Dera Baba Nanak Election Results 2024: ਡੇਰਾ ਬਾਬਾ ਨਾਨਕ ਸੀਟ `ਤੇ AAP ਦੀ ਜਿੱਤ, ਜਾਣੋ ਪੂਰਾ ਵੇਰਵਾ
Dera Baba Nanak Election Results 2024: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ `ਤੇ ਅੱਜ ਵੋਟਾਂ ਦੀ ਗਿਣਤੀ ਹੋਵੇਗੀ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ ਅਤੇ 45 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ।
Dera Baba Nanak Election Results 2024: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਅੱਜ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪੰਜਾਬ ਦੀ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਤੇ ਹੋਈ ਜ਼ਿਮਨੀ ਚੋਣ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਇਸ ਦੌਰਾਨ ਪਹਿਲਾਂ ਵੀਆਈਪੀ ਸੀਟ ਗਿੱਦੜਬਾਹਾ ਦੇ ਚੋਣ ਨਤੀਜੇ ਐਲਾਨੇ ਜਾਣ ਦੀ ਉਮੀਦ ਹੈ।
ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ (Dera Baba Nanak Election Results 2024) ਹੋ ਗਈ ਹੈ। ਸਭ ਤੋਂ ਪਹਿਲਾਂ ਪੋਸਟਲ ਬੈਲਟ ਦੀ ਗਿਣਤੀ ਕੀਤੀ ਜਾ ਰਹੀ ਹੈ। ਵੋਟਾਂ ਦੀ ਗਿਣਤੀ ਲਈ ਚੋਣ ਅਧਿਕਾਰੀਆਂ ਅਤੇ ਸੁਰੱਖਿਆ ਮੁਲਾਜ਼ਮਾਂ ਵੱਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ।
63.2 ਫੀਸਦੀ ਵੋਟਿੰਗ ਦਰਜ
ਚੋਣ ਅਧਿਕਾਰੀਆਂ ਮੁਤਾਬਕ ਇਸ ਸੀਟ 'ਤੇ 63.2 ਫੀਸਦੀ ਵੋਟਿੰਗ (Dera Baba Nanak Election Results 2024) ਦਰਜ ਕੀਤੀ ਗਈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਲਈ ਵੋਟਿੰਗ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੂਹ ਨਾਗਰਿਕਾਂ, ਪੁਲਿਸ ਵਿਭਾਗ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਵੋਟਿੰਗ ਕਰਵਾਈ ਗਈ ਅਤੇ ਸਾਰੇ ਪੋਲਿੰਗ ਕਰਮਚਾਰੀ ਸਫਲਤਾਪੂਰਵਕ ਮੁਕੰਮਲ ਹੋ ਗਏ ਹਨ, ਜਿਸ ਲਈ ਹਰ ਕੋਈ ਵਧਾਈ ਦਾ ਹੱਕਦਾਰ ਹੈ।
2022 ਦੌਰਾਨ ਡੇਰਾ ਬਾਬਾ ਨਾਨਕ ਸੀਟ 'ਤੇ 73.70 ਫੀਸਦੀ ਵੋਟਿੰਗ
ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ 2022 ਦੌਰਾਨ ਡੇਰਾ ਬਾਬਾ ਨਾਨਕ ਸੀਟ 'ਤੇ 73.70 ਫੀਸਦੀ ਵੋਟਿੰਗ ਹੋਈ ਸੀ ਅਤੇ ਲੋਕ ਸਭਾ ਚੋਣਾਂ 2024 ਦੌਰਾਨ 65.30 ਫੀਸਦੀ ਵੋਟਿੰਗ ਹੋਈ ਸੀ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਹੋਵੇਗੀ। ਵੋਟਿੰਗ ਮਸ਼ੀਨਾਂ ਨੂੰ ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟ, ਗੁਰਦਾਸਪੁਰ ਵਿਖੇ ਬਣਾਏ ਗਏ ਸਟਰਾਂਗ ਰੂਮ ਵਿੱਚ ਸਖ਼ਤ ਸੁਰੱਖਿਆ ਦੇ ਵਿਚਕਾਰ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ: Barnala Election Results 2024: ਬਰਨਾਲਾ ਵਿਧਾਨ ਸਭਾ ਸੀਟ 'ਤੇ ਗਿਣਤੀ ਸ਼ੁਰੂ, ਭਾਜਪਾ-ਆਪ ਵਿਚਾਲੇ ਹੋਵੇਗਾ ਮੁਕਾਬਲਾ