Ram Rahim Big Relief News: ਪੰਜਾਬ ਹਰਿਆਣਾ ਹਾਈਕੋਰਟ ਨੇ ਡੇਰਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦਿਆਂ ਰਣਜੀਤ ਸਿੰਘ ਕਤਲ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ। 2021 ਵਿੱਚ ਪੰਚਕੂਲਾ ਦੀ ਸੀਬੀਆਈ ਅਦਾਲਤ ਨੇ ਡੇਰੇ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਨੂੰ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ।


COMMERCIAL BREAK
SCROLL TO CONTINUE READING

ਪੰਚਕੂਲਾ ਦੀ ਵਿਸ਼ੇਸ਼ ਅਦਾਲਤ ਨੇ ਰਣਜੀਤ ਸਿੰਘ ਕਤਲ ਕੇਸ ਵਿੱਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ ਪੰਜ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਦੇ ਨਾਲ ਹੀ ਗੁਰਮੀਤ ਰਾਮ ਰਹੀਮ 'ਤੇ 31 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਸਾਰੇ ਦੋਸ਼ੀਆਂ ਨੂੰ ਵੱਖ-ਵੱਖ ਧਾਰਾਵਾਂ ਤਹਿਤ ਸਜ਼ਾ ਸੁਣਾਈ ਗਈ ਹੈ। ਸੀਬੀਆਈ ਨੇ ਗੁਰਮੀਤ ਰਾਮ ਰਹੀਮ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ, ਪਰ ਅਦਾਲਤ ਨੇ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਦੂਜੇ ਪਾਸੇ ਗੁਰਮੀਤ ਰਾਮ ਰਹੀਮ ਦੇ ਵਕੀਲ ਅਜੇ ਵਰਮਨ ਨੇ ਕਿਹਾ ਸੀ ਕਿ ਉਹ ਇਸ ਫੈਸਲੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦੇਣਗੇ।


ਇਸ ਤੋਂ ਬਾਅਦ ਉਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ, ਜਿਸ ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵੱਲੋਂ ਦਿੱਤੇ ਫੈਸਲੇ ਨੂੰ ਰੱਦ ਕਰਦਿਆਂ ਰਾਮ ਰਹੀਮ ਅਤੇ ਚਾਰ ਹੋਰ ਵਿਅਕਤੀਆਂ ਨੂੰ ਬਰੀ ਕਰ ਦਿੱਤਾ ਗਿਆ।