ ਤੋਂ ਬਾਅਦ ਬੱਚੀ ਕਾਫੀ ਡਿਪ੍ਰੈਸ਼ਨ ਵਿੱਚ ਚਲੀ ਗਈ ਸੀ।
ਇਹ ਵੀ ਪੜ੍ਹੋ : Chandrayaan-3 Moon Landing: ਅੱਜ ਵਿਦਿਆਰਥੀ ਸਕੂਲਾਂ ਵਿੱਚ ਦੇਖਣਗੇ ਚੰਦਰਯਾਨ-3 ਦੀ ਲੈਂਡਿੰਗ ਦਾ ਲਾਈਵ ਟੈਲੀਕਾਸਟ