Ram Rahim News:  ਦੋ ਮਾਮਲਿਆਂ ਵਿੱਚ ਸਜ਼ਾ ਕੱਟ ਰਹੇ ਰਾਮ ਰਹੀਮ ਨੇ ਹੁਣ ਨਸ਼ਾ ਛੁਡਾਉਣ ਦੇ ਨਾਂ 'ਤੇ ਆਪਣੇ ਵਿਰੋਧੀਆਂ ਨੂੰ ਚੁਣੌਤੀ ਦਿੱਤੀ ਹੈ। ਪੈਰੋਲ 'ਤੇ ਯੂਪੀ ਦੇ ਬਾਗਪਤ ਦੇ ਬਰਨਾਵਾ ਡੇਰੇ 'ਚ ਆਨਲਾਈਨ ਸਤਿਸੰਗ ਕਰਦੇ ਹੋਏ ਰਾਮ ਰਹੀਮ ਨੇ ਕਿਹਾ," ਤੁਸੀਂ ਲੋਕ ਸਿਰਫ ਆਪਣੇ ਧਰਮ ਦੇ ਲੋਕਾਂ ਦਾ ਨਸ਼ਾ ਛਡਾਓ । ਖੁੱਲੇ ਮੈਦਾਨ ਵਿੱਚ ਆਓ, ਇਹ ਸਾਡੀ ਚੁਣੌਤੀ ਹੈ।"


COMMERCIAL BREAK
SCROLL TO CONTINUE READING

ਰਾਮ ਰਹੀਮ ਆਪਣੇ ਵਿਰੋਧੀਆਂ ਦਾ ਨਾਂ ਨਹੀਂ ਲੈ ਰਿਹਾ ਪਰ ਕਿਹਾ ਜਾ ਰਿਹਾ ਹੈ ਉਸ ਦਾ ਇਸ਼ਾਰਾ ਪੰਜਾਬ ਦੀ ਸਿੱਖ ਜਥੇਬੰਦੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕਾਂ ਵੱਲ ਮੰਨਿਆ ਜਾ ਰਿਹਾ ਹੈ। ਇਹੀ ਕਾਰਨ ਹੈ ਕਿ SGPC ਅਤੇ ਸਿੱਖ ਜਥੇਬੰਦੀਆਂ ਰਾਮ ਰਹੀਮ ਦੀ ਪੈਰੋਲ ਦਾ ਵਿਰੋਧ ਕਰ ਰਹੀਆਂ ਹਨ।


ਇਹ ਵੀ ਪੜ੍ਹੋ: ਫੁੱਟਬਾਲ ਮੁਕਾਬਲੇ ਤੋਂ ਪਹਿਲਾਂ ਧਮਕੀ, ਕਾਰਤੂਸ ਕੰਧ 'ਤੇ ਟੰਗ ਲਿਖਿਆ ਇਹ...

ਇਸ ਤੋਂ ਇਲਾਵਾ ਰਾਮ ਰਹੀਮ ਨੇ ਬਗੈਰ ਕਿਸੇ ਦਾ ਵੀ ਨਾਂ ਲਿਆ ਕਿਹਾ, " ਜੇਕਰ ਤੁਸੀਂ ਆਪਣੇ ਧਰਮ ਦੇ ਲੋਕਾਂ ਦਾ ਹੀ ਨਸ਼ਾ ਛੁਡਾ ਸਕਦੇ ਹੋ ਤਾਂ ਛੁਡਾ ਲਵੋ। ਇਹ ਵੀ ਵੱਡਾ ਕੰਮ ਹੋਵੇਗਾ। ਉਸਨੇ ਕਿਹਾ ਕਿ ਉਹ ਆਪ ਨਸ਼ਾ ਛੁਡਾਉਣ ਦੀ ਮੁਹਿੰਮ ਚਲਾ ਰਿਹਾ ਹੈ ਤੇ ਜੇਕਰ ਕੋਈ ਸਮਝਦਾ ਹੈ ਤਾਂ ਉਹ ਆਪਣੇ ਧਰਮ ਦੇ ਲੋਕਾਂ ਦਾ ਨਸ਼ਾ ਛੁਡਾ ਸਕਦਾ ਹੈ।"

ਬੀਤੇ ਦਿਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਬੀਐਸ ਸਿਆਲਕਾ ਵੱਲੋਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਹਰਿਆਣਾ ਸਰਕਾਰ ਵੱਲੋਂ ਦਿੱਤੀ ਗਈ ਪੈਰੋਲ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ SGPC ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ‘ਚ ਦੋਸ਼ ਲਾਇਆ ਗਿਆ ਹੈ ਕਿ ਹਰਿਆਣਾ ਸਰਕਾਰ ਵੱਲੋਂ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਦਿੰਦਿਆਂ ਸਿੱਧੇ ਤੌਰ ‘ਤੇ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ।