Gurmeet Ram Rahim: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
Gurmeet Ram Rahim: ਪੰਜਾਬ ਤੇ ਹਰਿਆਣਆ ਹਾਈ ਕੋਰਟ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਕੋਈ ਰਾਹਤ ਨਹੀਂ ਦਿੱਤੀ।
Gurmeet Ram Rahim: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਕਾਬਿਲੇਗੌਰ ਹੈ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਹਾਈ ਕੋਰਟ ਵਿੱਚ 21 ਦਿਨਾਂ ਦੀ ਫਰਲੋ ਮੰਗੀ ਹੈ। ਹਾਈ ਕੋਰਟ ਨੇ ਬਿਨਾਂ ਕੋਈ ਹੁਕਮ ਜਾਰੀ ਕੀਤੇ ਸੁਣਵਾਈ 8 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ।
ਡੇਰਾ ਮੁਖੀ ਨੇ ਆਪਣੀ ਅਰਜ਼ੀ ਵਿੱਚ ਕਿਹਾ ਕਿ ਉਹ ਹਰਿਆਣਾ ਸਰਕਾਰ ਨੂੰ ਦੀ ਫਰਲੋ ਦੀ ਅਰਜ਼ੀ ਦੇ ਚੁੱਕੇ ਹਨ। ਹੁਣ ਹਾਈ ਕੋਰਟ ਇਸ ਦੀ ਇਜਾਜ਼ਤ ਦੇਵੇ। ਕਿਉਂਕਿ ਹਾਈ ਕੋਰਟ ਦੇ ਆਦੇਸ਼ ਤੋਂ ਬਿਨਾ ਉਨ੍ਹਾਂ ਨੂੰ ਪੈਰੋਲ ਜਾਂ ਫਰਲੋ ਨਹੀਂ ਦਿੱਤੀ ਜਾ ਸਕਦੀ ਹੈ। ਹਾਈ ਕੋਰਟ ਨੇ ਪਟੀਸ਼ਨ ਉਤੇ ਪਹਿਲਾਂ ਵੀ ਐਸਜੀਪੀਸੀ ਸਮੇਤ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਜਵਾਬ ਮੰਗਿਆ ਹੈ। ਕਾਬਿਲੇਗੌਰ ਹੈ ਕਿ ਡੇਰਾ ਮੁਖੀ ਨੂੰ ਵਾਰ-ਵਾਰ ਦਿੱਤੀ ਜਾ ਰਹੀ ਪੈਰੋਲ ਅਤੇ ਫਰਲੋ ਖਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਾਈ ਕੋਰਟ ਤੋਂ ਪਹਿਲਾ ਹੀ ਪਟੀਸ਼ਨ ਦਾਇਰ ਕੀਤੀ ਹੋਈ ਹੈ।
ਕਾਬਿਲੇਗੌਰ ਹੈ ਕਿ ਡੇਰਾ ਮੁਖੀ ਵੱਲੋਂ 21 ਦਿਨ ਦੀ ਪੈਰੋਲ ਲਈ ਅਦਾਲਤ 'ਚ ਅਰਜ਼ੀ ਦਾਖਲ ਕੀਤੀ ਗਈ ਹੈ। ਡੇਰਾ ਮੁਖੀ ਨੇ ਆਪਣੀ ਅਰਜ਼ੀ ਵਿੱਚ ਕਿਹਾ ਹੈ ਕਿ ਉਹ ਪਹਿਲਾਂ ਹੀ ਹਰਿਆਣਾ ਸਰਕਾਰ ਨੂੰ 21 ਦਿਨਾਂ ਦੀ ਫਰਲੋ ਦੀ ਅਰਜ਼ੀ ਦੇ ਚੁੱਕਾ ਹੈ, ਹੁਣ ਹਾਈ ਕੋਰਟ ਨੂੰ ਇਸ ਦੀ ਇਜਾਜ਼ਤ ਦੇਣੀ ਚਾਹੀਦੀ ਹੈ ਕਿਉਂਕਿ ਹਾਈਕੋਰਟ ਦੇ ਹੁਕਮਾਂ ਤੋਂ ਬਿਨਾਂ ਉਸ ਨੂੰ ਪੈਰੋਲ ਜਾਂ ਫਰਲੋ ਨਹੀਂ ਦਿੱਤੀ ਜਾ ਸਕਦੀ। ਹੁਣ ਹਾਈਕੋਰਟ ਨੇ ਪਟੀਸ਼ਨ 'ਤੇ ਸ਼੍ਰੋਮਣੀ ਕਮੇਟੀ ਸਮੇਤ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਹਾਈ ਕੋਰਟ ਨੇ ਇਸ ਪਟੀਸ਼ਨ ਉਤੇ ਸੁਣਵਾਈ ਕਰਦੇ ਹੋਏ 29 ਫਰਵਰੀ ਨੂੰ ਹਰਿਆਣਾ ਸਰਕਾਰ ਨੂੰ ਆਦੇਸ਼ ਦਿੱਤੇ ਸਨ ਕਿ ਭਵਿੱਖ ਵਿੱਚ ਹਾਈ ਕੋਰਟ ਦੀ ਪ੍ਰਵਾਨਗੀ ਤੋਂ ਬਿਨਾਂ ਡੇਰਾ ਮੁਖੀ ਨੂੰ ਨਾ ਤਾਂ ਪੈਰੋਲ ਨਾ ਹੀ ਫਰਲੋ ਦਿੱਤੀ ਜਾਵੇਗੀ। ਇਸ ਆਦੇਸ਼ ਦੇ ਚੱਲਦੇ ਹੁਣ ਡੇਰਾ ਮੁਖੀ ਨੇ ਹਾਈ ਕੋਰਟ ਤੋ ਫਰਲੋ ਦਿੱਤੇ ਜਾਣ ਦੀ ਮੰਗ ਕੀਤੀ ਕਿ ਉਹ ਇਸ ਫਰਲੋ ਦਾ ਅਧਿਕਾਰੀ ਹੈ। ਇਸ ਲਈ ਉਨ੍ਹਾਂ ਨੇ ਇਹ ਫਰਲੋ ਦਿੱਤੀ ਜਾਵੇ। ਇਸ ਪਟੀਸ਼ਨ ਉਤੇ ਹਾਈ ਕੋਰਟ ਹੁਣ 8 ਅਗਸਤ ਨੂੰ ਸੁਣਵਾਈ ਕਰੇਗਾ।
ਇਹ ਵੀ ਪੜ੍ਹੋ : UPSC Chairperson: ਪ੍ਰੀਤੀ ਸੂਦਨ ਬਣੀ UPSC ਦੀ ਨਵੀਂ ਚੇਅਰਪਰਸਨ, ਮਨੋਜ ਸੋਨੀ ਦੀ ਥਾਂ ਲੈਣਗੇ